AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੋਟਕਪੂਰਾ ਨੇੜੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਖੇਤਾਂ ‘ਚ ਲੱਗੀ ਭਿਆਨਕ ਅੱਗ, ਕਰੀਬ 40 ਏਕੜ ਕਣਕ ਦੀ ਫਸਲ ਸੜੀ

ਫਰੀਦਕੋਟ ਵਿੱਚ ਕੋਟਕਪੂਰਾ ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿੱਚ ਸੋਮਵਾਰ ਨੂੰ ਦੁਪਹਿਰ ਬਾਅਦ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਦਿਆਂ ਹੀ ਕਿਸਾਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਕਰੜੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ।

ਕੋਟਕਪੂਰਾ ਨੇੜੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਖੇਤਾਂ 'ਚ ਲੱਗੀ ਭਿਆਨਕ ਅੱਗ, ਕਰੀਬ 40 ਏਕੜ ਕਣਕ ਦੀ ਫਸਲ ਸੜੀ
sukhjinder-sahota-faridkot
| Updated On: 13 Apr 2026 19:03 PM IST
Share

ਕੋਟਕਪੂਰਾ ਦੇ ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿਖੇ ਅੱਜ ਬਾਅਦ ਦੁਪਹਿਰ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ ਉਪਰੰਤ ਇਲਾਕੇ ਦੇ ਕਿਸਾਨਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਪਰ ਇਸ ਤੋਂ ਪਹਿਲਾਂ ਤਕਰੀਬਨ 40 ਏਕੜ ਕਣਕ ਦੀ ਖੜੀ ਫਸਲ ਸੜ ਕੇ ਸਵਾਹ ਹੋ ਗਈ। ਕਿਸਾਨਾਂ ਨੇ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 3 ਵਜੇ ਬਠਿੰਡਾ ਰੋਡ ਤੇ ਸਥਿਤ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਨੇੜੇ ਖੇਤਾਂ ਵਿੱਚ ਅੱਗ ਲੱਗੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਖੇਤਾਂ ਦੇ ਨੇੜੇ ਬਣੀ ਜੋਗੀਆਂ ਦੀ ਝੁੱਗੀ-ਝੋਪੜੀ ਕਾਰਨ ਅੱਗ ਲੱਗੀ ਹੋ ਸਕਦੀ ਹੈ। ਇਸ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

40 ਤੋਂ 45 ਏਕੜ ਕਣਕ ਦੀ ਫਸਲ ਸੜੀ

ਕਿਸਾਨ ਆਗੂ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਅੱਗ ਵਿੱਚ ਪਿੰਡ ਦੇ ਤਿੰਨ ਪਰਿਵਾਰਾਂ ਦੀ ਕਰੀਬ 40 ਤੋਂ 45 ਏਕੜ ਕਣਕ ਦੀ ਫਸਲ ਰਾਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਲਾਪਰਵਾਹੀ ਕਾਰਨ ਉਹਨਾਂ ਦੀ ਖੜੀ ਫਸਲ ਤਬਾਹ ਹੋ ਗਈ। ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ।

ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ

ਫਾਇਰਮੈਨ ਗੋਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਟੀਮ ਤੁਰੰਤ ਮੌਕੇ ਤੇ ਪਹੁੰਚ ਗਈ ਸੀ ਅਤੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਨੁਕਸਾਨ ਬਾਰੇ ਵਿਸਥਾਰਿਕ ਜਾਣਕਾਰੀ ਕਿਸਾਨ ਹੀ ਦੇ ਸਕਦੇ ਹਨ।

Follow Us
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...