ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ, ਕਿਸਾਨ ਆਗੂਆਂ ਦੀ ਮੰਗ, ਪਹਿਲਾਂ ਦਰਜ ਹੋਵੇ FIR, ਪੰਜਾਬ ਸਰਕਾਰ ਕਰ ਚੁੱਕੀ ਹੈ ਆਰਥਿਕ ਮਦਦ ਦਾ ਐਲਾਨ

Updated On: 

23 Feb 2024 19:27 PM

CM Mann to Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜਿੱਥੇ ਤੱਕ ਸੰਭਵ ਹੈ ਉਹ ਆਪਣਾ ਫ਼ਰਜ ਨਿਭਾਅ ਰਹੇ ਹਨ।

ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ, ਕਿਸਾਨ ਆਗੂਆਂ ਦੀ ਮੰਗ, ਪਹਿਲਾਂ ਦਰਜ ਹੋਵੇ FIR, ਪੰਜਾਬ ਸਰਕਾਰ ਕਰ ਚੁੱਕੀ ਹੈ ਆਰਥਿਕ ਮਦਦ ਦਾ ਐਲਾਨ

ਕਿਸਾਨ ਅੰਦੋਲਨ ਦੀ ਇੱਕ ਤਸਵੀਰ

Follow Us On

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਸ਼ੁੱਕਰਵਾਰ ਨੂੰ ਵੀ ਨਹੀਂ ਹੋ ਸਕਿਆ। ਕਿਸਾਨ ਉਸਦੀ ਮੌਤ ਦੇ ਜਿੰਮੇਦਾਰ ਲੋਕਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਤੇ ਅੜੇ ਹੋਏ ਹਨ। ਉੱਥੇ, ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਸ਼ੁਭਕਰਨ ਦੀ ਛੋਟੀ ਭੈਣ ਨੂੰ ਵੀ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ।

ਕਿਸਾਨ ਆਗੂ ਜਗਜੀਤ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸ਼ੁਭਕਰਨ ਦੀ ਮੌਤ ਦੇ ਪਿੱਛੇ ਜਿੰਮੇਦਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਤੇ ਅੜੇ ਹੋਏ ਹਨ। ਪੰਜਾਬ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਵੀ ਹੋਈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਤਰਕ ਦਿੱਤਾ ਹੈ ਕਿ ਪੰਜਾਬ ਪੁਲਿਸ ਨੇ ਸ਼ੁਭਕਰਨ ਦੀ ਲਾਸ਼ ਹਰਿਆਣਾ ਬਾਰਡਰ ਤੋਂ ਚੁੱਕ ਕੇ ਲੈ ਗਈ ਹੈ। ਇਸ ਮਾਮਲੇ ਵਿੱਚ ਹਰਿਆਣਾ ਪੁਲਿਸ ਹੀ ਕਾਰਵਾਈ ਕਰ ਸਕਦੀ ਹੈ ਕਿਉਂਕਿ ਸ਼ੁਭਕਰਨ ਦੀ ਹਰਿਆਣਾ ਦੀ ਹੱਦ ਦੇ ਅੰਦਰ ਹੋਈ ਹੈ।

ਪੰਜਾਬ ਸਰਕਾਰ ਕਰ ਚੁੱਕੀ ਹੈ ਆਰਥਿਕ ਮਦਦ ਦਾ ਐਲਾਨ

ਸ਼ੁਭਕਰਨ ਦੀ ਮੌਤ ਤੇ ਅਫਸੋਸ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਪੀੜਤ ਪਰਿਵਾਰ ਲਈ ਇੱਕ ਕਰੋੜ ਦੀ ਆਰਥਿਕ ਮਦਦ ਅਤੇ ਇੱਕ ਸਰਕਾਰ ਨੌਕਰੀ ਦਾ ਐਲਾਨ ਕਰ ਚੁੱਕੀ ਹੈ। ਸ਼ੁੱਕਰਵਾਰ ਨੁੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨ ਦੀ ਛੋਟੀ ਭੈਣ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

ਨਾਲ ਹੀ ਮੁੱਖ ਮੰਤਰੀ ਨੇ ਮੌਤ ਦੇ ਪਿੱਛੇ ਜਿੰਮੇਦਾਰ ਲੋਕਾਂ ਖਿਲਾਫ਼ ਕਾਨੂੰਨੀ ਕਾਰਵਾਈ ਦਾ ਵੀ ਭਰੋਸਾ ਦੁਵਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ –ਪੰਜਾਬ ਹਰਿਆਣਾ ਦੇ ਬਾਰਡਰ ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਐਲਾਨ

ਜਾਖੜ ਨੇ ਕਾਰਵਾਈ ਦੀ ਮੰਗ ਉਠਾਈ

ਉੱਧਰ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਸਾਨ ਆਗੂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ- ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਬਹੁਤ ਦੁਖਦ ਹੈ। ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਅਤੇ ਪੂਰਾ ਪੰਜਾਬ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ। ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ। ਜਾਖੜ ਨੇ ਲਿੱਖਿਆ ਮੈਂ ਅਜਿਹੇ ਹਾਦਸੇ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਸਾਡੇ ਹਜ਼ਾਰਾਂ ਸ਼ੁਭਚਿੰਤਕ ਅਜੇ ਵੀ ਧਰਨੇ ਵਾਲੀ ਥਾਂ ‘ਤੇ ਮੌਜੂਦ ਹਨ। ਦੋਹਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜੀਵਨ ਕੀਮਤੀ ਹੈ।

ਪਰਿਵਾਰ ਨੂੰ ਮਿਲਣ ਪਹੁੰਚੇ ਹਰਸਿਮਰਤ ਬਾਦਲ

ਉੱਧਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ਼ੁੱਕਰਵਾਰ ਨੂੰ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਬਠਿੰਡਾ ਪਹੁੰਚੇ। ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਕਿਸਾਨ ਅੰਦੋਲਨ ਨੂੰ ਚੁੱਕਣ ਸਮੇਂ ਕੇਂਦਰ ਵੱਲੋਂ ਦਿੱਤੇ ਭਰੋਸਿਆਂ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਨੇ ਅੱਜ ਤੱਕ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਵੀ ਨਹੀਂ ਕੀਤੀ।

ਹਰਸਿਮਰਤ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨੂੰ 1 ਮਾਰਚ ਤੋਂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਬਿੱਲ ਪਾਸ ਕਰਨਾ ਚਾਹੀਦਾ ਹੈ ਤਾਂ ਜੋ ਚੋਣਾਂ ਤੋਂ ਪਹਿਲਾਂ ਸਾਰੀਆਂ 23 ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੇ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਕੀਤਾ ਜਾ ਸਕੇ।