AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu Moose Wala ਦਾ ਕਤਲ ਕਿਉਂ ਹੋਇਆ ਸੀ Lawrence Bishnoi Gang ਨੂੰ ਕਿਉਂ ਚੁਭ ਰਹੇ ਸਨ ਪੰਜਾਬੀ ਗਾਇਕ, ਜਾਣੋ ਪੂਰੀ ਕਹਾਣੀ

Why Sidhu Moose Wala was killed? ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੀ ਹੱਤਿਆ ਨਾਲ ਹਰ ਕੋਈ ਹੈਰਾਨ ਰਹਿ ਗਿਆ ਸੀ। ਹੱਤਿਆ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਅਜਿਹਾ ਕੀ ਹੋਇਆ ਸੀ ਕਿ ਮੂਸੇਵਾਲਾ ਗੈਂਗਸਟਰ ਦੇ ਨਿਸ਼ਾਨੇ ਤੇ ਆ ਗਿਆ ਸੀ

Sidhu Moose Wala ਦਾ ਕਤਲ ਕਿਉਂ ਹੋਇਆ ਸੀ Lawrence Bishnoi Gang ਨੂੰ ਕਿਉਂ ਚੁਭ ਰਹੇ ਸਨ ਪੰਜਾਬੀ ਗਾਇਕ, ਜਾਣੋ ਪੂਰੀ ਕਹਾਣੀ
lalit-kumar
| Updated On: 29 May 2023 12:24 PM IST
Share
Sidhu Moose Wala Death Reason: ਪੰਜਾਬੀ ਗਾਇਕ ਸਿੰਗਰ ਅਤੇ ਅਤੇ ਰੈਪਰ ਸਿੱਧੂ ਮੂਸੇਵਾਲਾ (Sidhu Moose Wala) ਦੀ ਹੱਤਿਆ ਨਾਲ ਉਸਦੇ ਫੈਂਸ ਬਹੁਤ ਦੁੱਖੀ ਹਨ। ਮੁਸੇਵਾਲਾ ਦੀ ਹੱਤਿਆ ਦੀ ਜਿੰਮੇਵਾਰੀ ਪੰਜਾਬ ਦੇ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੈਨੇਡਾ ਬੇਸਡ ਸਾਥਈ ਗੋਲਡੀ ਬਰਾੜ ਨੇ ਲ਼ਈ ਸੀ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਲੰਬੇ ਸਮੇਂ ਤੋਂ ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ਤੇ ਸਨ। ਮਾਤਰ 28 ਸਾਲ ਦੀ ਉਮਰ ਵਿੱਚ ਹੀ ਮੂਸੇਵਾਲਾ ਦੀ ਹੱਤਿਆ ਕਾਰਨ ਪੂਰਾ ਪੰਜਾਬ ਹਿੱਲ ਗਿਆ ਸੀ। ਮੂਸੇਵਾਲਾ ਦੇ ਫੈਂਸ ਦੇ ਮਨ ਵਿੱਚ ਇਹ ਸਵਾਲ ਹੈ ਕਿ ਆਖਿਰ ਮੂਸੇਵਾਲਾ ਬਿਸ਼ਨੋਈ ਦੇ ਨਿਸ਼ਾਨੇ ਤੇ ਕਿਉਂ ਸਨ ਅਜਿਹਾ ਕੀ ਸੀ ਕਿ ਗੈਂਗਸਟਰਾਂ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ?

ਸਿੱਧੂ ਮੂਸੇਵਾਲਾ ‘ਤੇ ਕੀਤੀ ਸੀ 30 ਰਾਊਂਡ ਫਾਇਰਿੰਗ

ਐਤਵਾਰ (29 ਮਈ, 2022) ਨੂੰ ਕੁਝ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਵਿੱਚ ਮੂਸੇਵਾਲਾ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਸਨ। ਤੁਰੰਤ ਤਿੰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਸਿੱਧੂ ਮੂਸੇਵਾਲਾ ਤੇ ਸਾਥੀਆਂ ‘ਤੇ 30 ਰਾਉਂਡ ਫਾਇਰ ਕੀਤੇ ਗਏ ਸਨ।

ਗੋਲਡੀ ਬਰਾੜ ਨੇ ਲਈ ਸੀ ਕਤਲ ਦੀ ਜ਼ਿੰਮੇਵਾਰੀ

ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਸੀ। ਫੇਸਬੁੱਕ ‘ਤੇ ਸ਼ੇਅਰ ਕੀਤੀ ਪੋਸਟ ‘ਚ ਗੋਲਡੀ ਬਰਾੜ (Goldy Brar) ਨੇ ਲਿਖਿਆ, ‘ਅੱਜ ਪੰਜਾਬ ‘ਚ ਮੂਸੇਵਾਲਾ ਦਾ ਕਤਲ ਹੋ ਗਿਆ। ਮੈਂ, ਸਚਿਨ ਬਿਸ਼ਨੋਈ, ਲਾਰੈਂਸ ਬਿਸ਼ਨੋਈ ਇਸ ਦੀ ਜ਼ਿੰਮੇਵਾਰੀ ਲੈਂਦੇ ਹਾਂ। ਇਹ ਸਾਡਾ ਕੰਮ ਹੈ। ਸਾਡੇ ਭਰਾ ਵਿਕਰਮਜੀਤ ਸਿੰਘ ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੇ ਕਤਲ ਵਿੱਚ ਮੂਸੇਵਾਲਾ ਦਾ ਨਾਮ ਆਇਆ ਸੀ। ਪਰ ਪੰਜਾਬ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਾਡੇ ਭਰਾ ਵਿਕਰਮਜੀਤ ਸਿੰਘ ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੇ ਕਤਲ ਵਿੱਚ ਮੂਸੇਵਾਲਾ ਦਾ ਨਾਮ ਆਇਆ ਸੀ। ਪਰ ਪੰਜਾਬ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਾਨੂੰ ਇਹ ਵੀ ਪਤਾ ਲੱਗਾ ਕਿ ਸਾਡੇ ਸਾਥੀ ਅੰਕਿਤ ਦੇ ਐਨਕਾਊਂਟਰ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਲ ਸੀ। ਮੂਸੇਵਾਲਾ ਸਾਡੇ ਖਿਲਾਫ ਕੰਮ ਕਰ ਰਿਹਾ ਸੀ। ਦਿੱਲੀ ਪੁਲਿਸ ਨੇ ਉਸ ਦਾ ਨਾਂ ਵੀ ਲਿਆ ਪਰ ਮੂਸੇਵਾਲਾ ਨੇ ਹਰ ਵਾਰ ਆਪਣੀ ਸਿਆਸੀ ਤਾਕਤ ਵਰਤ ਕੇ ਆਪਣੇ ਆਪ ਨੂੰ ਬਚਾਇਆ। ਇਸ ਕਾਰਨ ਅਸੀਂ ਮੂਸਾਵਾਲੇ ਦਾ ਕਤਲ ਕੀਤਾ।

ਇਸ ਕਾਰਨ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸਨ ਮੂਸੇਵਾਲਾ

ਰਿਪੋਰਟਾਂ ਅਨੁਸਾਰ ਯੂਥ ਅਕਾਲੀ ਦਲ (Youth Akali Dal) ਦੇ ਆਗੂ ਵਿਕਰਮਜੀਤ ਮਿੱਡੂਖੇੜਾ ਦੀ 7 ਅਗਸਤ 2021 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ‘ਤੇ ਇਸ ਦਾ ਦੋਸ਼ ਲਗਾਇਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਮੂਸੇਵਾਲਾ ਨੇ ਇਸ ਕਤਲ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਆਪਣੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਦਿੱਤੀ ਸੀ। ਸ਼ਗਨਪ੍ਰੀਤ ਨੇ ਕਥਿਤ ਤੌਰ ‘ਤੇ ਕੌਸ਼ਲ ਗੈਂਗ ਦੇ ਲੋਕਾਂ ਨੂੰ ਇਸ ਕਤਲ ਲਈ ਹਾਇਰ ਕੀਤਾ ਸੀ। ਇਸ ਤੋਂ ਬਾਅਦ ਜਿੱਥੇ ਸ਼ਗਨਪ੍ਰੀਤ ਸਿੰਘ ਫਰਾਰ ਹੋ ਗਿਆ ਸੀ। ਬਾਅਦ ਵਿੱਚ ਕੌਸ਼ਲ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਗੋਲਡੀ ਬਰਾੜ ਅਤੇ ਬਿਸ਼ਨੋਈ ਗੈਂਗ ਦੇ ਰਾਡਾਰ ‘ਤੇ ਸੀ।

ਘਟਾਈ ਗਈ ਸੀ ਮੂਸੇਵਾਲਾ ਦੀ ਸੁਰੱਖਿਆ

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪਰ ਫੇਰ ਵੀ ਮੂਸੇਵਾਲਾ ਕੋਲ ਨਿੱਜੀ ਸੁਰੱਖਿਆ ਕਰਮੀਆਂ ਅਤੇ ਕਮਾਂਡੋਜ਼ ਨੂੰ ਬੁਲੇਟ ਪਰੂਫ਼ ਵਾਹਨ ਵੀ ਸਨ। ਪਰ ਕਤਲ ਵਾਲੇ ਦਿਨ ਯਾਨੀ 29 ਮਈ ਨੂੰ ਉਹ ਬਿਨਾਂ ਬੁਲੇਟ ਪਰੂਫ ਗੱਡੀ ਦੇ ਬਾਹਰ ਨਿਕਲਿਆ ਅਤੇ ਨਿਸ਼ਾਨਾ ਬਣ ਗਿਆ। ਜਦੋਂ ਮੂਸੇਵਾਲਾ ‘ਤੇ ਹਮਲਾ ਹੋਇਆ ਤਾਂ ਉਹ ਆਪਣੇ ਦੋ ਸਾਥੀਆਂ ਨਾਲ ਕਾਰ ‘ਚ ਸੀ। ਜਿਸ ਕਾਰਨ ਕਾਲੇ ਰੰਗ ਦੀ ਕਾਰ ‘ਚ ਸਵਾਰ ਦੋ ਵਿਅਕਤੀਆਂ ਨੇ ਸਿੱਧੂ ਮੂਸੇਵਾਲਾ ‘ਤੇ ਤੇਜ਼ੀ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ।

ਗੀਤਕਾਰ ਵਜੋਂ ਸ਼ੁਰੂ ਕੀਤਾ ਸੀ ਮੂਸੇਵਾਲਾ ਨੇ ਕਰੀਅਰ

ਸਿੱਧੂ ਮੂਸੇਵਾਲਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਇੱਕ ਗੀਤਕਾਰ ਵਜੋਂ ਕੀਤੀ ਸੀ। ਲਾਈਸੈਂਸ ਗੀਤ ਦੇ ਬੋਲ ਉਸ ਨੇ ਲਿਖੇ ਹਨ। ਸਿੱਧੂ ਮੂਸੇਵਾਲਾ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ ਪਰ ਉਸ ਨੂੰ ਸੰਗੀਤ ਦਾ ਵੀ ਬਹੁਤ ਸ਼ੌਕ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਕਾਲਜ ਦੇ ਦਿਨਾਂ ਤੋਂ ਹੀ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਨੂੰ ਆਪਣੇ ਗੀਤ ਸੋ ਹਾਈ ਲਈ ਸਭ ਤੋਂ ਵੱਧ ਚਰਚਾ ਮਿਲੀ। 2018 ਵਿੱਚ ਉਸਨੇ ਆਪਣੀ ਪਹਿਲੀ ਐਲਬਮ PBX 1 ਰਿਲੀਜ਼ ਕੀਤੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...