MLA ਕੁਲਦੀਪ ਧਾਲੀਵਾਲ ਦਾ ਕਾਂਗਰਸ-ਅਕਾਲੀ ਦਲ ‘ਤੇ ਨਿਸ਼ਾਨਾ, ਨਸ਼ਿਆਂ ਦੇ ਮੁੱਦੇ ‘ਤੇ ਬੋਲੇ- ਪੰਜਾਬ ‘ਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਕੁਲਦੀਪ ਧਾਲੀਵਾਲ ਨੇ ਫਰੀਦਕੋਟ ਵਿੱਚ ਇੱਕ ਠੇਕੇਦਾਰ ਦੇ ਪਰਿਵਾਰ ਨਾਲ ਜੁੜੀ ਘਟਨਾ ਦਾ ਜ਼ਿਕਰ ਕਰਦਿਆਂ ਕਾਂਗਰਸੀ ਆਗੂ ਰਾਜਾ ਵੜਿੰਗ ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਤ ਅਤੇ ਜ਼ਖ਼ਮੀ ਔਰਤ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੀ ਕਾਰਵਾਈ ਦੀ ਮੰਗ ਕੀਤੀ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ਤੇ ਸਿਆਸਤ ਕਰਨੀ ਚਾਹੀਦੀ ਹੈ, ਨਾ ਕਿ ਲੋਕਾਂ ਦੀਆਂ ਮੌਤਾਂ ਅਤੇ ਸੰਵੇਦਨਸ਼ੀਲ ਘਟਨਾਵਾਂ ਨੂੰ ਸਿਆਸੀ ਲਾਹਾ ਲੈਣ ਲਈ ਵਰਤਣਾ ਚਾਹੀਦਾ ਹੈ।
ਕੁਲਦੀਪ ਧਾਲੀਵਾਲ ਨੇ ਫਰੀਦਕੋਟ ਵਿੱਚ ਇੱਕ ਠੇਕੇਦਾਰ ਦੇ ਪਰਿਵਾਰ ਨਾਲ ਜੁੜੀ ਘਟਨਾ ਦਾ ਜ਼ਿਕਰ ਕਰਦਿਆਂ ਕਾਂਗਰਸੀ ਆਗੂ ਰਾਜਾ ਵੜਿੰਗ ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਤ ਅਤੇ ਜ਼ਖ਼ਮੀ ਔਰਤ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਕਾਂਗਰਸੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੀ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਵੀ ਸਵਾਲ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਪੰਜਾਬ ਦੇ ਹਾਲਾਤ ਨੂੰ ਲੈ ਕੇ ਸੱਚਮੁੱਚ ਚਿੰਤਤ ਹੈ ਤਾਂ ਉਸ ਨੂੰ ਨਸ਼ਿਆਂ ਦੇ ਮੁੱਦੇ ਤੇ ਵੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਨੇ ਆਪਣੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਸਨ, ਉਸ ਸਮੇਂ ਕਾਂਗਰਸ ਲੀਡਰਸ਼ਿਪ ਨੇ ਕੀ ਕਾਰਵਾਈ ਕੀਤੀ। ਇਸ ਦਾ ਜਵਾਬ ਵੀ ਪੰਜਾਬ ਦੀ ਜਨਤਾ ਨੂੰ ਮਿਲਣਾ ਚਾਹੀਦਾ ਹੈ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕਾਂਗਰਸ-ਅਕਾਲੀ ਦਲ ‘ਤੇ ਨਿਸ਼ਾਨਾ
ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋਈ। ਉਨ੍ਹਾਂ ਵਿਰੋਧੀ ਆਗੂਆਂ ਤੋਂ ਸਵਾਲ ਕੀਤਾ ਕਿ ਆਪਣੇ ਸ਼ਾਸਨਕਾਲ ਦੌਰਾਨ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਹਿਸਾਬ ਵੀ ਉਹ ਪੰਜਾਬ ਦੀ ਜਨਤਾ ਨੂੰ ਦੇਣ। ਕਾਂਗਰਸ ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਪੰਜਾਬ ਦੌਰੇ ਦੌਰਾਨ ਸੂਬੇ ਦੇ ਅਸਲ ਮੁੱਦਿਆਂ ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਲਾਸ਼ਾਂ ਤੇ ਸਿਆਸਤ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ। ਸੁਖਬੀਰ ਬਾਦਲ ਤੇ ਨਿਸ਼ਾਨਾ ਸਾਧਦਿਆਂ ਧਾਲੀਵਾਲ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਭਾਵੇਂ ਆਪਸ ਵਿੱਚ ਗਠਜੋੜ ਕਰ ਲੈਣ ਜਾਂ ਇਕੱਠੇ ਹੋ ਕੇ ਚੋਣ ਲੜਨ, ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ਤੇ ਆਪਣੀ ਸਿਆਸਤ ਜਾਰੀ ਰੱਖੇਗੀ।
ਇਹ ਵੀ ਪੜ੍ਹੋ
ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ
ਧਾਲੀਵਾਲ ਨੇ ਕਿਹਾ ਕਿ ਬਰਗਾੜੀ ਅਤੇ ਨਸ਼ਿਆਂ ਵਰਗੇ ਮੁੱਦੇ ਪੰਜਾਬ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਦੇ ਹੱਲ ਵੱਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਕਿਸੇ ਵੀ ਨਸ਼ਾ ਤਸਕਰ ਨੂੰ ਸੁਰੱਖਿਆ ਜਾਂ ਸਿਆਸੀ ਸਰਪ੍ਰਸਤੀ ਨਹੀਂ ਦੇਵੇਗੀ।
ਇਸ ਦੌਰਾਨ ਧਾਲੀਵਾਲ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਘੇਰਨ ਲਈ ਇਕੱਠੇ ਹੋਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਆਸੀ ਪਾਰਟੀਆਂ ਦੇ ਪੁਰਾਣੇ ਤਰੀਕਿਆਂ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਆਪਣੇ ਮੁੱਦਿਆਂ ਦੇ ਆਧਾਰ ਤੇ ਫ਼ੈਸਲਾ ਕਰਨਗੇ।
ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਖਾਲਿਸਤਾਨ ਦੀ ਗੱਲ ਕਰਨੀ ਹੈ ਤਾਂ ਕੁਰਬਾਨੀ ਅਤੇ ਸੰਘਰਸ਼ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੁਝ ਲੋਕ ਮੁਸ਼ਕਲ ਹਾਲਾਤਾਂ ਵਿੱਚ ਪਿੱਛੇ ਹਟ ਜਾਂਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੁਲਿਸ ਦੀਆਂ ਕੁਝ ਗੱਡੀਆਂ ਦੇਖ ਕੇ ਭੱਜਣ ਵਾਲੇ ਵੱਡੇ ਦਾਅਵੇ ਨਹੀਂ ਕਰ ਸਕਦੇ। ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸੁਖਬੀਰ ਬਾਦਲ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਚਰਚਾ ਤੇਜ਼ ਹੋ ਗਈ ਹੈ।
