AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Court ਵਿੱਚ Pending Cases ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ :ਕਟਾਰੂਚੱਕ

Punjab News: ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।

Court ਵਿੱਚ Pending Cases ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ :ਕਟਾਰੂਚੱਕ
tv9-punjabi
| Published: 16 Mar 2023 18:16 PM IST
Share
ਚੰਡੀਗੜ੍ਹ ਨਿਊਜ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ( Lal Chand Kataruchak) ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ।

‘ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ ਬੇਨਿਯਾਮੀਆਂ’

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...