Kissan Andolan 2.0: 7 ਗੇੜ੍ਹ ਦੀਆਂ ਬੈਠਕਾਂ, 13 ਮਹੀਨਿਆਂ ਤੱਕ ਧਰਨਾ-ਪ੍ਰਦਰਸ਼ਨ; ਜਾਣੋ… ਕਿਸਾਨ ਅੰਦੋਲਨ 2.0 ਦੀ Inside Story

Updated On: 

24 Mar 2025 10:56 AM IST

Farmer Protest : 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ 'ਤੇ ਕਿਸਾਨਾਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੁਲਿਸ ਨੇ ਕਾਰਵਾਈ ਦੌਰਾਨ ਕਰੀਬ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਵੱਲੋਂ ਬਣਾਏ ਅਸਥਾਈ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਅੰਦੋਲਨ ਕਾਰਨ ਪੰਜਾਬ ਦੇ ਵੱਡੇ ਕਿਸਾਨਾਂ, ਕਾਰੋਬਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ ਤਾਂ ਆਮ ਲੋਕਾਂ ਦੀਆਂ ਪਰੇਸ਼ਾਨੀਆਂ ਵੀ ਕਾਫੀ ਵਧੀਆਂ ਹੋਈਆਂ ਹਨ।

Kissan Andolan 2.0: 7 ਗੇੜ੍ਹ ਦੀਆਂ ਬੈਠਕਾਂ, 13 ਮਹੀਨਿਆਂ ਤੱਕ ਧਰਨਾ-ਪ੍ਰਦਰਸ਼ਨ; ਜਾਣੋ... ਕਿਸਾਨ ਅੰਦੋਲਨ 2.0 ਦੀ Inside Story

ਜਾਣੋ ਕਿਸਾਨ ਅੰਦੋਲਨ 2.0 ਦੀ Inside Story

Follow Us On

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੰਜਾਬ ਪੁਲਿਸ ਨੇ 13 ਮਹੀਨਿਆਂ ਬਾਅਦ ਖਾਲੀ ਕਰਵਾ ਲਿਆ ਹੈ। 13 ਫਰਵਰੀ 2024 ਤੋਂ ਇਨ੍ਹਾਂ ਦੋਵਾਂ ਥਾਵਾਂ ‘ਤੇ ਕਿਸਾਨਾਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੁਲਿਸ ਨੇ ਕਾਰਵਾਈ ਦੌਰਾਨ ਕਰੀਬ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਵੱਲੋਂ ਬਣਾਏ ਅਸਥਾਈ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ‘ਤੇ ਬਣਾਈ ਗਈ ਸਟੇਜ ਨੂੰ ਵੀ ਉਖਾੜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਡੀਆਈਜੀ ਰੇਂਜ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨਾਂ ਨੂੰ ਅਪੀਲੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਤੁਸੀਂ ਜੋ ਇਹ ਧਰਨਾ ਲਗਾਇਆ ਹੋਇਆ ਹੈ। ਉਸ ਨੂੰ ਪੂਰੀ ਤਰ੍ਹਾਂ ਨਾਲ ਸਾਫ ਕਰਨਾ ਪਵੇਗਾ ਕਿਉਂਕਿ ਸਾਨੂੰ ਉੱਪਰੋਂ ਹੁਕਮ ਮਿਲੇ ਹਨ। ਉਨ੍ਹਾਂ ਕਿਹਾ ਇਹ ਤੁਹਾਡੇ ਹਿੱਤ ਵਿੱਚ ਹੈ, ਇਸ ਲਈ ਤੁਹਾਨੂੰ ਪਿੱਛੇ ਹਟਣਾ ਚਾਹੀਦਾ ਹੈ ਕਿਉਂਕਿ ਤੁਹਾਡੇ ਪੁੱਤਰ ਅਤੇ ਧੀਆਂ ਵੀ ਪੁਲਿਸ ਵਿੱਚ ਤੈਨਾਤ ਹਨ, ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਨੂੰ ਜਲਦੀ ਕਲੀਅਰ ਕੀਤਾ ਜਾਵੇ। ਪੁਲਿਸ ਕਿਸੇ ਨਾਲ ਵੀ ਧੱਕਾ ਨਹੀਂ ਕਰੇਗੀ, ਕੋਈ ਮੰਦਾ ਸ਼ਬਦ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਪੁੱਤਰ ਹਾਂ ਕਿਸਾਨਾਂ ਦੇ ਪਰਿਵਾਰਾਂ ਵਿਚੋਂ ਹਾਂ।

ਘੱਟੋ-ਘੱਟ ਸਮਰਥਨ ਮੁੱਲ ਸਣੇ ਆਪਣੀਆਂ ਮੰਗਾਂ ਲਈ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਕੇਂਦਰ ਅਤੇ ਕਿਸਾਨਾਂ ਵਿਚਾਲੇ 7 ਗੇੜ੍ਹ ਦੀਆਂ ਬੈਠਕਾਂ ਵੀ ਹੋਈਆਂ, ਜੋ ਬੇਸਿੱਟਾ ਰਹੀਆਂ। ਜਿਸ ਤੋਂ ਬਾਅਦ ਅਗਲੇ ਗੇੜ੍ਹ ਦੀ ਬੈਠਕ ਲਈ 4 ਮਈ ਦੀ ਤਾਰੀਖ ਤੈਅ ਕੀਤੀ ਗਈ, ਪਰ 4 ਮਈ ਤੋਂ ਪਹਿਲਾਂ ਹੀ ਚੰਡੀਗੜ੍ਹ ਵਿੱਚ ਕੇਂਦਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ 7ਵੇਂ ਦੌਰ ਦੀ ਬੈਠਕ ਤੋਂ ਬਾਅਦ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਨੇ ਡਿਟੇਨ ਕਰ ਲਿਆ।

ਮੀਟਿੰਗ ਤੋਂ ਬਾਅਦ ਕੀ ਬੋਲੇ ਸ਼ਿਵਰਾਜ ਚੌਹਾਨ ?

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੈਠਕ ਤੋਂ ਬਾਅਦ ਕਿਹਾ ਕਿ ਕਿਸਾਨ ਆਗੂਆਂ ਨਾਲ ਸਦਭਾਵਨਾ ਭਰੇ ਮਾਹੌਲ ਵਿੱਚ ਸਕਾਰਾਤਮਕ ਬੈਠਕ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਅੱਗੇ ਵੀ ਜਾਰੀ ਰਹੇਗੀ। ਕੇਂਦਰ ਨੇ ਇੱਕ ਸਕੱਤਰ ਪੱਧਰ ਦਾ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਦੇਸ਼ ਭਰ ਦੇ ਕਿਸਾਨਾਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਸੁਝਾਅ ਲਵੇਗਾ। ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ।

ਪੁਲਿਸ ਨੇ ਅੰਦੋਲਨ ਨੂੰ ਖਤਮ ਕਰਨ ਲਈ ਬਣਾਈ ਯੋਜਨਾ- ਕਿਸਾਨ

ਪੰਜਾਬ ਪੁਲਿਸ ਨੇ ਟਰਾਅ ਦੀ ਸਥਿਤੀ ਤੋਂ ਬਚਣ ਦੇ ਲਈ ਕਰੀਬ 72 ਘੰਟੇ ਪਹਿਲਾਂ ਅੰਦੋਲਨ ਨੂੰ ਖਤਮ ਕਰਨ ਦੇ ਲਈ ਪੂਰੀ ਯੋਜਨਾ ਬਣਾ ਲਈ ਸੀ। ਸਰਵੋਤਮ ਅਦਾਲਤ ਯਾਨੀ ਕੀ ਸੁਪਰੀਮ ਕੋਰਟ ਨੇ ਬਾਰਡਰ ਨੂੰ ਜਲਦ ਖਾਲੀ ਕਰਨ ਅਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਤੋਂ ਬਾਅਦ ਪੰਜਾਬ ਸਰਕਾਰ ਨੇ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਟਕਰਾਅ ਨੂੰ ਰੋਕਣ ਦੇ ਹੁਕਮ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਇਸ ਅੰਦੋਲਨ ਕਾਰਨ ਪੰਜਾਬ ਦੇ ਵੱਡੇ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ।

ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਦਾ ਸਮਾਂ ਤੈਅ ਹੋਇਆ, ਪੁਲਿਸ ਨੇ ਇਸ ਮੀਟਿੰਗ ਤੋਂ 72 ਘੰਟੇ ਪਹਿਲਾਂ ਹੀ ਅੰਦੋਲਨ ਨੂੰ ਖਤਮ ਕਰਨ ਦੀ ਯੋਜਨਾ ਬਣਾ ਲਈ। ਇਸ ਵਿੱਚ 2 ਆਈਏਐਸ ਅਧਿਕਾਰੀ ਤੇ 4 ਆਈਪੀਐਸ ਅਧਿਕਾਰੀ ਸ਼ਾਮਲ ਹੋਏ। ਪੁਲਿਸ ਨੇ ਯੋਜਨ ਮੁਤਾਬਕ ਇੱਕ ਕਮਾਂਡੋ ਬਟਾਲੀਅਨ ਦੇ ਨਾਲ 1,500 ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ। ਜਿਨ੍ਹਾਂ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਬਾਅਦ ਵਿੱਚ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਅੰਦੋਲਨ ਨੂੰ ਖਤਮ ਕਰਵਾ ਦਿੱਤਾ। ਕਿਸਾਨਾਂ ਵੱਲੋਂ ਬਣਾਏ ਗਏ ਅਸਥਾਈ ਸ਼ੈੱਡਾਂ ਨੂੰ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ।