AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਕਿਸਾਨਾਂ ਨੇ ਗੱਡੇ ਟੈਂਟ, ਗੰਨੇ ਦੇ ਰੇਟ ਵਧਾਉਣ ਦੀ ਹੈ ਮੰਗ; ਬੇਸਿੱਟਾ ਮੀਟਿੰਗ ਤੋਂ ਬਾਅਦ ਫੈਸਲਾ

ਕਿਸਾਨਾਂ ਦੇ ਧਰਨੇ ਕਾਰਨ ਹਾਈਵੇਅ ਤੋਂ ਲੰਘਣ ਵਾਲੇ ਕਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਕਮਿਸ਼ਨਰੇਟ ਅਤੇ ਦੇਹਟ ਪੁਲਿਸ ਨੇ ਸੁਰੱਖਿਆ ਲਈ ਕਰਮਚਾਰੀ ਤਾਇਨਾਤ ਕੀਤੇ ਹਨ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਵੱਖ-ਵੱਖ ਸ਼ਹਿਰਾਂ ਵਿੱਚ ਇਹ ਧਰਨੇ ਜਾਰੀ ਰਹਿਣਗੇ।

ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਕਿਸਾਨਾਂ ਨੇ ਗੱਡੇ ਟੈਂਟ, ਗੰਨੇ ਦੇ ਰੇਟ ਵਧਾਉਣ ਦੀ ਹੈ ਮੰਗ; ਬੇਸਿੱਟਾ ਮੀਟਿੰਗ ਤੋਂ ਬਾਅਦ ਫੈਸਲਾ
ਪੰਜਾਬ ਪੁਲਿਸ ਨੇ ਨਹੀਂ ਰੋਕੇ ਟ੍ਰੈਕਟਰਾਂ ਦੇ ਕਾਫਲੇ, ਮਾਨ ਸਰਕਾਰ ਦੇ ਨਾਲ-ਨਾਲ ਦੂਜੀਆਂ ਪਾਰਟੀਆਂ ਵੀ ਨਿੱਤਰੀਆਂ ਹੱਕ ਵਿੱਚ
kusum-chopra
| Published: 21 Nov 2023 19:20 PM IST
Share
ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਕਿਸਾਨਾਂ ਨੇ ਗੱਡੇ ਟੈਂਟ, ਗੰਨੇ ਦੇ ਰੇਟ ਵਧਾਉਣ ਦੀ ਹੈ ਮੰਗ; ਬੇਸਿੱਟਾ ਮੀਟਿੰਗ ਤੋਂ ਬਾਅਦ ਫੈਸਲਾ ਪੰਜਾਬ ਦੇ ਜਲੰਧਰ ‘ਚ ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ‘ਤੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਜਲੰਧਰ-ਲੁਧਿਆਣਾ ਹਾਈਵੇ ‘ਤੇ ਦੇਰ ਸ਼ਾਮ ਤੱਕ ਧਰਨਾ ਜਾਰੀ ਰਿਹਾ | ਦੇਰ ਸ਼ਾਮ ਜਲੰਧਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੇ ਵਿਚਾਰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਪਰ ਫਿਰ ਵੀ ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਖਤਮ ਨਾ ਕਰਨ ਲਈ ਕਿਹਾ ਹੈ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਹਾਈਵੇਅ ਦੀ ਸਾਈਡ ਤੇ ਟੈਂਟ ਗੜ੍ਹ ਦਿੱਤੇ ਹਨ। ਕਿਸਾਨ ਸੰਗਠਨ ਦੂਰੋਂ-ਦੂਰੋਂ ਇਸ ਧਰਨੇ ਵਿੱਚ ਸਾਮਲ ਹੋਣ ਰਹੀ ਪਹੁੰਚ ਰਹੇ ਹਨ। ਉੱਧਰ, ਪਹਿਲਾਂ ਤੋਂ ਅਲਰਟ ਪੁਲਿਸ ਨੇ ਟਰੈਫਿਕ ਨੂੰ ਦੂਜੇ ਰੂਟਾਂ ਤੇ ਡਾਇਵਰਟ ਕਰ ਦਿੱਤਾ ਹੈ। ਹਾਈਵੇਅ ਜਾਮ ਕਾਰਨ ਸ਼ਹਿਰ ਵਿੱਚ ਟਰੈਫਿਕ ਦਾ ਵੀ ਬੁਰਾ ਹਾਲ ਹੈ। ਦੇਰ ਸ਼ਾਮ ਤੱਕ ਵੱਡੀ ਗਿਣਤੀ ਕਿਸਾਨ ਹਾਈਵੇਅ ਤੇ ਜਾਮ ਲਾ ਕੇ ਬੈਠੇ ਸਨ। ਇਸ ਧਰਨੇ ਨੂੰ ਲੈ ਕੇ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸਾਰੇ ਕਿਸਾਨਾਂ ਨੂੰ ਵੱਧ-ਚੜ੍ਹ ਕੇ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਧਨੋਲੀ ਗੇਟ ਨੇੜੇ ਲਾਏ ਗਏ ਇਸ ਧਰਨੇ ਕਰਕੇ ਜਲੰਧਰ-ਫਗਵਾੜਾ-ਲੁਧਿਆਣਾ ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।

ਹਾਈਵੇਅ ਜਾਮ ਕਰਨ ਦੇ ਹੱਕ ਵਿੱਚ ਨਹੀਂ, ਮਜਬੂਰੀ ਹੈ-ਕਿਸਾਨ

ਕਿਸਾਨ ਨੇਤਾ ਨੇ ਕਿਹਾ ਕਿ ਉਹ ਹਾਈਵੇਅ ਬੰਦ ਕਰਨ ਦੇ ਲੋਕਾਂ ਨੂੰ ਪਰੇਸ਼ਾਨ ਕਰਨ ਦੇ ਹੱਕ ਵਿੱਚ ਨਹੀਂ ਹਨ। ਪਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਨੂੰ ਮਜਬੂਰਨ ਅਜਿਹੇ ਫੈਸਲੇ ਲੈਣੇ ਪੈਂਦੇ ਹਨ। ਸਰਕਾਰ ਮਿੱਲ ਨੂੰ ਚੱਲਣ ਨਹੀਂ ਦੇ ਰਹੀ। ਜਿਸ ਕਾਰਨ ਗੰਨਾ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਗੰਨੇ ਦੀ ਫਸਲ ਤਿਆਰ ਹੈ ਅਤੇ ਸਰਕਾਰ ਨੇ ਅਜੇ ਤੱਕ ਮਿੱਲਾਂ ਨਹੀਂ ਖੋਲ੍ਹੀਆਂ ਹਨ ਅਤੇ ਨਾ ਹੀ ਗੰਨੇ ਦੇ ਰੇਟਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਮੁੱਦਿਆਂ ਨੂੰ ਲੈ ਕੇ ਸਰਕਾਰ ਨਾਲ ਬੈਟਕ ਵੀ ਕੀਤੀ ਗਈ ਸੀ। ਪਰ ਕੋਈ ਸਿੱਟਾ ਨਾ ਨਿਕਲਦਾ ਵੇਖ ਉਨ੍ਹਾਂ ਨੂੰ ਹਾਈਵੇਅ ਜਾਮ ਕਰਨ ਲਈ ਮਜਬੂਰ ਹੋਣਾ ਪਿਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...