Sidhu Moose Wala Death Reason: ਪੰਜਾਬੀ ਗਾਇਕ ਸਿੰਗਰ ਅਤੇ ਅਤੇ ਰੈਪਰ
ਸਿੱਧੂ ਮੂਸੇਵਾਲਾ (Sidhu Moose Wala) ਦੀ ਹੱਤਿਆ ਨਾਲ ਉਸਦੇ ਫੈਂਸ ਬਹੁਤ ਦੁੱਖੀ ਹਨ। ਮੁਸੇਵਾਲਾ ਦੀ ਹੱਤਿਆ ਦੀ ਜਿੰਮੇਵਾਰੀ ਪੰਜਾਬ ਦੇ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੈਨੇਡਾ ਬੇਸਡ ਸਾਥਈ ਗੋਲਡੀ ਬਰਾੜ ਨੇ ਲ਼ਈ ਸੀ।
ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਲੰਬੇ ਸਮੇਂ ਤੋਂ
ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਉਨ੍ਹਾਂ ਦੇ ਗੈਂਗ ਦੇ ਨਿਸ਼ਾਨੇ ਤੇ ਸਨ। ਮਾਤਰ 28 ਸਾਲ ਦੀ ਉਮਰ ਵਿੱਚ ਹੀ ਮੂਸੇਵਾਲਾ ਦੀ ਹੱਤਿਆ ਕਾਰਨ ਪੂਰਾ ਪੰਜਾਬ ਹਿੱਲ ਗਿਆ ਸੀ। ਮੂਸੇਵਾਲਾ ਦੇ ਫੈਂਸ ਦੇ ਮਨ ਵਿੱਚ ਇਹ ਸਵਾਲ ਹੈ ਕਿ ਆਖਿਰ ਮੂਸੇਵਾਲਾ ਬਿਸ਼ਨੋਈ ਦੇ ਨਿਸ਼ਾਨੇ ਤੇ ਕਿਉਂ ਸਨ ਅਜਿਹਾ ਕੀ ਸੀ ਕਿ ਗੈਂਗਸਟਰਾਂ ਨੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ?
ਸਿੱਧੂ ਮੂਸੇਵਾਲਾ ‘ਤੇ ਕੀਤੀ ਸੀ 30 ਰਾਊਂਡ ਫਾਇਰਿੰਗ
ਐਤਵਾਰ (29 ਮਈ, 2022) ਨੂੰ ਕੁਝ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਵਿੱਚ ਮੂਸੇਵਾਲਾ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਸਨ। ਤੁਰੰਤ ਤਿੰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਸਿੱਧੂ ਮੂਸੇਵਾਲਾ ਤੇ ਸਾਥੀਆਂ ‘ਤੇ 30 ਰਾਉਂਡ ਫਾਇਰ ਕੀਤੇ ਗਏ ਸਨ।
ਗੋਲਡੀ ਬਰਾੜ ਨੇ ਲਈ ਸੀ ਕਤਲ ਦੀ ਜ਼ਿੰਮੇਵਾਰੀ
ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਸੀ। ਫੇਸਬੁੱਕ ‘ਤੇ ਸ਼ੇਅਰ ਕੀਤੀ ਪੋਸਟ ‘ਚ
ਗੋਲਡੀ ਬਰਾੜ (Goldy Brar) ਨੇ ਲਿਖਿਆ, ‘ਅੱਜ ਪੰਜਾਬ ‘ਚ ਮੂਸੇਵਾਲਾ ਦਾ ਕਤਲ ਹੋ ਗਿਆ। ਮੈਂ, ਸਚਿਨ ਬਿਸ਼ਨੋਈ, ਲਾਰੈਂਸ ਬਿਸ਼ਨੋਈ ਇਸ ਦੀ ਜ਼ਿੰਮੇਵਾਰੀ ਲੈਂਦੇ ਹਾਂ। ਇਹ ਸਾਡਾ ਕੰਮ ਹੈ। ਸਾਡੇ ਭਰਾ ਵਿਕਰਮਜੀਤ ਸਿੰਘ ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੇ ਕਤਲ ਵਿੱਚ ਮੂਸੇਵਾਲਾ ਦਾ ਨਾਮ ਆਇਆ ਸੀ। ਪਰ ਪੰਜਾਬ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।
ਸਾਡੇ ਭਰਾ ਵਿਕਰਮਜੀਤ ਸਿੰਘ ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੇ ਕਤਲ ਵਿੱਚ ਮੂਸੇਵਾਲਾ ਦਾ ਨਾਮ ਆਇਆ ਸੀ। ਪਰ ਪੰਜਾਬ ਪੁਲਿਸ ਨੇ ਮੂਸੇਵਾਲਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਾਨੂੰ ਇਹ ਵੀ ਪਤਾ ਲੱਗਾ ਕਿ ਸਾਡੇ ਸਾਥੀ ਅੰਕਿਤ ਦੇ ਐਨਕਾਊਂਟਰ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਲ ਸੀ। ਮੂਸੇਵਾਲਾ ਸਾਡੇ ਖਿਲਾਫ ਕੰਮ ਕਰ ਰਿਹਾ ਸੀ। ਦਿੱਲੀ ਪੁਲਿਸ ਨੇ ਉਸ ਦਾ ਨਾਂ ਵੀ ਲਿਆ ਪਰ ਮੂਸੇਵਾਲਾ ਨੇ ਹਰ ਵਾਰ ਆਪਣੀ ਸਿਆਸੀ ਤਾਕਤ ਵਰਤ ਕੇ ਆਪਣੇ ਆਪ ਨੂੰ ਬਚਾਇਆ। ਇਸ ਕਾਰਨ ਅਸੀਂ ਮੂਸਾਵਾਲੇ ਦਾ ਕਤਲ ਕੀਤਾ।
ਇਸ ਕਾਰਨ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਸਨ ਮੂਸੇਵਾਲਾ
ਰਿਪੋਰਟਾਂ ਅਨੁਸਾਰ
ਯੂਥ ਅਕਾਲੀ ਦਲ (Youth Akali Dal) ਦੇ ਆਗੂ ਵਿਕਰਮਜੀਤ ਮਿੱਡੂਖੇੜਾ ਦੀ 7 ਅਗਸਤ 2021 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ‘ਤੇ ਇਸ ਦਾ ਦੋਸ਼ ਲਗਾਇਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਮੂਸੇਵਾਲਾ ਨੇ ਇਸ ਕਤਲ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਆਪਣੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਦਿੱਤੀ ਸੀ। ਸ਼ਗਨਪ੍ਰੀਤ ਨੇ ਕਥਿਤ ਤੌਰ ‘ਤੇ ਕੌਸ਼ਲ ਗੈਂਗ ਦੇ ਲੋਕਾਂ ਨੂੰ ਇਸ ਕਤਲ ਲਈ ਹਾਇਰ ਕੀਤਾ ਸੀ। ਇਸ ਤੋਂ ਬਾਅਦ ਜਿੱਥੇ ਸ਼ਗਨਪ੍ਰੀਤ ਸਿੰਘ ਫਰਾਰ ਹੋ ਗਿਆ ਸੀ। ਬਾਅਦ ਵਿੱਚ ਕੌਸ਼ਲ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਗੋਲਡੀ ਬਰਾੜ ਅਤੇ ਬਿਸ਼ਨੋਈ ਗੈਂਗ ਦੇ ਰਾਡਾਰ ‘ਤੇ ਸੀ।
ਘਟਾਈ ਗਈ ਸੀ ਮੂਸੇਵਾਲਾ ਦੀ ਸੁਰੱਖਿਆ
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪਰ ਫੇਰ ਵੀ ਮੂਸੇਵਾਲਾ ਕੋਲ ਨਿੱਜੀ ਸੁਰੱਖਿਆ ਕਰਮੀਆਂ ਅਤੇ ਕਮਾਂਡੋਜ਼ ਨੂੰ ਬੁਲੇਟ ਪਰੂਫ਼ ਵਾਹਨ ਵੀ ਸਨ। ਪਰ ਕਤਲ ਵਾਲੇ ਦਿਨ ਯਾਨੀ 29 ਮਈ ਨੂੰ ਉਹ ਬਿਨਾਂ ਬੁਲੇਟ ਪਰੂਫ ਗੱਡੀ ਦੇ ਬਾਹਰ ਨਿਕਲਿਆ ਅਤੇ ਨਿਸ਼ਾਨਾ ਬਣ ਗਿਆ। ਜਦੋਂ ਮੂਸੇਵਾਲਾ ‘ਤੇ ਹਮਲਾ ਹੋਇਆ ਤਾਂ ਉਹ ਆਪਣੇ ਦੋ ਸਾਥੀਆਂ ਨਾਲ ਕਾਰ ‘ਚ ਸੀ। ਜਿਸ ਕਾਰਨ ਕਾਲੇ ਰੰਗ ਦੀ ਕਾਰ ‘ਚ ਸਵਾਰ ਦੋ ਵਿਅਕਤੀਆਂ ਨੇ ਸਿੱਧੂ ਮੂਸੇਵਾਲਾ ‘ਤੇ ਤੇਜ਼ੀ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ।
ਗੀਤਕਾਰ ਵਜੋਂ ਸ਼ੁਰੂ ਕੀਤਾ ਸੀ ਮੂਸੇਵਾਲਾ ਨੇ ਕਰੀਅਰ
ਸਿੱਧੂ ਮੂਸੇਵਾਲਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਇੱਕ ਗੀਤਕਾਰ ਵਜੋਂ ਕੀਤੀ ਸੀ। ਲਾਈਸੈਂਸ ਗੀਤ ਦੇ ਬੋਲ ਉਸ ਨੇ ਲਿਖੇ ਹਨ। ਸਿੱਧੂ ਮੂਸੇਵਾਲਾ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ ਪਰ ਉਸ ਨੂੰ ਸੰਗੀਤ ਦਾ ਵੀ ਬਹੁਤ ਸ਼ੌਕ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਕਾਲਜ ਦੇ ਦਿਨਾਂ ਤੋਂ ਹੀ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਨੂੰ ਆਪਣੇ ਗੀਤ ਸੋ ਹਾਈ ਲਈ ਸਭ ਤੋਂ ਵੱਧ ਚਰਚਾ ਮਿਲੀ। 2018 ਵਿੱਚ ਉਸਨੇ ਆਪਣੀ ਪਹਿਲੀ ਐਲਬਮ PBX 1 ਰਿਲੀਜ਼ ਕੀਤੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ