ਕੋਟਕਪੂਰਾ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ ‘ਚ ਅੱਜ ਪੇਸ਼ ਹੋਣਗੇ ਸੁਮੇਧ ਸੈਨੀ, ਭਰਨਗੇ ਜਮਾਨਤ
ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਿਤ ਮਾਮਲੇ 'ਚ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਹ ਫਰੀਦਕੋਟ ਅਦਾਲਤ ਵਿੱਚ ਜਮਾਨਤ ਭਰਨਗੇ। ਇਸ ਮਾਮਲੇ ਨੂੰ ਲੈ ਕੇ 2 ਦਸੰਬਰ ਨੂੰ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਣੀ ਹੈ। 30 ਸਤੰਬਰ 2023 ਨੂੰ ਉਨ੍ਹਾਂ ਦੀ ਅਰਜ਼ੀ ਤੇ ਸੁਣਵਾਈ ਕੀਤੀ ਗਈ ਸੀ।
ਕੋਟਕਪੂਰਾ (Kotakpura) ਗੋਲੀਕਾਂਡ ਨਾਲ ਸਬੰਧਿਤ ਮਾਮਲੇ ‘ਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਣਗੇ। ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਸ ਮਾਮਲੇ ਵਿੱਚ ਜਮਾਨਤ ਮਿਲੀ ਹੈ। ਹੁਣ ਉਹ ਫਰੀਦਕੋਟ ਅਦਾਲਤ ਵਿੱਚ ਜਮਾਨਤ ਭਰਨਗੇ। ਇਸ ਮਾਮਲੇ ਨੂੰ ਲੈ ਕੇ 2 ਦਸੰਬਰ ਨੂੰ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਮਾਮਲੇ ਚ ਬੇਅਦਬੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਫਾਈਰਿੰਗ ਕੀਤੀ ਗਈ ਸੀ।
ਪੰਜਾਬ ਦੇ ਫਰੀਦਕੋਟ ਵਿੱਚ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਲੋੜੀਂਦੇ ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) , ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੂੰ ਫਰੀਦਕੋਟ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਤਿੰਨਾਂ ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ਤੋਂ ਬਾਅਦ 30 ਸਤੰਬਰ 2023 ਨੂੰ ਉਨ੍ਹਾਂ ਦੀ ਅਰਜ਼ੀ ਤੇ ਸੁਣਵਾਈ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ।
ਦੱਸ ਦਈਏ ਕਿ 14 ਅਕਤੂਬਰ 2015 ਨੂੰ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਸਨ। ਇਸ ਮੌਕੇ ਤੇ ਫਾਈਰਿੰਗ ਹੋਈ ਸੀ ਜਿਸ ‘ਚ 2 ਸ਼ਖ਼ਸਾਂ ਗੋਲੀਆਂ ਲੱਗੀਆਂ ਸਨ, ਪ੍ਰਦਰਸ਼ਨਕਾਰੀ ਗੁਰਜੀਤ ਸਿੰਘ ਪਿੰਡ ਸਰਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਇਸ ਮਾਮਲੇ ਚ ਐਸਆਈਟੀ ਨੇ ਤਿੰਨ ਚਲਾਨ ਪੇਸ਼ ਕੀਤੇ ਹਨ।