ਕੋਟਕਪੂਰਾ-ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ: ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਹੋਏ ਮੁਲਜ਼ਮ, ਪੀੜਤ ਦੀ ਛੇਤੀ ਸੁਣਵਾਈ ਦੀ ਮੰਗ – Punjabi News

ਕੋਟਕਪੂਰਾ-ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ: ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਹੋਏ ਮੁਲਜ਼ਮ, ਪੀੜਤ ਦੀ ਛੇਤੀ ਸੁਣਵਾਈ ਦੀ ਮੰਗ

Updated On: 

22 Mar 2024 16:09 PM

Kotakpura Firing Case: ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ 14 ਅਕਤੂਬਰ 2015 ਨੂੰ ਹੋਇਆ ਸੀ। ਕੋਟਕਪੂਰਾ 'ਚ ਜਿੱਥੇ ਗੋਲੀਆਂ ਨਾਲ ਕਈ ਲੋਕ ਜ਼ਖਮੀ ਹੋਏ, ਉੱਥੇ ਬਹਿਬਲ ਕਲਾਂ 'ਚ ਵੀ ਕਈ ਲੋਕ ਜ਼ਖਮੀ ਹੋ ਗਏ ਅਤੇ ਭਗਵਾਨ ਕਿਸ਼ਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੀ ਮੌਤ ਹੋ ਗਈ ਸੀ।

ਕੋਟਕਪੂਰਾ-ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ: ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ ਹੋਏ ਮੁਲਜ਼ਮ, ਪੀੜਤ ਦੀ ਛੇਤੀ ਸੁਣਵਾਈ ਦੀ ਮੰਗ
Follow Us On

ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੇ ਕੇਸਾਂ ਦੀ ਅਗਲੀ ਸੁਣਵਾਈ ਹੁਣ 3 ਅਪ੍ਰੈਲ 2024 ਨੂੰ ਹੋਵੇਗੀ। ਅੱਜ ਅਦਾਲਤ ਵਿੱਚ ਦੋਵਾਂ ਕੇਸਾਂ ਦੀ ਸੁਣਵਾਈ ਦੌਰਾਨ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਗੁਰਦੀਪ ਸਿੰਘ ਪੰਦਰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਹੋਏ। ਅਦਾਲਤ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਵਿਕਰਮਜੀਤ ਸਿੰਘ, ਸੁਹੇਲ ਬਰਾੜ ਆਦਿ ਹਾਜ਼ਰ ਸਨ।

ਹਾਈਕੋਰਟ ਦੇ ਹੁਕਮਾਂ ‘ਤੇ ਦੋਵਾਂ ਗੋਲੀ ਕਾਂਡਾਂ ਦੀ ਸੁਣਵਾਈ ਹੁਣ ਅਦਾਲਤ ‘ਚ ਇਕੱਠੇ ਹੋ ਰਹੀ ਹੈ। ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਮੁੱਖ ਚਲਾਨ ਦੇ ਨਾਲ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।

3 ਅਪ੍ਰੈਲ ਨੂੰ ਅਗਲੀ ਸੁਣਵਾਈ

ਇਸ ਕੇਸ ਦੀ ਪੈਰਵੀ ਕਰ ਰਹੇ ਮ੍ਰਿਤਕ ਭਗਵਾਨ ਕਿਸ਼ਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਣ ਉਪਰੰਤ ਦੱਸਿਆ ਕਿ ਅਦਾਲਤ ਨੇ ਬਿਨਾਂ ਕਿਸੇ ਸੁਣਵਾਈ ਦੇ 3 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ ਅਤੇ ਅਦਾਲਤ ਵੱਲੋਂ 15 ਤੋਂ 20 ਦਿਨਾਂ ਦੀ ਰਾਹਤ ਮਿਲ ਜਾਂਦੀ ਹੈ। ਉਹ ਚਾਹੁੰਦੇ ਹਨ ਕਿ ਹੁਣ ਦੋਵੇਂ ਗੋਲੀਕਾਂਡ ਦੇ ਦੋਸ਼ੀਆਂ ਦੇ ਨਾਮ ਸਾਹਮਣੇ ਆਉਣ ਅਤੇ ਐਸਆਈਟੀ ਦੀ ਜਾਂਚ ਤੋਂ ਬਾਅਦ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਹੁਣ ਮੁਕੱਦਮੇ ਦੀ ਸੁਣਵਾਈ ਤੇਜ਼ੀ ਨਾਲ ਅੱਗੇ ਵਧਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ – ਲੁਧਿਆਣਾ ਚ ਸਰਕਟ ਹਾਊਸ ਦੇ ਬਾਹਰ ਫਾਇਰਿੰਗ, ਲੜਾਈ ਤੋਂ ਬਾਅਦ ਗੱਡੀਆਂ ਲੈ ਕੇ ਫਰਾਰ ਹੋਏ ਨੌਜਵਾਨ

Exit mobile version