AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੁਲਦੀਪ ਧਾਲੀਵਾਲ ਦਾ ਅਮਿਤ ਸ਼ਾਹ ‘ਤੇ ਤਿੱਖਾ ਤੰਜ਼, ਬੋਲੇ- ਪੰਜਾਬ ‘ਚ ਖਾਲੀ ਹੱਥ ਆਏ ਸੀ ਤੇ ਖਾਲੀ ਹੱਥ ਹੀ ਮੁੜ ਗਏ’

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਵਿੱਚ ਖਾਲੀ ਹੱਥ ਆਏ ਸਨ ਅਤੇ ਖਾਲੀ ਹੱਥ ਹੀ ਵਾਪਸ ਚਲੇ ਗਏ ਹਨ।

ਕੁਲਦੀਪ ਧਾਲੀਵਾਲ ਦਾ ਅਮਿਤ ਸ਼ਾਹ 'ਤੇ ਤਿੱਖਾ ਤੰਜ਼, ਬੋਲੇ- ਪੰਜਾਬ 'ਚ ਖਾਲੀ ਹੱਥ ਆਏ ਸੀ ਤੇ ਖਾਲੀ ਹੱਥ ਹੀ ਮੁੜ ਗਏ'
ਧਾਲੀਵਾਲ ਦਾ ਅਮਿਤ ਸ਼ਾਹ ‘ਤੇ ਤੰਜ਼, ਪੰਜਾਬ ‘ਚ ਖਾਲੀ ਹੱਥ ਆਏ ਤੇ ਖਾਲੀ ਮੁੜ ਗਏ
lalit-sharma
| Updated On: 16 Mar 2026 10:59 AM IST

ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ ‘ਟੀ ਵਿਦ ਵਲੰਟੀਅਰ’ ਮੁਹਿੰਮ ਤਹਿਤ ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਾਰਡ ਨੰਬਰ 3 ਵਿੱਚ ਪਹੁੰਚੇ। ਇੱਥੇ ਐਡਵੋਕੇਟ ਸੰਦੀਪ ਕੌਸ਼ਲ ਵੱਲੋਂ ਆਯੋਜਿਤ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਨੁਮਾ ਰੈਲੀ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਸਥਾਨਕ ਲੋਕਾਂ ਅਤੇ ਵਰਕਰਾਂ ਨਾਲ ਵਿਚਾਰ-ਚਰਚਾ ਕੀਤੀ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ‘ਤੇ ਗੱਲਬਾਤ ਕੀਤੀ।

ਅਮਿਤ ਸ਼ਾਹ ਦੀ ਫੇਰੀ ‘ਤੇ ਤਿੱਖੇ ਹਮਲੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਵਿੱਚ ਖਾਲੀ ਹੱਥ ਆਏ ਸਨ ਅਤੇ ਖਾਲੀ ਹੱਥ ਹੀ ਵਾਪਸ ਚਲੇ ਗਏ ਹਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਫੇਰੀ ਤੋਂ ਬਹੁਤ ਉਮੀਦਾਂ ਸਨ, ਪਰ ਕੇਂਦਰ ਸਰਕਾਰ ਨੇ ਸੂਬੇ ਨੂੰ ਕੁਝ ਵੀ ਨਹੀਂ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਜੋ ਲੋਕ ਭਾਜਪਾ ਦੀ ਰੈਲੀ ਵਿੱਚ ਸ਼ਾਮਲ ਹੋਣ ਗਏ ਸਨ, ਉਹ ਵੀ ਅੰਤ ਵਿੱਚ ਨਿਰਾਸ਼ ਹੋ ਕੇ ਖਾਲੀ ਹੱਥ ਹੀ ਆਪਣੇ ਘਰਾਂ ਨੂੰ ਪਰਤੇ ਹਨ।

2027 ਦੀਆਂ ਚੋਣਾਂ ਅਤੇ ਭਾਜਪਾ

ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਦੇ ਐਲਾਨ ‘ਤੇ ਟਿੱਪਣੀ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਜਪਾ ਹੁਣ ਪੰਜਾਬ ਵਿੱਚ ਭਾਵੇਂ ਇਕੱਲਿਆਂ ਚੋਣ ਲੜੇ ਜਾਂ ਕਿਸੇ ਗਠਜੋੜ ਨਾਲ, ਇਸ ਦਾ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਬਿਲਕੁਲ ਪਸੰਦ ਨਹੀਂ ਕਰਦੇ। ਉਨ੍ਹਾਂ ਭਰੋਸਾ ਜਤਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਵਿਸ਼ਵਾਸ ਜਤਾਏਗੀ ਅਤੇ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸ ਲੈ ਕੇ ਆਵੇਗੀ।

ਸੁਖਬੀਰ ਬਾਦਲ ਅਤੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਸੀਟਾਂ ਜਿੱਤਣ ਦੇ ਦਾਅਵੇ ‘ਤੇ ਚੁਟਕੀ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਕੁਝ ਵੀ ਕਹਿ ਸਕਦੇ ਹਨ, ਉਹ ਤਾਂ ਇਹ ਵੀ ਕਹਿ ਸਕਦੇ ਹਨ ਕਿ ਉਹ 500 ਸੀਟਾਂ ਜਿੱਤ ਲੈਣਗੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ।

ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਭਾਵੇਂ ਉਹ ਕਿਸੇ ਵੀ ਕੇਸ ਵਿੱਚ ਹੋਣ, ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਇਨਸਾਫ਼ ਦੀ ਪ੍ਰਕਿਰਿਆ ਪੂਰੀ ਹੋ ਸਕੇ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...