AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਬਜੀਤ ਕੌਰ ਦੇ ਡਿਪੋਰਟੇਸ਼ਨ ਕੇਸ ‘ਤੇ ਲਾਹੌਰ ਹਾਈ ਕੋਰਟ ਸਖ਼ਤ, PAK ਗ੍ਰਹਿ ਮੰਤਰਾਲਾ ਨੂੰ ਫਟਕਾਰ

ਹਾਈ ਕੋਰਟ ਨੇ ਸਰਬਜੀਤ ਕੌਰ ਨੂੰ ਪਾਕਿਸਤਾਨ ਦੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੇਸ਼ ਨਿਕਾਲਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਵਕੀਲ ਅਲੀ ਚੰਗੇਜ਼ੀ ਸੰਧੂ ਅਤੇ ਐਮ. ਨਵਾਜ਼ ਸ਼ੇਖ ਨੇ ਮਾਮਲੇ ਵਿੱਚ ਦਲੀਲਾਂ ਪੇਸ਼ ਕੀਤੀਆਂ।

ਸਰਬਜੀਤ ਕੌਰ ਦੇ ਡਿਪੋਰਟੇਸ਼ਨ ਕੇਸ 'ਤੇ ਲਾਹੌਰ ਹਾਈ ਕੋਰਟ ਸਖ਼ਤ, PAK ਗ੍ਰਹਿ ਮੰਤਰਾਲਾ ਨੂੰ ਫਟਕਾਰ
lalit-sharma
| Published: 25 Mar 2026 15:51 PM IST

ਲਾਹੌਰ ਹਾਈ ਕੋਰਟ ਨੇ ਅੱਜ ਚੜਦੇ ਪੰਜਾਬ ਤੋਂ ਪਾਕਿਸਤਾਨ ਗਈ ਮਹਿਲਾ ਸਰਬਜੀਤ ਕੌਰ ਨੂੰ ਦੇਸ਼ ਨਿਕਾਲਾ ਦੇਣ ਦੇ ਮਾਮਲੇ ਵਿੱਚ ਸੁਣਵਾਈ ਕੀਤੀ । ਇਸ ਦੌਰਾਨ ਪਾਕਿਸਤਾਨੀ ਗ੍ਰਹਿ ਮੰਤਰਾਲੇ ਨਾਲ ਨਾਰਾਜ਼ਗੀ ਪ੍ਰਗਟ ਕੀਤੀ। ਹਾਈ ਕੋਰਟ ਦੇ ਜਸਟਿਸ ਫਾਰੂਕ ਹੈਦਰ ਨੇ ਕਿਹਾ ਕਿ ਦੋ ਮਹੀਨੇ ਬਾਅਦ ਵੀ ਰਿਪੋਰਟ ਪੇਸ਼ ਨਾ ਕਰਨਾ ਮੰਤਰਾਲੇ ਦੀ ਲਾਪਰਵਾਹੀ ਹੈ।

ਹਾਈ ਕੋਰਟ ਨੇ ਸਹਾਇਕ ਐਡਵੋਕੇਟ ਜਨਰਲ ਨੂੰ ਤਲਬ ਕੀਤਾ ਅਤੇ ਸਖ਼ਤ ਹੁਕਮ ਜਾਰੀ ਕੀਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਵਿਭਾਗਾਂ ਦੀਆਂ ਰਿਪੋਰਟਾਂ ਅਗਲੀ ਤਰੀਕ ਤੱਕ ਜਮ੍ਹਾਂ ਕਰਵਾਈਆਂ ਜਾਣ। ਇਸ ਦੌਰਾਨ, ਤਿੰਨ ਵਿਭਾਗ ਪਹਿਲਾਂ ਹੀ ਆਪਣੇ ਜਵਾਬ ਦਾਇਰ ਕਰ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ ਦੋ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸਰਬਜੀਤ ਨਹੀਂ, ਨੂਰ ਹੁਸੈਨ ਕਹੋ ਜਨਾਬ, ਜੱਥੇ ਨਾਲ PAK ਗਈ ਔਰਤ ਨੇ ਕਰਵਾਇਆ ਨਕਾਹ

ਇਸ ਤੋਂ ਪਹਿਲਾਂ, 24 ਮਾਰਚ ਨੂੰ ਲਾਹੌਰ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ, ਐਡਵੋਕੇਟ ਅਲੀ ਚੰਗੇਜ਼ੀ ਸੰਧੂ ਨੇ ਮਨੁੱਖੀ ਆਧਾਰ ‘ਤੇ ਜਲਦੀ ਸੁਣਵਾਈ ਦੀ ਬੇਨਤੀ ਕੀਤੀ ਸੀ। ਅਦਾਲਤ ਨੇ ਦਲੀਲਾਂ ਨੂੰ ਸਵੀਕਾਰ ਕਰਦੇ ਹੋਏ, ਕੇਸ ਨੂੰ ਤਰਜੀਹ ਦਿੱਤੀ ਅਤੇ ਇਸ ਨੂੰ ਜਲਦੀ ਸੁਣਵਾਈ ਲਈ ਅੱਗੇ ਵਧਾਇਆ।

ਸੁਣਵਾਈ ਦੌਰਾਨ, ਜਸਟਿਸ ਫਾਰੂਕ ਹੈਦਰ ਨੇ ਧਿਰਾਂ ਤੋਂ ਜਵਾਬ ਤਲਬ ਕੀਤੇ ਅਤੇ ਉਨ੍ਹਾਂ ਨੂੰ ਸਾਰੇ ਜ਼ਰੂਰੀ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਇਹ ਵੀ ਕਿਹਾ ਕਿ ਮਾਮਲੇ ‘ਤੇ ਕਾਨੂੰਨੀ ਅਤੇ ਮਾਨਵੀ ਤੌਰ ‘ਤੇ ਵਿਚਾਰ ਕੀਤਾ ਜਾਵੇਗਾ।

ਪਿਛਲੀ ਸੁਣਵਾਈ ਦੌਰਾਨ ਰਿਪੋਰਟ ਪੇਸ਼ ਕਰਨ ਦਾ ਹੁਕਮ

ਹਾਈ ਕੋਰਟ ਨੇ ਸਰਬਜੀਤ ਕੌਰ ਨੂੰ ਪਾਕਿਸਤਾਨ ਦੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੇਸ਼ ਨਿਕਾਲਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਵਕੀਲ ਅਲੀ ਚੰਗੇਜ਼ੀ ਸੰਧੂ ਅਤੇ ਐਮ. ਨਵਾਜ਼ ਸ਼ੇਖ ਨੇ ਮਾਮਲੇ ਵਿੱਚ ਦਲੀਲਾਂ ਪੇਸ਼ ਕੀਤੀਆਂ।

ਵਕੀਲ ਅਲੀ ਚੰਗੇਜ਼ੀ ਸੰਧੂ ਨੇ ਅਦਾਲਤ ਦਾ ਧਿਆਨ ਪਿਛਲੇ ਹੁਕਮ ਵੱਲ ਦਿਵਾਇਆ। ਜਿਸ ਵਿੱਚ ਕੈਬਨਿਟ ਡਿਵੀਜ਼ਨ, ਗ੍ਰਹਿ ਮੰਤਰਾਲੇ, ਪੰਜਾਬ ਸਰਕਾਰ, ਡੀਜੀ ਐਫਆਈਏ, ਵਿਦੇਸ਼ ਮੰਤਰਾਲੇ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੂੰ ਸਰਬਜੀਤ ਕੌਰ ਦੇ ਮਾਮਲੇ ‘ਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਵਿੱਚ ਕੁਝ ਮੰਤਰਾਲਿਆਂ ਤੋਂ ਜਵਾਬ ਮਿਲੇ ਹਨ, ਜਦੋਂ ਕਿ ਕੁਝ ਗ੍ਰਹਿ ਮੰਤਰਾਲਿਆਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਹੈ ਅਤੇ ਹੁਣ ਤੱਕ ਰਿਪੋਰਟ ਪੇਸ਼ ਨਹੀਂ ਕੀਤੀ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...