Kisan Suicide: ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ ਮੌਤ, 7 ਲੱਖ ਦਾ ਸੀ ਕਰਜ਼ਾ, ਵਿਕ ਗਈ ਸੀ ਜ਼ਮੀਨ
ਕਿਸਾਨਾਂ ਵੱਲੋਂ 6, 8 ਅਤੇ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਮੇਂ ਦੌਰਾਨ ਸਿਰਫ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਭੇਜਿਆ ਜਾਣਾ ਸੀ। ਪਰ ਪੁਲਿਸ ਨੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕ ਲਿਆ। ਇਸ ਦੌਰਾਨ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਕਾਰਨ ਕਿਸਾਨ ਅੱਗੇ ਨਹੀਂ ਵਧ ਸਕੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਭੁੱਖ ਹੜਤਾਲ 23ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ। ਓਧਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਸਲਫਾਸ ਨਿਗਲਣ ਵਾਲੇ ਵਿਅਕਤੀ ਦੀ ਮੌਤ ਹੋ ਗਈ। ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮਰਨ ਵਾਲੇ ਵਿਅਕਤੀ ਦਾ ਨਾਮ ਰਣਜੋਧ ਸਿੰਘ ਸੀ। ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ। 14 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਦੌਰਾਨ, ਉਸਨੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਦੀ ਮੌਤ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਇਸ ਨਾਲ ਉਹ ਕਾਫੀ ਦੁਖੀ ਸੀ।
ਦਿੱਲੀ ਕੂਚ ਦੌਰਾਨ ਨਿਗਲੀ ਜ਼ਹਿਰ
ਜਿਵੇਂ ਹੀ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ। ਉਸ ਤੋਂ ਬਾਅਦ ਇਸ ਮੁੱਦੇ ਨੂੰ ਲੈ ਕੇ ਕਿਸਾਨਾਂ ਆਗੂ ਵਿਚਾਰ ਵਿਟਾਂਦਰਾਂ ਕਰ ਰਹੇ ਹਨ। ਹੁਣ ਮ੍ਰਿਤਕ ਦੇ ਅੰਤਿਮ ਸੰਸਕਾਰ ਆਦਿ ਸਬੰਧੀ ਫੈਸਲਾ ਲਿਆ ਜਾਣਾ ਹੈ। ਉਂਜ ਸਾਰੇ ਵੱਡੇ ਕਿਸਾਨ ਆਗੂ ਰੇਲ ਰੋਕੋ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਪੋ ਆਪਣੇ ਇਲਾਕਿਆਂ ਵਿੱਚ ਚਲੇ ਗਏ ਹਨ। ਕਿਸਾਨਾਂ ਅਨੁਸਾਰ ਰਣਜੋਧ ਸਿੰਘ ਕਿਸਾਨ ਲਹਿਰ ਨਾਲ ਜੁੜੇ ਹੋਏ ਸਨ। ਉਹ ਆਪਣੇ ਪਿੱਛੇ ਪਤਨੀ ਕੁਲਦੀਪ ਕੌਰ, ਇੱਕ ਬੇਟਾ ਤੇ ਬੇਟੀ ਅਤੇ ਬਜ਼ੁਰਗ ਰਿਸ਼ਤੇਦਾਰ ਛੱਡ ਗਿਆ ਹੈ।
3 ਵਾਰ ਦਿੱਲੀ ਕੂਚ ਦੀ ਕੋਸ਼ਿਸ ਰਹੀ ਅਸਫਲ
ਕਿਸਾਨਾਂ ਵੱਲੋਂ 6, 8 ਅਤੇ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਮੇਂ ਦੌਰਾਨ ਸਿਰਫ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਭੇਜਿਆ ਜਾਣਾ ਸੀ। ਪਰ ਪੁਲਿਸ ਨੇ ਕਿਸਾਨਾਂ ਨੂੰ ਹਰਿਆਣਾ ਬਾਰਡਰ ‘ਤੇ ਰੋਕ ਲਿਆ। ਇਸ ਦੌਰਾਨ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਕਾਰਨ ਕਿਸਾਨ ਅੱਗੇ ਨਹੀਂ ਵਧ ਸਕੇ। ਇਸ ਵਿੱਚ ਤੀਹ ਤੋਂ ਚਾਲੀ ਦੇ ਕਰੀਬ ਕਿਸਾਨ ਨੂੰ ਸੱਟਾਂ ਲੱਗੀਆਂ ਸਨ ਜਿਨ੍ਹਾਂ ਨੂੰ ਵੀ ਇਲਾਜ ਲਈ ਲਿਆਂਦਾ ਗਿਆ ਸੀ।