AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SAD-BJP ਗਠਜੋੜ ‘ਤੇ ਵਿਧਾਇਕ ਧਾਲੀਵਾਲ ਦਾ ਤਿੱਖਾ ਹਮਲਾ, ਕਿਹਾ-ਜਾਂਚ ਏਜੰਸੀਆਂ ਦੇ ਡਰੋਂ ਦਿੱਲੀ ਝੁਕੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਾਰਟੀਆਂ 'ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਇਸ ਸੰਭਾਵੀ ਗੱਠਜੋੜ ਨੂੰ 'ਮੌਕਾਪ੍ਰਸਤੀ ਅਤੇ ਸਿਆਸੀ ਗਿਰਾਵਟ ਦੀ ਸਿਖ਼ਰ' ਕਰਾਰ ਦਿੱਤਾ।

SAD-BJP ਗਠਜੋੜ 'ਤੇ ਵਿਧਾਇਕ ਧਾਲੀਵਾਲ ਦਾ ਤਿੱਖਾ ਹਮਲਾ, ਕਿਹਾ-ਜਾਂਚ ਏਜੰਸੀਆਂ ਦੇ ਡਰੋਂ ਦਿੱਲੀ ਝੁਕੇ ਸੁਖਬੀਰ ਬਾਦਲ
lalit-sharma
| Updated On: 25 Nov 2026 23:55 PM IST
Share

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਪਾਰਟੀਆਂ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਇਸ ਸੰਭਾਵੀ ਗੱਠਜੋੜ ਨੂੰ ‘ਮੌਕਾਪ੍ਰਸਤੀ ਅਤੇ ਸਿਆਸੀ ਗਿਰਾਵਟ ਦੀ ਸਿਖ਼ਰ’ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰੀ ਜਾਂਚ ਏਜੰਸੀਆਂ ਦੇ ਦਬਾਅ ਹੇਠ ਦਿੱਲੀ ਦਰਬਾਰ ਵਿੱਚ ਜਾ ਕੇ ਝੁਕ ਗਏ ਹਨ।

ਜਾਇਦਾਦਾਂ ਦੀਆਂ ਫਾਈਲਾਂ ਦਿਖਾ ਕੇ ਡਰਾਉਣ ਦੇ ਲਗਾਏ ਦੋਸ਼

ਕੁਲਦੀਪ ਸਿੰਘ ਧਾਲੀਵਾਲ ਨੇ ਤੰਜ਼ ਕੱਸਦਿਆਂ ਕਿਹਾ ਕਿ ਕੱਲ੍ਹ ਤੱਕ ਭਾਜਪਾ ਨੂੰ ਪੰਜਾਬ ਅਤੇ ਖੇਤਰੀ ਪਾਰਟੀਆਂ ਦੀ ਵਿਰੋਧੀ ਦੱਸਣ ਵਾਲੇ ਅਤੇ ਭਾਜਪਾ ਨਾਲ ਨੇੜਤਾ ਰੱਖਣ ਵਾਲੇ ਆਗੂਆਂ ਦਾ ਡੀ.ਐੱਨ.ਏ. (DNA) ਟੈਸਟ ਕਰਵਾਉਣ ਦੀਆਂ ਗੱਲਾਂ ਕਰਨ ਵਾਲੇ ਸੁਖਬੀਰ ਬਾਦਲ ਅੱਜ ਕਿਸ ਮਜਬੂਰੀ ਹੇਠ ਉਨ੍ਹਾਂ ਨਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਗੰਭੀਰ ਦੋਸ਼ ਲਾਇਆ ਕਿ ਭਾਜਪਾ ਨੇ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਹੋਟਲਾਂ, ਬੱਸਾਂ, ਫਾਰਮ ਹਾਊਸਾਂ ਅਤੇ ਹੋਰ ਬੇਨਾਮੀ ਜਾਇਦਾਦਾਂ ਦੀਆਂ ਫਾਈਲਾਂ ਦਿਖਾ ਦਿੱਤੀਆਂ ਹਨ। ਧਾਲੀਵਾਲ ਨੇ ਵਿਅੰਗ ਕਰਦਿਆਂ ਕਿਹਾ, “ਸੁਖਬੀਰ ਬਾਦਲ ਨੂੰ ਦਿੱਲੀ ਤੋਂ ਸੁਨੇਹਾ ਮਿਲਿਆ ਸੀ ਕਿ ਸਿੱਧਾ ਨਹੀਂ, ਸਗੋਂ ਲੇਟ ਕੇ (ਡੰਡੌਤ ਹੋ ਕੇ) ਆਓ, ਅਤੇ ਉਹ ਬਾਈਪਾਸ ਰਾਹੀਂ ਦਿੱਲੀ ਜਾ ਕੇ ਲੰਮੇ ਪੈ ਗਏ।” ਉਨ੍ਹਾਂ ਅੱਗੇ ਕਿਹਾ ਕਿ ਹੁਣ ਅਕਾਲੀ ਦਲ ‘ਤੇ ਈ.ਡੀ. (ED) ਜਾਂ ਸੀ.ਬੀ.ਆਈ. (CBI) ਦੀ ਕੋਈ ਛਾਪੇਮਾਰੀ ਨਹੀਂ ਹੋਵੇਗੀ, ਕਿਉਂਕਿ ਉਹ ਸੱਤਾਧਾਰੀ ਧਿਰ ਦੀ ਸ਼ਰਨ ਵਿੱਚ ਚਲੇ ਗਏ ਹਨ, ਜਦਕਿ ਆਮ ਆਦਮੀ ਪਾਰਟੀ ਇਮਾਨਦਾਰੀ ਨਾਲ ਲੜਾਈ ਲੜ ਰਹੀ ਹੈ ਅਤੇ ਕਿਸੇ ਵੀ ਜਾਂਚ ਏਜੰਸੀ ਤੋਂ ਡਰਨ ਵਾਲੀ ਨਹੀਂ ਹੈ।

ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹਣ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਕਰਦਿਆਂ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹੇ ਜਾਣ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲੰਘਿਆ ਹੈ ਅਤੇ ਨਾਨਕ ਨਾਮ ਲੇਵਾ ਸੰਗਤ ਆਪਣੇ ਗੁਰੂ ਘਰ ਦੇ ਦਰਸ਼ਨ ਕਰਨ ਲਈ ਤਰਸ ਰਹੀ ਹੈ, ਪਰ ਕੇਂਦਰ ਸਰਕਾਰ ਹਾਲਾਤ ਠੀਕ ਨਾ ਹੋਣ ਦਾ ਬਹਾਨਾ ਬਣਾ ਰਹੀ ਹੈ। ਧਾਲੀਵਾਲ ਨੇ ਤਿੱਖਾ ਸਵਾਲ ਕੀਤਾ ਕਿ ਜਦੋਂ ਦੇਸ਼ ਦੇ ਵੱਡੇ ਉਦਯੋਗਪਤੀ ਅਡਾਨੀ ਦੀਆਂ ਬੰਦਰਗਾਹਾਂ ਰਾਹੀਂ ਪਾਕਿਸਤਾਨ ਨਾਲ ਧੜੱਲੇ ਨਾਲ ਸਾਮਾਨ ਦਾ ਵਪਾਰ ਹੋ ਰਿਹਾ ਹੈ, ਤਾਂ ਉੱਥੇ ਹਾਲਾਤ ਕਿਵੇਂ ਠੀਕ ਹੋ ਗਏ? ਉਨ੍ਹਾਂ ਇਸ ਨੂੰ ਕੇਂਦਰ ਦੀ ਡਰਾਮੇਬਾਜ਼ੀ ਦੱਸਦਿਆਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਵਿੱਚ ਜ਼ਰਾ ਵੀ ਦਮ ਹੁੰਦਾ, ਤਾਂ ਉਹ ਗੱਠਜੋੜ ਦੀ ਸ਼ਰਤ ਵਜੋਂ ਸਭ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁੱਲ੍ਹਵਾਉਂਦੇ।

ਨਸ਼ਿਆਂ ਦੇ ਮੁੱਦੇ ‘ਤੇ ਘੇਰਿਆ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਬੋਲਦਿਆਂ ‘ਆਪ’ ਵਿਧਾਇਕ ਨੇ ਕਿਹਾ ਕਿ ਸਾਲ 2007 ਤੋਂ 2017 ਦਰਮਿਆਨ ਜਦੋਂ ਸੂਬੇ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਸੀ, ਉਦੋਂ ਹੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਵਧਿਆ-ਫੁੱਲਿਆ। ਉਨ੍ਹਾਂ ਤੰਜ਼ ਕੱਸਿਆ ਕਿ ਪਹਿਲਾਂ ਭਾਜਪਾ ਆਗੂ ਅਕਾਲੀ ਦਲ ਨੂੰ ‘ਨਸ਼ੇ ਦੇ ਸੌਦਾਗਰ’ ਆਖਦੇ ਸਨ, ਪਰ ਅੱਜ ਸੱਤਾ ਦੇ ਲਾਲਚ ਵਿੱਚ ਸਭ ਇੱਕੋ ਮੰਚ ‘ਤੇ ਇਕੱਠੇ ਹੋ ਰਹੇ ਹਨ। ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਸੱਚਮੁੱਚ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਪੰਜਾਬ ਦੀ 532 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ‘ਤੇ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾ ਕੇ ਦੇਣਾ ਚਾਹੀਦਾ ਹੈ, ਤਾਂ ਜੋ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ।

ਕਿਸਾਨ ਅੰਦੋਲਨ ਅਤੇ ਬੰਦੀ ਸਿੰਘਾਂ ਦੇ ਮੁੱਦੇ ‘ਤੇ ਅਕਾਲੀ ਦਲ ਨੂੰ ਲਿਆ ਲੰਮੇ ਹੱਥੀਂ

ਧਾਲੀਵਾਲ ਨੇ ਅਕਾਲੀ ਦਲ ਦੇ ਪੇਂਡੂ ਅਤੇ ਪੰਥਕ ਵੋਟ ਬੈਂਕ ‘ਤੇ ਵੀ ਸਿੱਧਾ ਪ੍ਰਹਾਰ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਇਤਿਹਾਸਕ ਅੰਦੋਲਨ ਵਿੱਚ 750 ਤੋਂ ਵੱਧ ਕਿਸਾਨ ਸ਼ਹੀਦ ਹੋਏ। ਪਹਿਲਾਂ ਬਾਦਲ ਪਰਿਵਾਰ ਨੇ ਉਨ੍ਹਾਂ ਕਾਨੂੰਨਾਂ ਦੀ ਸ਼ਲਾਘਾ ਕੀਤੀ ਅਤੇ ਬਾਅਦ ਵਿੱਚ ਲੋਕਾਂ ਦੇ ਰੋਹ ਨੂੰ ਦੇਖਦਿਆਂ ਅਸਤੀਫ਼ੇ ਦਾ ਨਾਟਕ ਰਚਿਆ। ਹੁਣ ਉਹ ਕਿਸ ਮੂੰਹ ਨਾਲ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਤੋਂ ਵੋਟਾਂ ਮੰਗਣਗੇ? ਬੰਦੀ ਸਿੰਘਾਂ ਦੀ ਰਿਹਾਈ ਦੇ ਸਵਾਲ ‘ਤੇ ਧਾਲੀਵਾਲ ਨੇ ਦੋ-ਟੁੱਕ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਹੀਂ ਦਿਖਾਈ, ਸਗੋਂ ਉਨ੍ਹਾਂ ਦੇ ਆਪਣੇ ਰਾਜ ਵਿੱਚ ਸਿੱਖ ਨੌਜਵਾਨਾਂ ‘ਤੇ ਤਸ਼ੱਦਦ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਹੋਈਆਂ ਬੈਠਕਾਂ ਵਿੱਚ ਪੰਥਕ ਮੁੱਦਿਆਂ ਜਾਂ ਪੰਜਾਬ ਦੇ ਹਿੱਤਾਂ ‘ਤੇ ਨਹੀਂ, ਸਗੋਂ ਸਿਰਫ਼ ਇਸ ਗੱਲ ‘ਤੇ ਸੌਦੇਬਾਜ਼ੀ ਹੋਈ ਹੈ ਕਿ ਕੇਂਦਰ ਵਿੱਚ ਕਿਸ ਨੂੰ ਕਿੰਨੇ ਮੰਤਰੀ ਅਹੁਦੇ ਮਿਲਣਗੇ।

‘ਪੱਲੇ ਕੁਝ ਨਹੀਂ, ਵੱਡਾ ਭਰਾ ਕਹੋ ਜਾਂ ਛੋਟਾ ਭਰਾ’

ਗੱਠਜੋੜ ਵਿੱਚ ‘ਵੱਡੇ ਭਰਾ’ ਅਤੇ ‘ਛੋਟੇ ਭਰਾ’ ਦੀ ਭੂਮਿਕਾ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਨੂੰ ਖ਼ਾਰਜ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਦੋਵਾਂ ਹੀ ਪਾਰਟੀਆਂ ਕੋਲ ਪੰਜਾਬ ਵਿੱਚ ਕੋਈ ਜਨ-ਆਧਾਰ ਨਹੀਂ ਬਚਿਆ ਹੈ। ਉਨ੍ਹਾਂ ਕਿਹਾ, “ਜਿਸ ਦੀ ਝੋਲੀ ਹੀ ਖ਼ਾਲੀ ਹੋਵੇ, ਉਸ ਨੂੰ ਵੱਡਾ ਭਰਾ ਕਹਿ ਲਵੋ ਜਾਂ ਛੋਟਾ ਭਰਾ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਦੋਵਾਂ ਪਾਰਟੀਆਂ ਦੇ ਅੰਦਰੂਨੀ ਸਰਵੇਖਣ ਦੱਸ ਰਹੇ ਹਨ ਕਿ ਇਨ੍ਹਾਂ ਨੂੰ 5-7 ਸੀਟਾਂ ਤੋਂ ਵੱਧ ਨਹੀਂ ਮਿਲਣ ਵਾਲੀਆਂ।” ਆਪਣੇ ਵਿਧਾਨ ਸਭਾ ਹਲਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀ ਵਾਰ ਉਹ ਘੱਟ ਫ਼ਰਕ ਨਾਲ ਜਿੱਤੇ ਸਨ, ਪਰ ਇਸ ਵਾਰ ਲੋਕਾਂ ਦੇ ਪਿਆਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਸਦਕਾ ਉਹ 20 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਣਖੀ ਪੰਜਾਬੀ ਜਨਤਾ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਆਗਾਮੀ ਚੋਣਾਂ ਵਿੱਚ ਕਰਾਰਾ ਸਬਕ ਸਿਖਾਏਗੀ ਅਤੇ ਇਨ੍ਹਾਂ ਦੀਆਂ ਵੋਟਾਂ ਦੇ ਡੱਬੇ ਖ਼ਾਲੀ ਨਿਕਲਣਗੇ।

Follow Us
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...