AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ED ਦੀਆਂ ਚਿੱਠੀਆਂ ਨੂੰ ਲੈ ਕੇ ਧਾਲੀਵਾਲ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ – ਭਾਜਪਾ ਦੀ ਵਿੰਗ ‘ਈਡੀ ਪਾਰਟੀ’

ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ 28 ਅਗਸਤ ਨੂੰ ਈਡੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਭੇਜੇ ਗਏ ਦਸਤਾਵੇਜ਼ਾਂ, ਚੈਟ ਤੇ ਹੋਰ ਸਮੱਗਰੀ ਸਪੱਸ਼ਟ ਨਹੀਂ ਹੈ । ਪੁਲਿਸ ਨੇ ਈਡੀ ਨੂੰ ਆਪਣਾ ਇੱਕ ਅਧਿਕਾਰੀ 1 ਸਤੰਬਰ ਨੂੰ ਪੁਲਿਸ ਹੈੱਡਕੁਆਰਟਰ ਭੇਜਣ ਲਈ ਵੀ ਕਿਹਾ ਸੀ, ਤਾਂ ਜੋ ਸਬੂਤਾਂ ਬਾਰੇ ਜਾਣਕਾਰੀ ਸਪੱਸ਼ਟ ਹੋ ਸਕੇ।

ED ਦੀਆਂ ਚਿੱਠੀਆਂ ਨੂੰ ਲੈ ਕੇ ਧਾਲੀਵਾਲ ਦਾ ਕੇਂਦਰ ਸਰਕਾਰ 'ਤੇ ਨਿਸ਼ਾਨਾ, ਕਿਹਾ - ਭਾਜਪਾ ਦੀ ਵਿੰਗ 'ਈਡੀ ਪਾਰਟੀ'
tv9-punjabi
| Updated On: 02 Sep 2026 13:57 PM IST
Share

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਈਡੀ ਦੀਆਂ ਚਿੱਠੀਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਹਿਲਾਂ ਵੀ ਦਿੱਲੀ ਦੇ ‘ਆਪ’ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਤੇ ਹੁਣ ਪੰਜਾਬ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ 28 ਅਗਸਤ ਨੂੰ ਈਡੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਭੇਜੇ ਗਏ ਦਸਤਾਵੇਜ਼ਾਂ, ਚੈਟ ਤੇ ਹੋਰ ਸਮੱਗਰੀ ਸਪੱਸ਼ਟ ਨਹੀਂ ਹੈ । ਪੁਲਿਸ ਨੇ ਈਡੀ ਨੂੰ ਆਪਣਾ ਇੱਕ ਅਧਿਕਾਰੀ 1 ਸਤੰਬਰ ਨੂੰ ਪੁਲਿਸ ਹੈੱਡਕੁਆਰਟਰ ਭੇਜਣ ਲਈ ਵੀ ਕਿਹਾ ਸੀ, ਤਾਂ ਜੋ ਸਬੂਤਾਂ ਬਾਰੇ ਜਾਣਕਾਰੀ ਸਪੱਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਈਡੀ ਦਾ ਅਧਿਕਾਰੀ ਨਾ ਤਾਂ 1 ਸਤੰਬਰ ਨੂੰ ਪਹੁੰਚਿਆ ਤੇ ਨਾ ਹੀ 2 ਸਤੰਬਰ ਨੂੰ ਕਿਸੇ ਅਧਿਕਾਰੀ ਨੇ ਰਿਪੋਰਟ ਕੀਤੀ। ਧਾਲੀਵਾਲ ਨੇ ਇਲਜ਼ਾਮ ਲਗਾਇਆ ਕਿ ਈਡੀ ਇੱਕ ਤਰ੍ਹਾਂ ਪਾਰਟੀ ਜਨਤਾ ਪਾਰਟੀ ਦਾ ਵਿੰਗ ‘ਈਡੀ ਪਾਰਟੀ’ ਬਣ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਈਡੀ ਵੱਲੋਂ ਸਾਡੇ ਆਗੂ- ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ, ਆਖ਼ਿਰ ‘ਚ ਸਭ ਨੂੰ ਕਲਿਨ ਚਿੱਟ ਮਿਲੀ। ਉਨ੍ਹਾਂ ਕਿਹਾ ਕਿ ਈਡੀ ਹੁਣ ਪੰਜਾਬ ਦੇ ਆਗੂਆਂ ਨੂੰ ਬਦਨਾਮ ਕਰਨ ‘ਚ ਲੱਗ ਚੁੱਕੀ ਹੈ।

ED ਨੇ ਤੀਜੀ ਵਾਰ ਲਿਖੀ ਚਿੱਠੀ

ਦੱਸ ਦੇਈਏ ਕਿ ਈਡੀ ਦੇ ਜਲੰਧਰ ਜ਼ੋਨਲ ਦਫ਼ਤਰ ਨੇ 31 ਅਗਸਤ ਨੂੰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ AIG ਨੂੰ ਚਿੱਠੀ ਲਿਖੀ। ਈਡੀ ਨੇ ਪੰਜਾਬ ਪੁਲਿਸ ਨੂੰ ਮਾਮਲੇ ‘ਚ ਤੁਰੰਤ ਐਫਆਈਆਰ ਦਰਜ ਕਰਨ ਲਈ ਕਿਹਾ ਹੈ। ਈਡੀ ਨੇ ਕਿਹਾ ਕਿ ਉਸ ਵੱਲੋਂ 30 ਜੁਲਾਈ ਤੇ 7 ਅਗਸਤ ਨੂੰ ਪੰਜਾਬ ਪੁਲਿਸ ਨੂੰ ਜਾਣਕਾਰੀ ਤੇ ਦਸਤਾਵੇਜ਼ ਭੇਜੇ ਜਾ ਚੁੱਕੇ ਹਨ। ਏਜੰਸੀ ਮੁਤਾਬਕ ਇਹ ਜਾਣਕਾਰੀ ਜਾਂਚ ਤੇ ਸਮੀਖਿਆ ਤੋਂ ਬਾਅਦ ਸਾਂਝੀ ਕੀਤੀ ਗਈ ਸੀ।

ਈਡੀ ਨੇ ਸੁਪਰੀਮ ਕੋਰਟ ਦੇ ਕੁਝ ਫੈਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਦਿੱਤੀ ਗਈ ਜਾਣਕਾਰੀ ਤੋਂ ਕਿਸੇ ਗੰਭੀਰ ਅਪਰਾਧ ਦਾ ਪਤਾ ਲੱਗਦਾ ਹੈ ਤਾਂ ਪੁਲਿਸ ਲਈ ਐਫਆਈਆਰ ਦਰਜ ਕਰਨਾ ਜ਼ਰੂਰੀ ਹੈ। ਈਡੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਾਣਕਾਰੀ ਸਾਂਝੀ ਕੀਤੇ ਨੂੰ 30 ਦਿਨ ਤੋਂ ਵੱਧ ਸਮਾਂ ਹੋ ਚੁੱਕਾ ਹੈ।

ਈਡੀ ਨੇ ਆਪਣੀ ਤਾਜ਼ਾ ਚਿੱਠੀ ਨਾਲ ਚੈਟ, ਸਕ੍ਰੀਨਸ਼ਾਟ ਤੇ ਹੋਰ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਭੇਜੀਆਂ ਹਨ। ਇਸ ਤੋਂ ਇਲਾਵਾ ਇਲੈਕਟ੍ਰਾਨਿਕ ਰਿਕਾਰਡ ਨਾਲ ਸਬੰਧਤ ਸਰਟੀਫਿਕੇਟ ਤੇ ਨਿਤਿਨ ਗੋਹਲ ਦੇ ਬਿਆਨ ਵੀ ਸ਼ਾਮਲ ਕੀਤੇ ਗਏ ਹਨ। ਈਡੀ ਨੇ ਪੰਜਾਬ ਪੁਲਿਸ ਨੂੰ ਕਿਹਾ ਹੈ ਕਿ 3 ਸਤੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਐਫਆਈਆਰ ਦਰਜ ਕਰਕੇ ਇਸ ਦੀ ਕਾਪੀ ਏਜੰਸੀ ਨੂੰ ਦਿੱਤੀ ਜਾਵੇ। ED ਨੇ ਇਹ ਵੀ ਕਿਹਾ ਕਿ ਹੋਰ ਦੇਰੀ ਨਾਲ ਸਬੂਤਾਂ ਨਾਲ ਛੇੜਛਾੜ ਜਾਂ ਉਨ੍ਹਾਂ ਦੇ ਨਸ਼ਟ ਹੋਣ ਦਾ ਖ਼ਦਸ਼ਾ ਹੈ।

ਹਾਈ ਕੋਰਟ ‘ਚ ਵੀ ਮਾਮਲਾ

ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਵੀ ਵਿਚਾਰ ਅਧੀਨ ਹੈ। ਅਦਾਲਤ ਵੱਲੋਂ ਪੰਜਾਬ ਸਰਕਾਰ ਤੋਂ ਮਾਮਲੇ ਤੇ ਉਸ ਦਾ ਪੱਖ ਪੁੱਛਿਆ ਗਿਆ ਸੀ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਸਤੰਬਰ ਨੂੰ ਹੋਣੀ ਹੈ।

ਦੂਜੇ ਪਾਸੇ, ਧਾਲੀਵਾਲ ਨੇ ਈਡੀ ‘ਤੇ ਇਲਜ਼ਾਮ ਲਗਾਇਆ ਕਿ ਉਹ ਵਾਰ-ਵਾਰ ਚਿੱਠੀਆਂ ਭੇਜ ਕੇ ਪੰਜਾਬ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਈਡੀ ਕੋਲ ਪੂਰੇ ਸਬੂਤ ਹਨ ਤਾਂ ਉਹ ਪੰਜਾਬ ਪੁਲਿਸ ਨਾਲ ਸਾਂਝੇ ਕਰੇ ਤੇ ਆਪਣਾ ਅਧਿਕਾਰੀ ਵੀ ਭੇਜੇ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...