AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ AAP ਦੀ ਡੋਰ-ਟੂ-ਡੋਰ ਮੁਹਿੰਮ: MLA ਧਾਲੀਵਾਲ ਬੋਲੇ- ਕਾਂਗਰਸ ‘ਚ ਭਾਰੀ ਫੁੱਟ, BJP-ਅਕਾਲੀ ਦਾ ਪੰਜਾਬ ‘ਚੋਂ ਸਫ਼ਾਇਆ ਤੈਅ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੀਆਂ ਜ਼ਮੀਨੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਵਾਰਡ ਨੰਬਰ 14 ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਘਰ-ਘਰ ਜਾ ਕੇ ਜਨਤਕ ਰਾਬਤਾ (ਡੋਰ-ਟੂ-ਡੋਰ) ਮੁਹਿੰਮ ਚਲਾਈ।

ਅੰਮ੍ਰਿਤਸਰ 'ਚ AAP ਦੀ ਡੋਰ-ਟੂ-ਡੋਰ ਮੁਹਿੰਮ: MLA ਧਾਲੀਵਾਲ ਬੋਲੇ- ਕਾਂਗਰਸ 'ਚ ਭਾਰੀ ਫੁੱਟ, BJP-ਅਕਾਲੀ ਦਾ ਪੰਜਾਬ 'ਚੋਂ ਸਫ਼ਾਇਆ ਤੈਅ
lalit-sharma
| Published: 25 Oct 2026 22:30 PM IST
Share

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੀਆਂ ਜ਼ਮੀਨੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਵਾਰਡ ਨੰਬਰ 14 ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਘਰ-ਘਰ ਜਾ ਕੇ ਜਨਤਕ ਰਾਬਤਾ (ਡੋਰ-ਟੂ-ਡੋਰ) ਮੁਹਿੰਮ ਚਲਾਈ। ਵਾਰਡ ਇੰਚਾਰਜ ਸਰਦਾਰ ਦਵਿੰਦਰ ਸਿੰਘ ਅਤੇ ਸਰਦਾਰ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਤੇ ਮੇਜ਼ਬਾਨੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਤਵੰਤਿਆਂ ਅਤੇ ਪਾਰਟੀ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ।

ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਰੰਭੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਰ ਪਰਿਵਾਰ ਦੇ ਬੂਹੇ ਤੱਕ ਪਹੁੰਚ ਕਰ ਰਹੇ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਗਾਰੰਟੀਆਂ ਅਤੇ ਲੋਕ-ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਤੋਂ ਜ਼ਮੀਨੀ ਪੱਧਰ ‘ਤੇ ਪ੍ਰਤੀਕਰਮ ਲੈਣਾ ਹੈ। ਵਿਧਾਇਕ ਧਾਲੀਵਾਲ ਨੇ ਦਾਅਵਾ ਕੀਤਾ ਕਿ ਖੇਤਰ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੀ ਟੀਮ ਨੂੰ ਭਰਪੂਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਪੂਰਨ ਭਰੋਸਾ ਪ੍ਰਗਟਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਇਤਿਹਾਸਕ ਬਹੁਮਤ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਏਗੀ।

ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ‘ਤੇ ਸਿਆਸੀ ਵਾਰ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੇ ਦਲ-ਬਦਲ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੋ ਚੁੱਕੀ ਹੈ। ਉਨ੍ਹਾਂ ਤਨਜ਼ ਕਸਦਿਆਂ ਆਖਿਆ ਕਿ ਕਾਂਗਰਸ ਦਾ ਹੁਣ ਕੋਈ ਜ਼ਮੀਨੀ ਆਧਾਰ ਬਾਕੀ ਨਹੀਂ ਰਿਹਾ ਅਤੇ ਉਨ੍ਹਾਂ ਦੇ ਆਪਣੇ ਹੀ ਕੱਦਾਵਰ ਆਗੂ ਡੁੱਬਦਾ ਜਹਾਜ਼ ਛੱਡ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੇ ਸਿਆਸੀ ਵਜੂਦ ਨੂੰ ਬਚਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ, ਪਰ ਪੰਜਾਬ ਦੀ ਸੂਝਵਾਨ ਜਨਤਾ ਇਨ੍ਹਾਂ ਦੀ ਅਸਲੀਅਤ ਨੂੰ ਚੰਗੀ ਤਰ੍ਹਾਂ ਪਛਾਣ ਚੁੱਕੀ ਹੈ।

ਭਾਜਪਾ ਅਤੇ ਅਕਾਲੀ ਦਲ ਦੇ ਦਾਅਵੇ ਖ਼ਾਰਜ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨਾਂ ਅਤੇ ਸੂਬੇ ਵਿੱਚ ਐਨ.ਡੀ.ਏ. (NDA) ਸਰਕਾਰ ਬਣਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਤੀਤ ਵਿੱਚ ਜਦੋਂ ਵੀ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ, ਪੰਜਾਬ ਵਿੱਚ ਨਸ਼ਿਆਂ ਦਾ ਜਾਲ ਫੈਲਿਆ ਅਤੇ ਸੂਬੇ ਦੇ ਹਿੱਤਾਂ ਨੂੰ ਭਾਰੀ ਢਾਹ ਲੱਗੀ। ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜਿੰਨੀਆਂ ਮਰਜ਼ੀ ਰੈਲੀਆਂ ਜਾਂ ਯਾਤਰਾਵਾਂ ਕੱਢ ਲੈਣ, ਉਨ੍ਹਾਂ ਦੇ ਇਕੱਠਾਂ ਵਿੱਚ ਆਮ ਲੋਕ ਸ਼ਾਮਲ ਨਹੀਂ ਹੋ ਰਹੇ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਇੱਥੋਂ ਦੇ ਵਸਨੀਕ ਨਫ਼ਰਤ ਅਤੇ ਝੂਠੇ ਲਾਰਿਆਂ ਦੀ ਰਾਜਨੀਤੀ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਦੇ।

ਆਪਣੇ ਸੰਬੋਧਨ ਦੇ ਅੰਤ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦਾ ਹਰ ਇੱਕ ਵਲੰਟੀਅਰ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗਾ ਹੋਇਆ ਹੈ ਅਤੇ ਪੰਜਾਬ ਦੇ ਲੋਕਾਂ ਦਾ ਅਟੁੱਟ ਵਿਸ਼ਵਾਸ ਸਿਰਫ਼ ਤੇ ਸਿਰਫ਼ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ‘ਤੇ ਹੀ ਕਾਇਮ ਹੈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...