ਸਕੂਲ ‘ਚੋਂ ਮੁਲਾਜ਼ਮਾਂ ਨੂੰ ਕੱਢਣ ਦੇ ਵਿਰੋਧ ਕਰ ਰਹੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Published: 

07 Nov 2023 18:37 PM

Lakha Sidhana: ਮੰਗਲਵਾਰ ਦੁਪਹਿਰ 12 ਵਜੇ ਦੇ ਕਰੀਬ ਲੱਖਾ ਨੇ ਉਕਤ ਕਰਮਚਾਰੀ ਨੂੰ ਹਟਾਉਣ ਦੇ ਵਿਰੋਧ 'ਚ ਸਕੂਲ ਦੇ ਸਾਹਮਣੇ ਸੜਕ 'ਤੇ ਜਾਮ ਲਾ ਦਿੱਤਾ। ਉਥੇ ਮੌਜੂਦ ਭਾਰੀ ਪੁਲਿਸ ਫੋਰਸ ਨੇ ਲੱਖਾ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਲੱਖਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਲਗਾਤਾਰ ਚੁਣੌਤੀ ਦੇ ਰਿਹਾ ਹੈ। ਉਸਨੇ ਕਈ ਵਿਵਾਦਤ ਬਿਆਨ ਵੀ ਦਿੱਤੇ ਹਨ।

ਸਕੂਲ ਚੋਂ ਮੁਲਾਜ਼ਮਾਂ ਨੂੰ ਕੱਢਣ ਦੇ ਵਿਰੋਧ ਕਰ ਰਹੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ ਚ
Follow Us On

ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਿਸ ਨੇ ਬਠਿੰਡਾ ਦੇ ਰਾਮਪੁਰ ਫੂਲ ਤੋਂ ਹਿਰਾਸਤ ਵਿੱਚ ਲਿਆ ਹੈ। ਲੱਖਾ ਸਿਧਾਣਾ ਪ੍ਰਾਈਵੇਟ ਸਕੂਲ ਦੇ ਬਾਹਰ ਸੜਕ ਜਾਮ ਕਰਨ ਜਾ ਰਿਹਾ ਸੀ। ਪੁਲਿਸ ਨੇ ਪ੍ਰਿੰਸੀਪਲ ਦੀ ਸ਼ਿਕਾਇਤ ਤੇ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਸਕੂਲ ਦੇ 2-3 ਕਰਮਚਾਰੀਆਂ ਨੂੰ ਕੁਝ ਕਾਰਨਾਂ ਕਰਕੇ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ। ਲੱਖਾ ਸਿਧਾਣਾ ਇਸ ਦਾ ਵਿਰੋਧ ਕਰ ਰਿਹਾ ਸੀ। ਦੱਸ ਦੇਈਏ ਕਿ ਇਸਤੋਂ ਪਹਿਲਾਂ ਕੱਲ੍ਹ ਵੀ ਸਕੂਲ ਦੇ ਸਾਹਮਣੇ ਹੰਗਾਮਾ ਹੋਇਆ।

ਐਸਪੀ ਹੈੱਡਕੁਆਰਟਰ ਗੁਰਵਿੰਦਰ ਸਿੰਘ ਸਾਂਗਾ ਦੀ ਅਗਵਾਈ ਵਿੱਚ ਬਠਿੰਡਾ ਤੋਂ ਭਾਰੀ ਪੁਲਿਸ ਫੋਰਸ ਪਹੁੰਚੀ। ਉਨ੍ਹਾਂ ਸੜਕ ਜਾਮ ਕਰ ਰਹੇ ਲੱਖਾ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੱਕ ਨਿੱਜੀ ਸਕੂਲ ਦੇ ਦੋ-ਤਿੰਨ ਮੁਲਾਜ਼ਮਾਂ ਨੂੰ ਕੁਝ ਕਾਰਨਾਂ ਕਰਕੇ ਹਟਾ ਦਿੱਤਾ ਗਿਆ ਸੀ। ਲੱਖਾ ਨੇ ਸੋਮਵਾਰ ਨੂੰ ਵੀ ਸਕੂਲ ‘ਚ ਹੰਗਾਮਾ ਕਰ ਦਿੱਤਾ ਸੀ। ਜਿਸ ਸਬੰਧੀ ਪ੍ਰਿੰਸੀਪਲ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ।