Kisan Protest: ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ, ਕਿਸਾਨ ਆਗੂ ਪੰਧੇਰ ਦਾ ਐਲਾਨ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ MSP ਦੀ ਮੰਗ ਨੂੰ ਲੈਕੇ ਭੁੱਖ ਹੜਤਾਲ ਕੀਤੀ ਜਾਣੀ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਹਨਾਂ ਨੂੰ ਰਿਹਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

ਪੰਜਾਬ ਹਰਿਆਣਾ ਦੇ ਬਾਰਡਰ ਤੇ ਬੈਠੇ ਕਿਸਾਨਾਂ ਵੱਲੋਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪੰਧੇਰ ਨੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਸਰਕਾਰ ਕੋਲ 10 ਦਿਨਾਂ ਦਾ ਸਮਾਂ ਹੈ। ਜੇਕਰ ਉਹ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਥਾਂ ਕੋਈ ਇੱਕ ਕਿਸਾਨ ਮਰਨ ਵਰਤ ਤੇ ਬੈਠੇਗਾ। ਪਹਿਲਾਂ ਕਿਸਾਨ ਸੁਖਜੀਤ ਸਿੰਘ ਮਰਨ ਵਰਤ ਤੇ ਬੈਠਣਗੇ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਲੜਾਈ ਹੈ।