ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਮੁਹਿੰਮ ਦੀ ਸ਼ੁਰੂਆਤ

ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਮੁਹਿੰਮ ਦੀ ਸ਼ੁਰੂਆਤ
Follow Us
amanpreet-kaur
| Updated On: 28 Nov 2024 21:09 PM IST

ਪੰਜਾਬ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਨੇ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ ਤੇ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ।

ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮਹੀਨਾਵਾਰ ਮੀਟਿੰਗ ਦੌਰਾਨ ਕਿਸੇ ਵਿਭਾਗ ਦੀ ਕਾਰਵਾਈ ਰਿਪੋਰਟ ਵਿੱਚ ਕੋਈ ਕਮੀ ਸਾਹਮਣੇ ਆਉਂਦੀ ਹੈ ਅਤੇ ਵਿਭਾਗ ਮਿੱਥੇ ਟੀਚੇ ਨੂੰ ਪੂਰਾ ਨਹੀਂ ਕਰਦਾ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ ‘ਤੇ ਟਰੌਮਾ ਸੈਂਟਰਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਤੇ ਸੜਕ ਹਾਦਸਿਆਂ ਦੇ ਪੀੜਤਾਂ ਦੇ ਬਚਾਅ ਦੀ ਦਰ ਨੂੰ ਵਧਾਉਣ ਲਈ ਵਿਆਪਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ।

ਇੱਕ ਅਹਿਮ ਪਹਿਲਕਦਮੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਪੰਜ ਉੱਚ ਜੋਖਮ ਵਾਲੇ (ਰੈੱਡ ਜ਼ੋਨ) ਜ਼ਿਲ੍ਹਿਆਂ ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੀ.ਸੀ.ਟੀ.ਵੀ. ਨਿਗਰਾਨੀ ਦਿ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਵਿਸਥਾਰ ਪੜਾਅ ਵਾਰ ਢੰਗ ਨਾਲ ਸੂਬੇ ਭਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਲਈ ਚੰਡੀਗੜ੍ਹ ਦੀ ਤਰਜ਼ ‘ਤੇ ਆਨਲਾਈਨ ਚਲਾਨ ਪ੍ਰਣਾਲੀ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ।

ਟਰਾਂਸਪੋਰਟ ਮੰਤਰੀ ਨੇ ਅਹਿਮ ਫੈਸਲਾ ਲੈਂਦਿਆਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸਥਾਪਨਾ ਲਈ 55 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ। ਇਸ ਫੋਰਸ ਨੂੰ 144 ਹਾਈਵੇ ਪੈਟਰੋਲ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਢਲੇ ਮੁਲਾਂਕਣ ਤੋਂ ਪਤਾ ਲੱਗਾ ਹੈ ਕਿ ਐਸ.ਐਸ.ਐਫ. ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੜਕ ਹਾਦਸਿਆਂ ਦੀ ਮੌਤ ਦਰ ਵਿੱਚ 45.5 ਫ਼ੀਸਦੀ ਦੀ ਕਮੀ ਆਈ ਹੈ। ਇਸ ਫੋਰਸ ਦੀ ਸਹਾਇਤਾ ਲਈ ਇਲੈਕਟ੍ਰਾਨਿਕ ਉਪਕਰਣਾਂ ਦੀ ਖਰੀਦ ਲਈ ਵਾਧੂ 7 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਗਏ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸੁਝਾਅ ‘ਤੇ ਸੂਬੇ ਭਰ ਦੇ ਦਰੁਸਤ ਕੀਤੇ ਗਏ ਸਾਰੇ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੇ ਫੈਸਲੇ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਮਾਮਲਿਆਂ ਨਾਲ ਨਜਿੱਠਣ ਵਾਲੀ ਸੁਤੰਤਰ ਏਜੰਸੀ ਜਿਵੇਂ ਆਈ.ਆਈ.ਟੀ. ਦਿੱਲੀ ਦਾ ਟਰਾਂਸਪੋਰਟੇਸ਼ਨ ਰਿਸਰਚ ਐਂਡ ਇੰਜਰੀ ਪ੍ਰੀਵੈਨਸ਼ਨ ਸੈਂਟਰ (ਜੋ ਡਬਲਯੂ.ਐਚ.ਓ. ਅਧੀਨ ਸੜਕ ਸੁਰੱਖਿਆ ਲਈ ਸੈਂਟਰ ਆਫ਼ ਐਕਸੀਲੈਂਸ ਹੈ ਅਤੇ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਆਫ਼ ਇੰਡੀਆ (ਭਾਰਤ ਸਰਕਾਰ) ਨਾਲ ਸੂਚੀਬੱਧ ਪੀ.ਈ.ਸੀ., ਚੰਡੀਗੜ੍ਹ, ਸੜਕ ਸੁਰੱਖਿਆ ਆਡੀਟਰ ਨੂੰ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦਾ ਕੰਮ ਸੌਂਪਿਆ ਜਾਵੇਗਾ ਤਾਂ ਜੋ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਦੇ ਨਤੀਜਿਆਂ ਅਤੇ ਪ੍ਰਭਾਵਾਂ ਦਾ ਪਤਾ ਲਗਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਦਰੁਸਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ-ਪਾਰਟੀ ਆਡਿਟ ਅਤੇ ਨਤੀਜਿਆਂ ਦਾ ਪਤਾ ਲਗਾਉਣ ਦੇ ਤਰੀਕਿਆਂ ਅਤੇ ਪ੍ਰਕਿਰਿਆ ਦੇ ਮੁਲਾਂਕਣ ਦੀ ਵੀ ਲੋੜ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਨਾਲ ਲੋੜੀਂਦੇ ਨਤੀਜੇ ਪ੍ਰਾਪਤ ਹੋਏ ਹਨ ਜਾਂ ਨਹੀਂ।

ਮੀਟਿੰਗ ਦੌਰਾਨ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਮਦਰਾਸ ਅਤੇ ਸੀ.ਆਰ.ਆਰ.ਆਈ ਪੂਨੇ ਆਦਿ ਵਰਗੀਆਂ ਨਾਮਵਰ ਸੰਸਥਾਵਾਂ ਤੋਂ ਸੜਕ ਸੁਰੱਖਿਆ ਆਡਿਟ ਵਿੱਚ ਸੜਕਾਂ ਦੀ ਦੇਖ-ਰੇਖ ਕਰਨ ਵਾਲੇ ਵਿਭਾਗਾਂ (ਐਸ.ਡੀ.ਓ. ਅਤੇ ਉਸ ਤੋਂ ਉਪਰ) ਦੇ ਅਧਿਕਾਰੀਆਂ ਦੀ ਸਿਖਲਾਈ; ਆਗਾਮੀ ਮਹੀਨੇ ਵਿੱਚ ਪੰਜਾਬ ਵਿੱਚ ਸੇਫਰ ਰੋਡਜ਼ ਫਾਰ ਐਵਰੀਵਨ (ਸੇਫ਼) ਸਕੀਮ ਬਾਰੇ ਕੌਮੀ ਪੱਧਰ ਦੇ ਸੈਮੀਨਾਰ ਕਰਵਾਉਣ; ਈ-ਡੀ.ਏ.ਆਰ ਅਧੀਨ ਪੁਲਿਸ ਸਟੇਸ਼ਨਾਂ ਦੇ ਅਧਿਕਾਰ ਖੇਤਰਾਂ ਦੀ ਮੈਪਿੰਗ ਅਤੇ ਵਿੱਤ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਪੰਜਾਬ ਵਿੱਚ ਅਹੁਦਿਆਂ ਦਾ ਪੁਨਰਗਠਨ ਕਰਨ ਸਮੇਤ ਪ੍ਰਮੁੱਖ ਨੀਤੀਗਤ ਫੈਸਲੇ ਲਏ ਗਏ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਡੀ.ਕੇ. ਤਿਵਾੜੀ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ, ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ, ਸੀ.ਈ.ਓ ਸਟੇਟ ਹੈਲਥ ਏਜੰਸੀ ਬਬੀਤਾ, ਮੈਨੇਜਰ (ਟੈਕ) ਐਨ.ਐਚ.ਏ.ਆਈ. ਸੁਧੀਰ ਨੈਥਨ, ਸੀ.ਈ ਲੋਕ ਨਿਰਮਾਣ ਵਿਭਾਗ ਐਨ.ਪੀ.ਸ਼ਰਮਾ, ਸੀ.ਈ ਸਥਾਨਕ ਸਰਕਾਰਾਂ ਵਿਭਾਗ ਰਾਜਿੰਦਰ ਰਾਏ, ਵਧੀਕ ਐਸ.ਟੀ.ਸੀ. ਸੁਖਵਿੰਦਰ ਕੁਮਾਰ ਅਤੇ ਆਟੋਮੋਬਾਈਲ ਇੰਜੀਨੀਅਰ ਰਣਪ੍ਰੀਤ ਸਿੰਘ ਭਿਓਰਾ ਵੀ ਸ਼ਾਮਲ ਸਨ।

ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...