AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੁਲਵੰਤ ਸਿੰਘ ਮੰਨਣ ਦਾ ਗਿਆਨੀ ਰਘਬੀਰ ਸਿੰਘ ‘ਤੇ ਤਿੱਖਾ ਹਮਲਾ, ਬਿਆਨਬਾਜ਼ੀ ਨੂੰ ਦੱਸਿਆ ‘ਸਰਕਾਰੀ ਏਜੰਸੀਆਂ ਦੀ ਸ਼ੈਅ’

ਮੰਨਣ ਨੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਗਿਆਨੀ ਰਘਬੀਰ ਸਿੰਘ ਜਿਸ ਤਰ੍ਹਾਂ ਦੇ ਇਲਜ਼ਾਮ ਲਗਾ ਰਹੇ ਹਨ, ਉਹ ਉਦੋਂ ਚੁੱਪ ਕਿਉਂ ਸਨ ਜਦੋਂ ਉਹ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ? ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੋਈ ਘਪਲਾ ਜਾਂ ਬੇਨਿਯਮੀ ਹੋਈ ਸੀ, ਤਾਂ ਉਨ੍ਹਾਂ ਨੂੰ ਉਦੋਂ ਆਵਾਜ਼ ਉਠਾਉਣੀ ਚਾਹੀਦੀ ਸੀ।

ਕੁਲਵੰਤ ਸਿੰਘ ਮੰਨਣ ਦਾ ਗਿਆਨੀ ਰਘਬੀਰ ਸਿੰਘ 'ਤੇ ਤਿੱਖਾ ਹਮਲਾ, ਬਿਆਨਬਾਜ਼ੀ ਨੂੰ ਦੱਸਿਆ 'ਸਰਕਾਰੀ ਏਜੰਸੀਆਂ ਦੀ ਸ਼ੈਅ'
lalit-sharma
| Updated On: 19 Feb 2026 13:51 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਗਿਆਨੀ ਰਘਬੀਰ ਸਿੰਘ ਵਿਰੁੱਧ ਇੱਕ ਬੇਹੱਦ ਸਖ਼ਤ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ‘ਤੇ ਨਿਸ਼ਾਨਾ ਸਾਧਦਿਆਂ ਕੁਲਵੰਤ ਸਿੰਘ ਮੰਨਣ ਨੇ ਗੰਭੀਰ ਇਲਜ਼ਾਮ ਲਗਾਏ ਹਨ ਕਿ ਇਹ ਸਭ ਕੁਝ ਸਰਕਾਰੀ ਏਜੰਸੀਆਂ ਤੇ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੰਨਣ ਨੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਗਿਆਨੀ ਰਘਬੀਰ ਸਿੰਘ ਜਿਸ ਤਰ੍ਹਾਂ ਦੇ ਇਲਜ਼ਾਮ ਲਗਾ ਰਹੇ ਹਨ, ਉਹ ਉਦੋਂ ਚੁੱਪ ਕਿਉਂ ਸਨ ਜਦੋਂ ਉਹ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ? ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੋਈ ਘਪਲਾ ਜਾਂ ਬੇਨਿਯਮੀ ਹੋਈ ਸੀ, ਤਾਂ ਉਨ੍ਹਾਂ ਨੂੰ ਉਦੋਂ ਆਵਾਜ਼ ਉਠਾਉਣੀ ਚਾਹੀਦੀ ਸੀ।

ਐਸਜੀਪੀਸੀ ਮੁੱਖ ਸਕੱਤਰ ਨੇ ਅੱਗੇ ਜਾਣਕਾਰੀ ਦਿੱਤੀ ਕਿ ਗਿਆਨੀ ਰਘਬੀਰ ਸਿੰਘ ਪਿਛਲੇ ਲਗਭਗ ਡੇਢ ਮਹੀਨੇ ਤੋਂ ਛੁੱਟੀ ‘ਤੇ ਚੱਲ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੰਸਥਾ ‘ਚ ਕੋਈ ਵੀ ਗਲਤ ਕੰਮ ਹੋਇਆ ਹੁੰਦਾ ਤੇ ਉਹ ਸਾਨੂੰ ਆ ਕੇ ਇਸ ਬਾਰੇ ਦੱਸਦੇ, ਤਾਂ ਅਸੀਂ ਤੁਰੰਤ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ। ਪਰ ਇਸ ਤਰ੍ਹਾਂ ਬਾਹਰ ਬੈਠ ਕੇ ਬਿਆਨਬਾਜ਼ੀ ਕਰਨਾ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਸੰਸਥਾ ਦੇ ਜ਼ਰੀਏ ਗਿਆਨੀ ਰਘਬੀਰ ਸਿੰਘ ਨੇ ਆਪਣਾ ਪਰਿਵਾਰ ਪਾਲਿਆ ਤੇ ਮਾਣ-ਸਤਿਕਾਰ ਹਾਸਲ ਕੀਤਾ, ਅੱਜ ਉਹ ਉਸੇ ਸੰਸਥਾ ਨੂੰ ਜਨਤਕ ਤੌਰ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਨਾਲ ਸਿੱਖ ਸੰਸਥਾ ਦੀ ਮਰਿਆਦਾ ਨੂੰ ਠੇਸ ਪਹੁੰਚ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...