AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ 'ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਸੰਦਰਭ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਲੈ ਕੇ ਦਿੱਤੇ ਗਏ ਕਥਿਤ ਬਿਆਨ 'ਤੇ ਸਖ਼ਤ ਇਤਰਾਜ਼ ਜਤਾਇਆ।

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ
lalit-sharma
| Updated On: 22 Aug 2026 12:58 PM IST
Share

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ ‘ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਸੰਦਰਭ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਲੈ ਕੇ ਦਿੱਤੇ ਗਏ ਕਥਿਤ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ।

ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਰਹਿਮੀ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਜਿਸ ਦੇ ਡੂੰਘੇ ਜ਼ਖ਼ਮ ਸਿੱਖ ਕੌਮ ਦੇ ਸੀਨੇ ‘ਤੇ ਅੱਜ ਵੀ ਅੱਲੇ ਹਨ। ਉਨ੍ਹਾਂ ਆਖਿਆ ਕਿ ਅਜਿਹੇ ਗੰਭੀਰ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਕਿਸੇ ਆਗੂ ਵੱਲੋਂ ਆਪਣਾ ਰੋਲ ਮਾਡਲ ਦੱਸਣਾ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਅਤੇ ਭਾਵਨਾਤਮਕ ਕਦਰਾਂ-ਕੀਮਤਾਂ ਨੂੰ ਡੂੰਘੀ ਸੱਟ ਮਾਰਨ ਵਾਲੀ ਕਾਰਵਾਈ ਹੈ।

ਗਾਂਧੀ ਪਰਿਵਾਰ ਅਤੇ ਖੜਗੇ ਤੋਂ ਹੁੱਡਾ ਖ਼ਿਲਾਫ਼ ਕਾਰਵਾਈ ਦੀ ਮੰਗ

ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਪੁਰਜ਼ੋਰ ਮੰਗ ਕੀਤੀ ਕਿ ਦੀਪੇਂਦਰ ਹੁੱਡਾ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਬਿਆਨ ਖ਼ਿਲਾਫ਼ ਪਾਰਟੀ ਪੱਧਰ ‘ਤੇ ਤੁਰੰਤ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਂਗਰਸ ਲੀਡਰਸ਼ਿਪ ਇਸ ਮੁੱਦੇ ‘ਤੇ ਚੁੱਪ ਵੱਟਦੀ ਹੈ ਜਾਂ ਕਾਰਵਾਈ ਕਰਨ ਤੋਂ ਭੱਜਦੀ ਹੈ, ਤਾਂ ਇਸ ਨਾਲ ਸਿੱਖ ਕੌਮ ਅੰਦਰ ਬੇਹੱਦ ਗ਼ਲਤ ਸੰਦੇਸ਼ ਜਾਵੇਗਾ।

ਪੰਜਾਬ ਕਾਂਗਰਸ ਦੇ ਆਗੂਆਂ ਦੀ ਚੁੱਪ ‘ਤੇ ਸਵਾਲ

‘ਆਪ’ ਬੁਲਾਰੇ ਨੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਇਸ ਵਿਵਾਦਤ ਬਿਆਨ ਦੇ ਬਾਵਜੂਦ ਸੂਬੇ ਦੇ ਕਿਸੇ ਵੀ ਕਾਂਗਰਸੀ ਆਗੂ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਹਿੰਮਤ ਨਹੀਂ ਦਿਖਾਈ। ਧਾਲੀਵਾਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਹੋਰਨਾਂ ਆਗੂਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੰਗ ਕੀਤੀ ਕਿ ਉਹ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਖ਼ਾਸ ਕਰਕੇ ਸਿੱਖ ਸੰਗਤ 1984 ਦੇ ਕਤਲੇਆਮ, ਆਪ੍ਰੇਸ਼ਨ ਬਲੂ ਸਟਾਰ ਅਤੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫ਼ੌਜੀ ਹਮਲੇ ਨੂੰ ਕਦੇ ਵੀ ਨਹੀਂ ਭੁਲਾ ਸਕਦੇ।

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ‘ਤੇ ਘੇਰਿਆ

ਪ੍ਰੈੱਸ ਕਾਨਫ਼ਰੰਸ ਦੌਰਾਨ ਕੁਲਦੀਪ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਸਿਆਸੀ ਗੱਠਜੋੜ ਹੋਣ ਦੀਆਂ ਚਰਚਾਵਾਂ ‘ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ ਮੁੜ ਭਾਜਪਾ ਨਾਲ ਹੱਥ ਮਿਲਾਉਂਦਾ ਹੈ, ਤਾਂ ਉਸ ਗੱਠਜੋੜ ਦਾ ਨੈਤਿਕ ਆਧਾਰ ਕੀ ਹੋਵੇਗਾ? ਉਨ੍ਹਾਂ ਯਾਦ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਕੌਮੀ ਪਾਰਟੀਆਂ ‘ਤੇ ਪੰਜਾਬ ਦੇ ਹੱਕਾਂ ਨੂੰ ਖੋਹਣ ਅਤੇ ਸੂਬੇ ਨੂੰ ਕਮਜ਼ੋਰ ਕਰਨ ਦੇ ਇਲਜ਼ਾਮ ਲਾਉਂਦਾ ਰਿਹਾ ਹੈ ਅਤੇ ਦਿੱਲੀ ਆਧਾਰਿਤ ਧਿਰਾਂ ਨਾਲ ਦੂਰੀ ਬਣਾਉਣ ਦੇ ਦਾਅਵੇ ਕਰਦਾ ਰਿਹਾ ਹੈ। ਅਜਿਹੇ ਵਿੱਚ ਭਾਜਪਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਅੱਗੇ ਜਵਾਬਦੇਹ ਹੋਣਾ ਪਵੇਗਾ।

ਧਾਲੀਵਾਲ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਪੁਸਤਕ ‘ਮਾਈ ਕੰਟਰੀ ਮਾਈ ਲਾਈਫ਼’ (My Country My Life) ਵਿੱਚ ਆਪ੍ਰੇਸ਼ਨ ਬਲੂ ਸਟਾਰ ਸੰਬੰਧੀ ਕੀਤੇ ਗਏ ਦਾਅਵਿਆਂ ਦਾ ਹਵਾਲਾ ਦਿੰਦਿਆਂ ਸਵਾਲ ਚੁੱਕਿਆ ਕਿ ਅਕਾਲੀ ਦਲ ਅਜਿਹੀ ਪਾਰਟੀ ਨਾਲ ਮੁੜ ਸਾਂਝ ਕਿਵੇਂ ਪਾ ਸਕਦਾ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਸਾਨੀ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਦਾ ਸੰਭਾਵੀ ਗੱਠਜੋੜ ਪੰਜਾਬ ਅਤੇ ਕਿਸਾਨੀ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੋਵੇਗਾ, ਜਿਸ ਨੂੰ ਸੂਬੇ ਦੇ ਲੋਕ ਕਦੇ ਪ੍ਰਵਾਨ ਨਹੀਂ ਕਰਨਗੇ।

ਅੰਤ ਵਿੱਚ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਪਾਰਟੀਆਂ ਚਾਹੇ ਕਾਂਗਰਸ ਹੋਵੇ, ਅਕਾਲੀ ਦਲ ਜਾਂ ਭਾਜਪਾ-ਆਪਸ ਵਿੱਚ ਕੋਈ ਵੀ ਗੱਠਜੋੜ ਕਰ ਲੈਣ ਜਾਂ ਸੀਟਾਂ ਦੀ ਵੰਡ ਕਰ ਲੈਣ, ਆਮ ਆਦਮੀ ਪਾਰਟੀ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਵੀ ਚਟਾਨ ਵਾਂਗ ‘ਆਪ’ ਦੇ ਨਾਲ ਖੜ੍ਹਨਗੇ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...