ਅੱਜ 45 ਹਜ਼ਾਰ ਕਿਸਾਨ ਕਰਨਗੇ ਦਿੱਲੀ ‘ਚ ਸੰਸਦ ਦਾ ਘਿਰਾਓ, ਬੈਠਕ ‘ਚ ਮਾਮਲਾ ਹੱਲ ਨਾ ਹੋਣ ‘ਤੇ ਸਾਂਝੇ ਮੋਰਚੇ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵੱਲ ਮਾਰਚ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਜਿਸ ਵਿੱਚ 10 ਵੱਖ-ਵੱਖ ਕਿਸਾਨ ਜਥੇਬੰਦੀਆਂ ਹਨ। ਅੱਜ ਸਾਰੇ ਕਿਸਾਨ 40 ਤੋਂ 45 ਹਜ਼ਾਰ ਕਿਸਾਨ ਨੋਇਡਾ ਦੇ ਮਹਾਮਾਯਾ ਫਲਾਈਓਵਰ ਤੋਂ ਸੰਸਦ ਦਾ ਘਿਰਾਓ ਕਰਨ ਲਈ ਦਿੱਲੀ ਵੱਲ ਮਾਰਚ ਕਰਨਗੇ। ਇਸ ਸਬੰਧੀ ਨੋਇਡਾ ਪੁਲਿਸ ਨੇ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਰੂਟ ਡਾਇਵਰਸ਼ਨ ਯੋਜਨਾ ਲਾਗੂ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ਹਜ਼ਾਰਾਂ ਕਿਸਾਨ ਨੋਇਡਾ ਦੇ ਮਹਾਮਾਯਾ ਫਲਾਈਓਵਰ ਤੋਂ ਦਿੱਲੀ ਜਾਣਗੇ। ਇਸ ਅੰਦੋਲਨ ਦਾ ਮੁੱਖ ਉਦੇਸ਼ ਗੋਰਖਪੁਰ ਦੀਆਂ ਮੰਗਾਂ ਜਿਵੇਂ ਚਾਰ ਗੁਣਾ ਮੁਆਵਜ਼ਾ, ਭੂਮੀ ਗ੍ਰਹਿਣ ਕਾਨੂੰਨ ਦਾ ਲਾਭ ਅਤੇ 10 ਫੀਸਦੀ ਵਿਕਸਤ ਪਲਾਟ ਨੂੰ ਲਾਗੂ ਕਰਨਾ ਹੈ। ਕਿਸਾਨ ਪਹਿਲਾਂ ਹੀ ਚਾਰ ਦਿਨਾਂ ਤੋਂ ਯਮੁਨਾ ਅਥਾਰਟੀ ਦਫ਼ਤਰ ਅੱਗੇ ਹੜਤਾਲ ਤੇ ਬੈਠੇ ਸਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਹੁਣ ਕਿਸਾਨ ਦਿੱਲੀ ਵਿੱਚ ਸੰਸਦ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਗੌਤਮ ਬੁੱਧ ਨਗਰ ਦੇ ਕਿਸਾਨਾਂ ਨੂੰ ਗੋਰਖਪੁਰ ਹਾਈਵੇ ਪ੍ਰਾਜੈਕਟ ਵਾਂਗ ਚਾਰ ਗੁਣਾ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਪਿਛਲੇ 10 ਸਾਲਾਂ ਤੋਂ ਸਰਕਲ ਰੇਟ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਕਿਸਾਨ ਆਗੂਆਂ ਦੀ ਮੰਗ ਹੈ ਕਿ ਨਵੇਂ ਭੂਮੀ ਗ੍ਰਹਿਣ ਕਾਨੂੰਨ ਦਾ ਲਾਭ ਅਤੇ ਹਾਈ ਪਾਵਰ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇ। ਹਾਲਾਂਕਿ ਐਤਵਾਰ ਨੂੰ ਪੁਲਿਸ ਅਤੇ ਅਥਾਰਟੀ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਰੱਦ ਕਰ ਦਿੱਤਾ ਗਿਆ।
ਪੁਲਿਸ ਰੂਟ ਡਾਇਵਰਸ਼ਨ
ਨੋਇਡਾ ਪੁਲਿਸ ਨੇ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਰੂਟ ਡਾਇਵਰਸ਼ਨ ਯੋਜਨਾ ਲਾਗੂ ਕੀਤੀ ਹੈ। ਯਮੁਨਾ ਐਕਸਪ੍ਰੈਸਵੇਅ ਅਤੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸਵੇਅ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਸਿਰਸਾ ਤੋਂ ਸੂਰਜਪੁਰ ਵਾਇਆ ਪਰੀ ਚੌਂਕ ਜਾਣ ਵਾਲੀਆਂ ਸੜਕਾਂ ਤੇ ਵੀ ਆਵਾਜਾਈ ਬੰਦ ਰਹੇਗੀ। ਲੋਕਾਂ ਨੂੰ ਹੋਰ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਅਤੇ ਐਨਸੀਆਰ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਕਿਸਾਨਾਂ ਦੀਆਂ ਮੁੱਖ ਮੰਗਾਂ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਜ਼ਮੀਨ ਐਕਵਾਇਰ ਸਬੰਧੀ ਉਚਿਤ ਮੁਆਵਜ਼ਾ ਰਾਸ਼ੀ, ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਅਤੇ ਕਿਸਾਨਾਂ ਦੀਆਂ ਬਕਾਇਆ ਸਮੱਸਿਆਵਾਂ ਦਾ ਹੱਲ ਹਨ। ਕਿਸਾਨਾਂ ਨੇ ਯਮੁਨਾ ਅਥਾਰਟੀ ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਇਹ ਅੰਦੋਲਨ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਬਣ ਸਕਦਾ ਹੈ। ਅਜਿਹੇ ‘ਚ ਪੁਲਸ ਅਤੇ ਪ੍ਰਸ਼ਾਸਨ ਦੋਵਾਂ ਲਈ ਚੁਣੌਤੀ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਹੋਵੇਗੀ।
ਪੰਜਾਬ-ਹਰਿਆਣਾ ਤੋਂ ਵੀ ਦਿੱਲੀ ਵੱਲ ਮਾਰਚ
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੀ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ਕਿ 6 ਦਸੰਬਰ ਨੂੰ ਪਹਿਲਾ ਜੱਥਾ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨਾਂ ਨੇ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਨੇ 18 ਫਰਵਰੀ ਤੋਂ ਬਾਅਦ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਇਹ ਵੀ ਪੜ੍ਹੋ
ਕਈ ਰਾਜਾਂ ਵਿੱਚ ਪ੍ਰਦਰਸ਼ਨ ਵੀ ਹੋਏ
ਦਿੱਲੀ ਵੱਲ ਮਾਰਚ ਕਰਨ ਦੇ ਨਾਲ-ਨਾਲ ਕੇਰਲ, ਉੱਤਰਾਖੰਡ ਅਤੇ ਤਾਮਿਲਨਾਡੂ ਦੇ ਕਿਸਾਨ ਵੀ ਆਪੋ-ਆਪਣੇ ਰਾਜਾਂ ਦੀਆਂ ਵਿਧਾਨ ਸਭਾਵਾਂ ਵੱਲ ਮਾਰਚ ਕਰਨਗੇ। ਕਿਸਾਨ ਕਰਜ਼ਾ ਮੁਆਫ਼ੀ, ਪੈਨਸ਼ਨ, ਬਿਜਲੀ ਦਰਾਂ ਵਿੱਚ ਵਾਧਾ ਨਾ ਕਰਨ ਅਤੇ ਪੁਲੀਸ ਕੇਸ ਵਾਪਸ ਲੈਣ ਵਰਗੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਅਤੇ 2020-21 ਦੇ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਵੀ ਉਠਾਈ ਜਾ ਰਹੀ ਹੈ।