‘CMਨਾਲ ਕਰਾਂਗੇ ਵਿਸ਼ੇਸ਼ ਮੀਟਿੰਗ’, ਕੁਲਦੀਪ ਧਾਲੀਵਾਲ ਨੇ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਫਸਲਾਂ ਦਾ ਲਿਆ ਜਾਇਜ਼ਾ

Updated On: 

15 Sep 2025 13:15 PM IST

ਕਿਸਾਨਾਂ ਨੇ ਕਿਹਾ ਕਿ ਕੰਡਿਆਲੀ ਤਾਰ ਤੋਂ ਬਾਹਰ ਉਹ ਖੇਤੀ ਕਰਦੇ ਹਨ ਤੇ ਹੜ ਨਾਲ ਉਹਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੀ ਹੈ। ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

CMਨਾਲ ਕਰਾਂਗੇ ਵਿਸ਼ੇਸ਼ ਮੀਟਿੰਗ, ਕੁਲਦੀਪ ਧਾਲੀਵਾਲ ਨੇ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਫਸਲਾਂ ਦਾ ਲਿਆ ਜਾਇਜ਼ਾ
Follow Us On

ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇ ਵੱਡੇ ਪੱਧਰ ‘ਤੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ। ਉੱਥੇ ਹੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਭਾਰਤ ਪਾਕਿਸਤਾਨ ਸਰਹੱਦ ਨੇੜੇ ਬੀਓਪੀ ਮਾਝੀਮੀਆਂ ਦਾ ਅੱਜ ਸਾਬਕਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੰਡਿਆਲੀ ਤਾਰ ਤੋਂ ਪਾਰ ਜਾਕੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਹੈ।

ਇਸ ਮੌਕੇ ਸਾਬਕਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੜ ਨਾਲ ਵੱਡੇ ਪੱਧਰ ਤੇ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਹੋਇਆ ਹੈ। ਅੱਜ ਉਹਨਾਂ ਕੰਡਿਆਲੀ ਤਾਰ ਤੋਂ ਬਾਹਰ ਜਾ ਕੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਹੈ, ਜਿੱਥੇ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉੱਥੇ ਹੀ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਤਾਂ ਜੋ ਅਜਨਾਲਾ ਹਲਕੇ ਵਿੱਚ ਹੜ ਨਾਲ ਹੋਈ ਤਬਾਹੀ ਬਾਰੇ ਉਹਨਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੰਡਿਆਲੀ ਤਾਰ ਤੋਂ ਬਾਹਰ ਉਹ ਖੇਤੀ ਕਰਦੇ ਹਨ ਤੇ ਹੜ ਨਾਲ ਉਹਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੀ ਹੈ। ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।