ਕੇਂਦਰ ਦੇ ਫੈਸਲੇ ਤੋਂ ਨਾਰਾਜ਼ ਕੁਲਤਾਰ ਸੰਧਵਾਂ: ਕਿਹਾ- ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ, ਸਰਕਾਰ ਸਲਾਹਕਾਰ ਦੇ ਅਹੁਦੇ ‘ਤੇ ਮੁੜ ਵਿਚਾਰ ਕਰੇ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਨਿਯੁਕਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ।
ਫ਼ਰੀਦਕੋਟ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਨਿਯੁਕਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਨੂੰ ਚੰਡੀਗੜ੍ਹ ਦੀ ਸਥਿਤੀ ਦੇ ਨਾਜ਼ੁਕ ਮੁੱਦੇ ਨੂੰ ਨਜ਼ਰਅੰਦਾਜ਼ ਕਰਕੇ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵਿਚਕਾਰ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਮੁੜ ਨਾਮਜ਼ਦਗੀ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ ‘ਤੇ ਪੰਜਾਬ ਦੇ ਜਾਇਜ਼ ਅਧਿਕਾਰਾਂ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਸਰਕਾਰ ਫੈਸਲੇ ‘ਤੇ ਮੁੜ ਵਿਚਾਰ ਕਰੇ- ਸੰਧਵਾਂ
ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਸੰਧਵਾਂ ਨੇ ਕਿਹਾ ਕਿ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਸਰਕਾਰ ਨੇ ਹਮੇਸ਼ਾ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਚੰਡੀਗੜ੍ਹ ਰਾਜ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੇ ਪ੍ਰਸ਼ਾਸਨ ਬਾਰੇ ਕੋਈ ਵੀ ਫੈਸਲਾ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਜਾਣਾ ਚਾਹੀਦਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਚੰਡੀਗੜ੍ਹ ਬਣਨ ਤੋਂ ਬਾਅਦ ਪਹਿਲਾਂ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ। ਪਰ 3 ਜੂਨ 1984 ਨੂੰ ਇਸ ਵਿੱਚ ਬਦਲਾਅ ਹੋਇਆ। ਇਸ ਦੇ ਨਾਲ ਹੀ, ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰ ਦਿੱਤਾ ਗਿਆ ਸੀ ਤੇ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ