AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਇੱਕ ਰੋਜ਼ਾ ਧਰਨਾ, ਸਰਵਣ ਪੰਧੇਰ ਨੇ 5 ਫਸਲਾਂ ‘ਤੇ MSP ਸਮੇਤ ਰੱਖੀਆਂ ਇਹ ਮੰਗਾਂ

ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੀਆਂ ਪੰਜ ਪ੍ਰਮੁੱਖ ਫ਼ਸਲਾਂ ਦੀ ਐਮਐਸਪੀ 'ਤੇ ਖਰੀਦ ਦੀ ਗਾਰੰਟੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਸਮਤੀ, ਮੱਕੀ, ਕਪਾਹ, ਆਲੂ ਤੇ ਸਰ੍ਹੋਂ ਵਰਗੀਆਂ ਫ਼ਸਲਾਂ ਨੂੰ ਵੀ ਐਮਐਸਪੀ ਖਰੀਦ ਪ੍ਰਣਾਲੀ ਦੇ ਦਾਇਰੇ 'ਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਵੀ ਕੀਤੀ।

ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ 'ਤੇ ਇੱਕ ਰੋਜ਼ਾ ਧਰਨਾ, ਸਰਵਣ ਪੰਧੇਰ ਨੇ 5 ਫਸਲਾਂ 'ਤੇ MSP ਸਮੇਤ ਰੱਖੀਆਂ ਇਹ ਮੰਗਾਂ
KMM ਦੇ ਸੱਦੇ ’ਤੇ ਇੱਕ ਰੋਜ਼ਾ ਧਰਨਾ, ਪੰਧੇਰ ਨੇ MSP ਸਮੇਤ ਰੱਖੀਆਂ ਇਹ ਮੰਗਾਂ
lalit-sharma
| Updated On: 31 Aug 2026 14:33 PM IST
Share

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੂਰੇ ਪੰਜਾਬ ਦੇ 22 ਜ਼ਿਲ੍ਹਿਆਂ ‘ਚ ਇੱਕ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਧਰਨਿਆਂ ‘ਚ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ ਤੇ ਆਮ ਲੋਕ ਸ਼ਾਮਲ ਹੋ ਰਹੇ ਹਨ। ਪੰਧੇਰ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਦਾ ਮਕਸਦ ਪੰਜਾਬ ਅਤੇ ਕਿਸਾਨਾਂ-ਮਜ਼ਦੂਰਾਂ ਨਾਲ ਜੁੜੇ ਪ੍ਰਮੁੱਖ ਮੁੱਦਿਆਂ ਨੂੰ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਰੱਖਣਾ ਹੈ।

ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੀਆਂ ਪੰਜ ਪ੍ਰਮੁੱਖ ਫ਼ਸਲਾਂ ਦੀ ਐਮਐਸਪੀ ‘ਤੇ ਖਰੀਦ ਦੀ ਗਾਰੰਟੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਸਮਤੀ, ਮੱਕੀ, ਕਪਾਹ, ਆਲੂ ਤੇ ਸਰ੍ਹੋਂ ਵਰਗੀਆਂ ਫ਼ਸਲਾਂ ਨੂੰ ਵੀ ਐਮਐਸਪੀ ਖਰੀਦ ਪ੍ਰਣਾਲੀ ਦੇ ਦਾਇਰੇ ‘ਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਵੀ ਕੀਤੀ।

ਉਨ੍ਹਾਂ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੰਦੋਲਨ ਦੌਰਾਨ ਕਿਸਾਨਾਂ ਤੇ ਹੋਰ ਲੋਕਾਂ ਦਾ ਜਿਸ ਵੀ ਤਰ੍ਹਾਂ ਦਾ ਨੁਕਸਾਨ ਹੋਇਆ ਹੈ, ਉਸ ਦੀ ਸਰਕਾਰ ਵੱਲੋਂ ਭਰਪਾਈ ਕੀਤੀ ਜਾਣੀ ਚਾਹੀਦੀ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਅੰਦੋਲਨ ਨਾਲ ਜੁੜੇ ਮਾਮਲਿਆਂ ਤੇ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕਰਨਾ ਚਾਹੀਦਾ ਹੈ।

ਪੰਜਾਬ ‘ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਧੇਰ ਨੇ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਬਰਕਰਾਰ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ਤੋਂ ਪੀੜਤ ਨੌਜਵਾਨਾਂ ਨੂੰ ਜੇਲ੍ਹਾਂ ‘ਚ ਭੇਜਣ ਦੀ ਬਜਾਏ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ, ਮੁੜ ਵਸੇਬਾ ਕੀਤਾ ਜਾਵੇ ਤੇ ਰੁਜ਼ਗਾਰ ਨਾਲ ਜੋੜਿਆ ਜਾਵੇ, ਤਾਂ ਜੋ ਉਹ ਮੁੜ ਆਮ ਜ਼ਿੰਦਗੀ ਬਤੀਤ ਕਰ ਸਕਣ।

ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਪੰਧੇਰ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਵੰਡ ਕੌਮਾਂਤਰੀ ਰਿਪੇਰੀਅਨ ਸਿਧਾਂਤਾਂ ਅਨੁਸਾਰ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਸੂਬੇ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।

ਪੰਧੇਰ ਨੇ ਬਿਜਲੀ ਤੇ ਖੇਤੀਬਾੜੀ ਖੇਤਰ ਨਾਲ ਜੁੜੇ ਪ੍ਰਸਤਾਵਿਤ ਕਾਨੂੰਨਾਂ- ਭਾਰਤੀ-ਅਮਰੀਕਾ ਟ੍ਰੇਡ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੇ ਬਿਜਲੀ ਸੋਧ ਬਿੱਲ ਤੇ ਹੋਰ ਪ੍ਰਸਤਾਵਿਤ ਕਾਨੂੰਨਾਂ ਤੋਂ ਇਲਾਵਾ ਸਹਿਕਾਰੀ ਖੇਤਰ ‘ਚ ਕੇਂਦਰ ਸਰਕਾਰ ਦੇ ਕਥਿਤ ਦਖ਼ਲ ਨੂੰ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਮੁੱਦਿਆਂ ‘ਤੇ ਮਤਾ ਪਾਸ ਕਰੇ ਤੇ ਅਜਿਹੇ ਕਾਨੂੰਨਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਿਆ ਜਾਵੇ। ਪੰਧੇਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਮੋਰਚਾ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਿਹਾ ਹੈ ਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ।

ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਕੀਤੇ ਜਾ ਰਹੇ ਇਨ੍ਹਾਂ ਧਰਨਿਆਂ ਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇ। ਪੰਧੇਰ ਨੇ ਕਿਹਾ ਕਿ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ‘ਚ ਧਰਨਿਆਂ ਨੂੰ ਲੈ ਕੇ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ ਤੇ ਵੱਡੀ ਗਿਣਤੀ ‘ਚ ਲੋਕ ਇਨ੍ਹਾਂ ਵਿੱਚ ਸ਼ਾਮਲ ਹੋ ਰਹੇ ਹਨ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......