ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC 'ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ | kulwant Singh Rauke Challenge NSA Punjab Haryana High Court Know Details in Punjabi Punjabi news - TV9 Punjabi

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ

Published: 

16 Sep 2024 16:23 PM

ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਰਨਾਲਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ 'ਚ ਕੁਲਵੰਤ ਸਿੰਘ ਰਾਊਕੇ ਚੋਣ ਮੈਦਾਨ 'ਚ ਉਤਰਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਨੇ 3 ਮਹੀਨੇ ਪਹਿਲਾਂ ਕੀਤਾ ਸੀ।

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ

ਅੰਮ੍ਰਿਤਪਾਲ ਸਿੰਘ ਅਤੇ ਕੁਲਵੰਤ ਸਿੰਘ ਰਾਊਕੇ

Follow Us On

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਵੀ ਚੁਣੌਤੀ ਦਿੱਤੀ ਹੈ। ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ।

ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਗਲੀ ਸੁਣਵਾਈ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਦਲਜੀਤ ਸਿੰਘ ਕਲਸੀ ਸਮੇਤ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਸੀ।

ਪੰਜਾਬ ਸਟੇਟ ਕਾਰਪੋਰਸ਼ਨ ਵਿੱਚ ਕਲਰਕ ਵਜੋਂ ਤਾਇਨਾਤ ਸਨ

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਜਾਬ ਸਟੇਟ ਕਾਰਪੋਰਸ਼ਨ ਵਿੱਚ ਕਲਰਕ ਵਜੋਂ ਤਾਇਨਾਤ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਹਨ। ਜਦੋਂ 23 ਫਰਵਰੀ 2023 ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਹਦੂਦ ਅੰਦਰ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਊਕੇ ਨੂੰ ਮਾਰਚ ਮਹੀਨੇ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਬਰਨਾਲਾ ਤੋਂ ਚੋਣ ਲੜਨ ਦੀ ਤਿਆਰੀ ਕਰ ਰਿਹਾ ਰਾਊਕੇ

ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਰਨਾਲਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ‘ਚ ਕੁਲਵੰਤ ਸਿੰਘ ਰਾਊਕੇ ਚੋਣ ਮੈਦਾਨ ‘ਚ ਉਤਰਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਨੇ 3 ਮਹੀਨੇ ਪਹਿਲਾਂ ਕੀਤਾ ਸੀ।

ਉਸ ਸਮੇਂ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਸੀ ਕਿ ‘ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਜ਼ਿਮਣੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸ ਦਾ ਪੂਰਾ ਸਾਥ ਦੇਵਾਂਗੇ। ਕਿਉਂਕਿ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।

ਰਾਊਕੇ ਦੇ ਪਿਤਾ ‘ਤੇ ਵੀ ਲਗਾਇਆ ਗਿਆ ਸੀ NSA

ਰਾਊਕੇ ਦੇ ਪਿਤਾ ਨੂੰ ਵੀ ਪੰਜਾਬ ਵਿੱਚ ਬਗਾਵਤ ਦੇ ਦੌਰ ਵਿੱਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਹ ਨਹੀਂ ਪਤਾ ਕਿ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਜਾਂ ਉਹ ਅਜੇ ਜ਼ਿੰਦਾ ਹੈ। ਸਾਡੇ ਕੋਲ ਉਸ ਦੀ ਮੌਤ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਅਤੇ ਕਦੇ ਵਾਪਸ ਨਹੀਂ ਆਏ। ਉਸ ਦੇ ਪਿਤਾ ਨੂੰ ਵੀ 1987 ਵਿੱਚ ਐਨਐਸਏ ਤਹਿਤ ਜੇਲ੍ਹ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ, ਚੋਣ ਖਿਲਾਫ਼ ਪਟੀਸ਼ਨ ਕੀਤੀ ਰੱਦ

Exit mobile version