AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਸਰਕਾਰ ਵੱਲੋਂ ਐਲਾਨ, ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਜਲਦ ਮਿਲੇਗੀ ਖੁਸ਼ਖਬਰੀ

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧੇ ਸਬੰਧੀ ਐਸਓਪੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਪੰਜਾਬ ਸਰਕਾਰ ਵੱਲੋਂ ਐਲਾਨ, ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਜਲਦ ਮਿਲੇਗੀ ਖੁਸ਼ਖਬਰੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੁਰਾਣੀ ਤਸਵੀਰ
tv9-punjabi
| Published: 29 Oct 2024 22:21 PM IST
Share

ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਖੁਸ਼ਖਬਰੀ ਸੁਣਾਈ ਹੈ। ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਜਲਦ ਤੋਂ ਜਲਦ ਤਿਆਰ ਕੀਤਾ ਜਾਵੇ ਤਾਂ ਜੋ ਇਸ ਨੂੰ ਪ੍ਰਵਾਨਗੀ ਲਈ ਕੈਬਨਿਟ ਕੋਲ ਭੇਜਿਆ ਜਾ ਸਕੇ। ਕੈਬਨਿਟ ਮੰਤਰੀ ਨੇ ਕਰਮਚਾਰੀਆਂ ਨੂੰ ਆਊਟਸੋਰਸਿੰਗ ਤੋਂ ਠੇਕੇ ‘ਤੇ ਲਿਆਉਣ ਲਈ ਖਰੜਾ ਨੀਤੀ ਤਿਆਰ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ।

ਇਸ ਮੀਟਿੰਗ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕੇਸਾਂ ਦਾ ਸਾਹਮਣਾ ਕਰ ਰਹੇ ਡਰਾਈਵਰਾਂ ਤੇ ਕੰਡਕਟਰਾਂ ਦੇ ਕੇਸਾਂ ਨੂੰ ਵੀ ਹਮਦਰਦੀ ਨਾਲ ਵਿਚਾਰਨ ਦੇ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।

ਸਾਲਾਨਾ ਤਨਖਾਹ ‘ਚ 5 ਫੀਸਦੀ ਵਾਧਾ ਹੋਵੇਗਾ

ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖ਼ਾਹ ਵਧਾਉਣ ਦੀ ਮੰਗ ਵੀ ਵਿਚਾਰੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਐਸ.ਓ.ਪੀ. ਬਣਾਈ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਪੰਜਾਬ ਰੋਡਵੇਜ਼ ‘ਚ ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਰਾਤ ਦੇ ਭੱਤੇ ਵਿੱਚ ਵੀ ਕੀਤਾ ਜਾਵੇ ਵਾਧਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਦਿੱਤੇ ਜਾਣ ਵਾਲੇ ਰਾਤਰੀ ਭੱਤੇ ਵਿੱਚ ਵੀ ਵਾਧਾ ਕੀਤਾ ਹੈ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਰਾਤ ਠਹਿਰਣ ਲਈ 50 ਰੁਪਏ ਦੀ ਬਜਾਏ 85 ਰੁਪਏ ਮਿਲਣਗੇ ਅਤੇ ਦੂਜੇ ਸੂਬਿਆਂ ਵਿੱਚ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਰਾਤ ਦੇ ਠਹਿਰਨ ਦਾ ਭੱਤਾ 60 ਰੁਪਏ ਤੋਂ ਵਧਾ ਕੇ 120 ਰੁਪਏ ਕਰ ਦਿੱਤਾ ਗਿਆ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...