ਅੱਜ ਕਿਸਾਨ ਮਜ਼ਦੂਰ ਮੋਰਚਾ ਤੇ SKM ਵੱਲੋਂ ਵੱਡੇ ਪੱਧਰ ‘ਤੇ ਚੱਕਾ ਜਾਮ, ਝੋਨੇ ਦੀ ਲਿਫਟਿੰਗ ਦੀ ਸਮੱਸਿਆ ਕਾਰਨ ਲਿਆ ਫੈਸਲਾ

Updated On: 

26 Oct 2024 07:23 AM IST

ਇਸ ਜਾਮ ਵਿੱਚ ਵੱਡੇ ਸ਼ਹਿਰਾਂ ਨੂੰ ਜੋੜਦੇ ਮੁੱਖ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੋਨਾਂ ਸੰਗਠਨਾਂ ਵੱਲੋਂ ਸੰਬੋਧਨ ਕਰਦਿਆਂ ਪੰਜਾਬ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਕਦਰ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਨੂੰ ਬਹਾਨੇ ਬਣਾ ਕੇ ਉਲਝਾਇਆ ਗਿਆ ਹੈ, ਓਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਸਰਕਾਰੀ ਖਰੀਦ ਤੋਂ ਹਤਾਸ਼ ਕਰਕੇ ਪ੍ਰਾਈਵੇਟ ਘਰਾਣਿਆਂ ਦੇ ਅੱਗੇ ਸ਼ਿਕਾਰ ਵਾਂਗ ਸੁੱਟਣ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ

ਅੱਜ ਕਿਸਾਨ ਮਜ਼ਦੂਰ ਮੋਰਚਾ ਤੇ SKM ਵੱਲੋਂ ਵੱਡੇ ਪੱਧਰ ਤੇ ਚੱਕਾ ਜਾਮ, ਝੋਨੇ ਦੀ ਲਿਫਟਿੰਗ ਦੀ ਸਮੱਸਿਆ ਕਾਰਨ ਲਿਆ ਫੈਸਲਾ

ਸਰਵਨ ਸਿੰਘ ਪੰਧੇਰ

Follow Us On

ਅਮ੍ਰਿਤਸਰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਝੋਨੇ ਦੇ ਖਰੀਦ, ਡੀਏਪੀ ਤੇ ਪਰਾਲੀ ਦੇ ਮੁੱਦੇ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆ ਰਹੀ ਮੁਸ਼ਕਿਲਾਂ ਦੇ ਚੱਲਦੇ ਪੂਰੇ ਪੰਜਾਬ ਭਰ ‘ਚ ਚੱਕਾ ਜਾਮ ਦਾ ਐਲਾਨ ਕੀਤਾ ਹੈ।

ਇਸ ਜਾਮ ਵਿੱਚ ਵੱਡੇ ਸ਼ਹਿਰਾਂ ਨੂੰ ਜੋੜਦੇ ਮੁੱਖ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੋਨਾਂ ਸੰਗਠਨਾਂ ਵੱਲੋਂ ਸੰਬੋਧਨ ਕਰਦਿਆਂ ਪੰਜਾਬ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਕਦਰ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਨੂੰ ਬਹਾਨੇ ਬਣਾ ਕੇ ਉਲਝਾਇਆ ਗਿਆ ਹੈ, ਓਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਸਰਕਾਰੀ ਖਰੀਦ ਤੋਂ ਹਤਾਸ਼ ਕਰਕੇ ਪ੍ਰਾਈਵੇਟ ਘਰਾਣਿਆਂ ਦੇ ਅੱਗੇ ਸ਼ਿਕਾਰ ਵਾਂਗ ਸੁੱਟਣ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ

ਪੰਧੇਰ ਨੇ ਕਿਹਾ ਕਿ ਇਸ ਦੇ ਚਲਦੇ ਮੋਗਾ, ਸੰਗਰੂਰ, ਫਗਵਾੜਾ ਅਤੇ ਗੁਰਦਾਸਪੁਰ ਤੋਂ ਹੁਸ਼ਿਆਰਪੁਰ ਜਾਣ ਵਾਲੀ ਟਾਂਡੇ ਵਾਲੀ ਸੜਕ ਤੇ ਚੱਕਾ ਜਾਮ ਕੀਤਾ ਜਾਵੇਗਾ। ਨਾਲ ਹੀ ਬਟਾਲਾ, ਜਿੱਥੇ ਸਾਡਾ ਰੇਲਵੇ ਸਟੇਸ਼ਨ ‘ਤੇ ਪੱਕਾ ਧਰਨਾ ਚੱਲ ਰਿਹਾ ਹੈ, ਹੁਣ ਸੜਕੀ ਆਵਾਜਾਈ ਜਾਮ ਕਰਕੇ ਅਸੀਂ ਧਰਨਾ ਪ੍ਰਦਰਸ਼ਨ ਕਰਾਂਗੇ।

ਮੰਡੀਆਂ ‘ਚ ਨਹੀਂ ਹੋ ਰਹੀ ਲਿਫਟਿੰਗ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਜਾਂਦੀ ਸੀ, ਪਰ ਮੰਡੀਆਂ ‘ਚ 10-10 ਕਿਸਾਨ ਬੈਠੇ ਹਨ ਤੇ ਮੰਡੀਆਂ ਦੇ ਵਿੱਚ ਲਿਫਟਿੰਗ ਨਹੀਂ ਹੋ ਰਹੀ ਹੈ, ਜਿਸ ਦੇ ਚਲਦੇ ਲਿਫਟਿੰਗ ਨਾ ਹੋਣ ਕਰਕੇ ਮੰਡੀਆਂ ਭਰੀਆਂ ਪਈਆਂ ਹਨ। ਉੱਥੇ ਹੁਣ ਹੋਰ ਝੋਨਾ ਜਾਣ ਦੀ ਗੁੰਜਾਇਸ਼ ਨਹੀਂ ਹੈ, ਝੋਨਾ ਦੀ ਕਟਾਈ ਚੱਲ ਰਹੀ ਹੈ ਪਰ ਕੋਈ ਮੰਡੀ ਵਿੱਚ ਖਰੀਦ ਦਾ ਕੰਮ ਪੂਰੀ ਤਰ੍ਹਾਂ ਹੋ ਨਹੀਂ ਰਿਹਾ।

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਸਾਨੂੰ ਮਜਬੂਰਨ ਸੜਕਾਂ ਤੇ ਆਉਣਾ ਪੈ ਰਿਹਾ। ਅਸੀਂ ਐਮਰਜੰਸੀ ਸੇਵਾਵਾਂ ਬਹਾਲ ਰੱਖਾਂਗੇ ਚਾਹੇ ਕੋਈ ਮਰੀਜ਼ ਆ ਕੋਈ ਏਅਰਪੋਰਟ ‘ਤੇ ਜਾਣ ਲਈ ਨਿਕਲਿਆ ਜਾਂ ਕੋਈ ਵਿਆਹ ਸ਼ਾਦੀ ਦੀ ਕਾਰ ਹੋਵੇ, ਉਨ੍ਹਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਹੀਂ ਆਵੇਗਾ।