ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ, ਅਚਾਨਕ ਵਿਗੜੀ ਤਬੀਅਤ, ਸੀਐਮ ਨੇ ਪ੍ਰਗਟਾਇਆ ਅਫਸੋਸ

Farmer Died During Agitation: ਇਸ ਤੋਂ ਪਹਿਲਾਂ ਵੀ ਦੋ ਕਿਸਾਨਾਂ ਦੀ ਧਰਨੇ ਦੌਰਾਨ ਮੌਤ ਹੋ ਚੁੱਕੀ ਹੈ। ਗੁਰਦਾਸਪੁਰ ਦੇ ਪਿੰਡ ਚਾਚੋਕੀ ਦੇ ਰਹਿਣ ਵਾਲੇ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਬਾਰਡਰ ਤੇ ਹੰਝੂ ਗੈਸ ਦੇ ਗੋਲਿਆਂ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ 70 ਸਾਲਾਂ ਕਿਸਾਨ ਮਨਜੀਤ ਸਿੰਘ ਦੀ ਖਨੌਰੀ ਬਾਰਡਰ ਤੇ ਨੀਂਦ ਦੌਰਾਨ ਦਿੱਲ ਦਾ ਦੌਰਾ ਪੈਣ ਤੇ ਮੌਤ ਹੋ ਗਈ। ਉਹ ਪਟਿਆਲਾ ਦੇ ਕੰਗਥਲਾ ਦੇ ਰਹਿਣ ਵਾਲੇ ਸਨ।

ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ, ਅਚਾਨਕ ਵਿਗੜੀ ਤਬੀਅਤ, ਸੀਐਮ ਨੇ ਪ੍ਰਗਟਾਇਆ ਅਫਸੋਸ
ਕਿਸਾਨ ਧਰਨੇ ਦੌਰਾਨ ਹੁਣ ਤੱਕ ਤਿੰਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
Follow Us
inderpal-singh
| Updated On: 19 Feb 2024 14:48 PM

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਨਰਿੰਦਰ ਪਾਲ ਦੀ ਐਤਵਾਰ ਦੇਰ ਰਾਤ ਮੌਤ ਹੋ ਗਈ। ਉਹ 2 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਨ। ਬੀਤੇ ਦਿਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨਰਿੰਦਰਪਾਲ ਪਟਿਆਲਾ ਨੇੜੇ ਪਿੰਡ ਬਠੌਈ ਦੇ ਰਹਿਣ ਵਾਲੇ ਸਨ। ਐਤਵਾਰ ਰਾਤ ਨੂੰ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ। ਉਨ੍ਹਾਂ ਨੇ ਆਪਣੇ ਘਰ ਜਾਣ ਦੀ ਇੱਛਾ ਪ੍ਰਗਟਾਈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਉਨ੍ਹਾਂ ਨੂੰ ਘਰ ਲੈ ਗਏ।

ਹਾਰਟ ਅਟੈਕ ਨਾਲ ਹੋਈ ਮੌਤ

ਉਨ੍ਹਾਂ ਦਾ ਸਾਥੀਆਂ ਨੇ ਦੱਸਿਆ ਕਿ ਜਦੋਂ ਉਹ ਘਰ ਜਾ ਰਹੇ ਸਨ ਤਾਂ ਨਰਿੰਦਰਪਾਲ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਉਲਟੀਆਂ ਆਉਣ ਲੱਗ ਪਈਆਂ। ਫਿਰ ਉਨ੍ਹਾਂ ਨੂੰ ਘਰ ਲਿਜਾਣ ਦੀ ਬਜਾਏ ਪਟਿਆਲਾ ਦੇ ਰਜਿੰਦਰਾ ਹਸਪਤਾਲ ਵੱਲ ਲੈ ਜਾਇਆ ਗਿਆ। ਕੁਝ ਸਮੇਂ ਬਾਅਦ ਉਹ ਹਸਪਤਾਲ ਪਹੁੰਚੇ ਅਤੇ ਡਾਕਟਰੀ ਜਾਂਚ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਕਿਸਾਨ ਨਰਿੰਦਰਪਾਲ ਦੀ ਫਾਈਲ ਫੋਟੋ

ਡਾਕਟਰਾਂ ਮੁਤਾਬਕ 45 ਸਾਲਾ ਨਰਿੰਦਰਪਾਲ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਨਰਿੰਦਰਪਾਲ ਦੀ ਮ੍ਰਿਤਕ ਦੇਹ ਲੈਣ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਯੂਨੀਅਨ ਆਗੂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ।

3 ਬੱਚਿਆਂ ਦਾ ਪਿਤਾ ਸੀ ਨਰਿੰਦਰਪਾਲ

ਨਰਿੰਦਰਪਾਲ ਪਟਿਆਲਾ ਨੇੜਲੇ ਪਿੰਡ ਬਠੋਈ ਦਾ ਰਹਿਣ ਵਾਲੇ ਸਨ। ਉਨ੍ਹਾਂ ਕੋਲ 5 ਕਿੱਲੇ ਜ਼ਮੀਨ ਹੈ। ਉਨ੍ਹਾਂ ਦੀਆਂ 2 ਬੇਟੀਆਂ ਅਤੇ ਇਕ ਬੇਟਾ ਹੈ। ਇੱਕ ਵੱਡੀ ਧੀ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ। ਜਦੋਂਕਿ ਛੋਟੀ ਬੇਟੀ ਦੀ ਉਮਰ 20 ਸਾਲ ਹੈ। ਪੁੱਤਰ ਦੀ ਉਮਰ 17 ਸਾਲ ਹੈ। ਇਹ ਦੋਵੇਂ ਬੱਚੇ ਅਜੇ ਪੜ੍ਹ ਰਹੇ ਹਨ।

2 ਦਿਨਾਂ ਤੋਂ ਧਰਨੇ ਤੇ ਬੈਠਾ ਸੀ ਨਰਿੰਦਰਪਾਲ

ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਧਰਨੇ ਵਿੱਚ ਨਰਿੰਦਰ ਪਾਲ 2 ਦਿਨਾਂ ਤੋਂ ਡਟੇ ਹੋਏ ਸਨ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਹੋਰਨਾਂ ਮੈਂਬਰਾਂ ਨਾਲ ਬੈਠੇ ਸਨ। ਇਸ ਦੌਰਾਨ ਕਰੀਬ 9 ਵਜੇ ਉਨ੍ਹਾਂ ਦੀ ਸਿਹਤ ਵਿਗੜ ਗਈ।

ਸੀਐਮ ਮਾਨ ਨੇ ਕਿਸਾਨਾਂ ਦੀ ਮੌਤ ਤੇ ਜਤਾਇਆ ਦੁੱਖ

ਧਰਨੇ ਦੌਰਾਨ ਹੋਈਆਂ ਤਿੰਨ ਕਿਸਾਨਾਂ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜੀ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਤੋਂ ਇੱਕ ਵਾਰ ਮੁੜ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕੀਤੀਆਂ ਜਾਣ ਤਾਂ ਜੋ ਉਹ ਵਾਪਸ ਆਪਣੇ ਘਰਾਂ ਨੂੰ ਪਰਤ ਸਕਣ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories