ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਫ਼ੈਸਲਾ, ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡੀ
ਅਸਤੀਫ਼ੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਪੀਕਰ ਨੂੰ ਸੰਬੋਧਨ ਕਰਦਿਆਂ ਸਦਨ 'ਚ ਆਪਣੀ ਸੀਟ ਛੱਡਣ ਦੀ ਗੱਲ ਕਹੀ ਹੈ। ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਨੇ 'ਮਾਈ-ਬਾਪ ਕਲਚਰ' ਖ਼ਤਮ ਕਰਨ ਦੀ ਗੱਲ ਵੀ ਕਹੀ ਹੈ।
ਪੰਜਾਬ ਦੀ ਸਿਆਸਤ ‘ਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 1 ਨਵੰਬਰ ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ।
ਅਸਤੀਫ਼ੇ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਪੀਕਰ ਨੂੰ ਸੰਬੋਧਨ ਕਰਦਿਆਂ ਸਦਨ ‘ਚ ਆਪਣੀ ਸੀਟ ਛੱਡਣ ਦੀ ਗੱਲ ਕਹੀ ਹੈ। ਇਸ ਸਿਆਸੀ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਨੇ ‘ਮਾਈ-ਬਾਪ ਕਲਚਰ’ ਖ਼ਤਮ ਕਰਨ ਦੀ ਗੱਲ ਵੀ ਕਹੀ ਹੈ।
ਅਸਤੀਫ਼ੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅੰਮ੍ਰਿਤਸਰ ਵਾਸੀਆਂ ਨੂੰ ਸੰਦੇਸ਼
ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਵੱਲੋਂ ਮਿਲੇ ਪਿਆਰ ਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਖ਼ਰੀ ਸਾਹ ਤੱਕ ਲੋਕਾਂ ਦੇ ਰਿਣੀ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬਤੌਰ ਵਿਧਾਇਕ ਉਹ ਆਪਣਾ 90 ਫ਼ੀਸਦੀ ਟੀਚਾ ਪੂਰਾ ਕਰ ਚੁੱਕੇ ਹਨ। ਉਨ੍ਹਾਂ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ‘ਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਦੱਸਿਆ।
ਬਹੁਤ ਹੀ ਸਤਿਕਾਰਯੋਗ ਅੰਮ੍ਰਿਤਸਰ ਦੇ ਮੇਰੇ ਭੈਣ-ਭਰਾਵੋਂ, ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਮੈਂ ਇਸਤੀਫ਼ਾ ਦੇ ਦਿੱਤਾ ਹੈ। ਮੈਂ ਤੁਹਾਡੇ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਵਾਸਤੇ ਆਖ਼ਿਰੀ ਸਾਹ ਤੱਕ ਰਿਣੀ ਰਹਾਂਗਾ। >ਤੁਹਾਡੇ ਸਹਿਯੋਗ ਅਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਅਸੀਂ ਸਾਰਿਆਂ ਨੇ ਮਿਲ਼ ਕੇ ਇਕਜੁਟ ਪ੍ਰਯਾਸ ਕਰਨਾ ਹੈ। >ਵੈਸੇ ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਬਤੌਰ ਵਿਧਾਇਕ ਆਪਣਾ 90 ਪਰਸੈਂਟ ਟਾਰਗੇਟ ਪੂਰਾ ਕਰ ਲਿਆ ਹੈ; ਜੋ ਕੰਮ ਇੱਕ ਵਿਧਾਇਕ ਨੇ ਕਰਨਾ ਹੁੰਦਾ ਹੈ। ਕੌਂਸਲਰ, ਮੇਅਰ ਅਤੇ ਸਾਂਸਦ ਦੇ ਕੰਮ ਇਸਤੋਂ ਇਲਾਵਾ ਹਨ। >ਮੈਂ ਇਲਾਕਾ ਵਾਰ ਆਪਣੇ ਵੱਲੋਂ ਕਰਾਏ ਕੰਮਾਂ ਦਾ ਵੇਰਵਾ ਵੀ ਦਿੱਤਾ ਹੈ ਜੋ ਅਖ਼ਬਾਰ ਅਤੇ ਮੇਰੇ ਫੇਸਬੁੱਕ ਪੇਜ ਤੇ ਮੌਜੂਦ ਹੈ। >ਮੇਰੀ ਸੱਭ ਤੋਂ ਵੱਡੀ ਪ੍ਰਾਪਤੀ ਹੈ ਕਿ ਮੈਂ ਰਾਜਨੀਤੀ ਤੋਂ ਮਾਈ-ਬਾਪ ਕਲਚਰ ਨੂੰ ਖਤਮ ਕੀਤਾ ਅਤੇ ਇੱਕ ਜਨਤਾ ਨੂੰ ਆਪਣਾ ਪ੍ਰੇਰਣਾ-ਸਰੋਤ ਸਮਝ ਕੇ ਕੰਮ ਕੀਤਾ। >ਪੰਜਾਬ ਵਿਧਾਨ ਸਭਾ ਦੇ ਵਿੱਚ ਮੈਂ ਹਮੇਸ਼ਾ ਅੰਬਰਸਰੀਆਂ ਦੀ ਆਵਾਜ ਬੁਲੰਦ ਕੀਤੀ ਅਤੇ ਪਾਣੀ ਸੀਵਰੇਜ ਤੋਂ ਲੈ ਕੇ ਸਰਕਟ ਹਾਊਸ, ਕੰਪਨੀ ਬਾਗ, ਗੰਦਾ ਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ, ਸਰੂਪ ਰਾਣੀ ਕਾਲਜ ਅਤੇ ਬਰਗਾੜੀ ਬੇਅਦਬੀ ਦੇ ਮੁੱਦੇ ਬੇਬਾਕੀ ਨਾਲ ਰੱਖੇ। ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੀ ਵਿਧਾਨ ਸਭਾ ਦੇ ਵਿੱਚ ਗਲੀ ਅਤੇ ਮੁਹੱਲਾ ਦਾ ਨਾਂ ਲੈ ਕੇ ਇਲਾਕੇ ਵਾਰ ਮੁੱਦੇ ਮੇਰੇ ਵਲੋਂ ਉਠਾਏ ਗਏ। >ਤੁਹਾਡੇ ਨਾਲ ਮਿਲਕੇ ਅੱਗੇ ਦੀ ਸਟ੍ਰੈਟਜੀ ਬਣਾਕੇ ਇੱਕ ਸਾਫ਼-ਸੁਥਰੀ ਰਾਜਨੀਤੀ ਅਤੇ ਸਵੱਛ ਪ੍ਰਸ਼ਾਸਨ ਸੁਨਿਸ਼ਚਿਤ ਕਰਨਾ ਮੇਰਾ ਉਦੇਸ ਹੋਵੇਗਾ। >ਮੇਰਾ ਇਕੋ-ਇਕ ਮਕਸਦ ਹੈ ਪੰਜਾਬ ਫਸਟ। ਇਸਤੋਂ ਇਲਾਵਾ ਮੇਰਾ ਕੋਈ ਨਿੱਜੀ ਸਵਾਰਥ ਨਹੀਂ ਹੋਵੇਗਾ।
ਇੱਕ ਵਾਰ ਫਿਰ ਤੁਹਾਡਾ ਬਹੁਤ ਬਹੁਤ ਧੰਨਵਾਦ ਕੁੰਵਰ ਵਿਜੈ ਪ੍ਰਤਾਪ ਸਿੰਘ — Kunwar Vijay Pratap Singh (@Kvijaypratap) November 2, 2026
ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ‘ਚ ਅੰਮ੍ਰਿਤਸਰ ਦੇ ਪਾਣੀ, ਸੀਵਰੇਜ, ਕੰਪਨੀ ਬਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਬਰਗਾੜੀ ਬੇਅਦਬੀ ਸਮੇਤ ਕਈ ਅਹਿਮ ਮੁੱਦੇ ਚੁੱਕੇ। ਉਨ੍ਹਾਂ ਕਿਹਾ ਕਿ ਅੱਗੇ ਵੀ ਲੋਕਾਂ ਨਾਲ ਮਿਲ ਕੇ ਸਾਫ਼-ਸੁਥਰੀ ਰਾਜਨੀਤੀ ਤੇ ਸਵੱਛ ਪ੍ਰਸ਼ਾਸਨ ਲਈ ਕੰਮ ਕਰਨਗੇ। ਉਨ੍ਹਾਂ ਦਾ ਇਕੋ-ਇਕ ਮਕਸਦ ‘ਪੰਜਾਬ ਫਸਟ’ ਹੈ।
ਇਹ ਵੀ ਪੜ੍ਹੋ
AAP ਨੇ 5 ਸਾਲ ਲਈ ਕੀਤਾ ਸੀ ਮੁਅੱਤਲ
ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿਚਾਲੇ ਪਿਛਲੇ ਸਮੇਂ ਤੋਂ ਮਤਭੇਦ ਸਾਹਮਣੇ ਆਉਂਦੇ ਰਹੇ ਹਨ। ਜੂਨ 2025 ‘ਚ ਪਾਰਟੀ ਨੇ ਉਨ੍ਹਾਂ ਨੂੰ 5 ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਹ ਕਾਰਵਾਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ‘ਤੇ ਸਵਾਲ ਚੁੱਕਣ ਤੋਂ ਬਾਅਦ ਕੀਤੀ ਗਈ ਸੀ। ਸਾਬਕਾ ਆਈਪੀਐੱਸ ਅਧਿਕਾਰੀ ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਵੀ ਆਪਣੀ ਹੀ ਸਰਕਾਰ ਅਤੇ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦੇ ਰਹੇ ਹਨ।
ਇਸ ਤੋਂ ਪਹਿਲਾਂ ਉਹ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਵੀ ਚਰਚਾ ਵਿੱਚ ਰਹੇ ਹਨ। ਉਹ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਦਾ ਹਿੱਸਾ ਰਹਿ ਚੁੱਕੇ ਹਨ।
ਦੋ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਨਵਾਂ ਘਟਨਾਕ੍ਰਮ
ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਚੇਤਨ ਸਿੰਘ ਜੌੜਾਮਾਜਰਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਚੁੱਕੇ ਹਨ।


