Punjab ਦਾ ਜ਼ਮੀਨੀ ਰਿਕਾਰਡ ਹੋਵੇਗਾ ਆਨਲਾਈਨ: CM ਦੀ ਅਧਿਕਾਰੀਆਂ ਨਾਲ ਮੀਟਿੰਗ, ਤਹਿਸੀਲਾਂ ‘ਚ ਸੁਧਾਰ ਲਈ ਹੋਈ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਤਹਿਸੀਲਾਂ ਵਿੱਚ ਸੁਧਾਰ ਲਈ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਤਹਿਸੀਲਾਂ ਦੀ ਕਾਰਜ ਭਾਸ਼ਾ ਸਰਲ ਪੰਜਾਬੀ ਵਿੱਚ ਹੋਵੇਗੀ। ਇਸ ਕਾਰਨ ਲੋਕਾਂ ਨੂੰ ਰਿਕਾਰਡ ਪੜ੍ਹਨ ਜਾਂ ਲਿਖਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।

ਪੰਜਾਬ ਨਿਊਜ। ਪੰਜਾਬ ਸਰਕਾਰ ਨਿਤ ਦਿਨ ਪੰਜਾਬ ਵਿੱਚ ਨਵੇਂ ਸੁਧਾਰ ਕਰ ਰਹੀ ਹੈ ਤੇ ਹੁਣ ਸਰਕਾਰ ਪੂਰੇ ਸੂਬੇ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕਰਨ ਦਾ ਯਤਨ ਕਰ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ (Punjab Govt) ਨੂੰ ਯਕੀਨੀ ਤੌਰ ‘ਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਕਈ ਥਾਵਾਂ ‘ਤੇ ਜ਼ਮੀਨ ਦਾ ਰਿਕਾਰਡ ਸਰਕਾਰੀ ਫਾਈਲਾਂ ‘ਚ ਕਿਸੇ ਦੇ ਨਾਂ ‘ਤੇ ਹੈ, ਜਦਕਿ ਉਸ ‘ਤੇ ਕਿਸੇ ਹੋਰ ਦਾ ਕਬਜ਼ਾ ਹੈ। ਪੰਜਾਬ ਦੇ ਕਈ ਸਾਂਝੇ ਪਰਿਵਾਰਾਂ ਨੇ ਵੀ ਆਪਣੇ ਨਾਂ ‘ਤੇ ਜ਼ਮੀਨ ਤਬਦੀਲ ਨਹੀਂ ਕਰਵਾਈ ਹੈ।
‘ਸਹਿਮਤੀ ਨਾਲ ਹੁੰਦੀ ਹੈ ਜ਼ਮੀਨ ਦੀ ਵੰਡ’
ਪੰਜਾਬ ਵਿੱਚ ਕਈ ਥਾਈਂ ਵਾਹੀਯੋਗ ਜ਼ਮੀਨਾਂ ਦੀ ਵੰਡ ਪਰਿਵਾਰਾਂ ਦੀ ਆਪਸੀ ਸਹਿਮਤੀ ਨਾਲ ਪੀੜ੍ਹੀ-ਦਰ-ਪੀੜ੍ਹੀ ਚੱਲਦੀ ਆ ਰਹੀ ਹੈ, ਪਰ ਅਜੇ ਵੀ ਸਰਕਾਰੀ ਰਿਕਾਰਡ ਵਿੱਚ ਜ਼ਮੀਨ ਇੱਕ ਪੀੜ੍ਹੀ ਤੋਂ ਅਗਲੀ ਪੀੜ੍ਹੀ ਤੱਕ ਤਬਦੀਲ ਨਹੀਂ ਹੋਈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦਾ ਜ਼ਮੀਨੀ ਰਿਕਾਰਡ ਆਨਲਾਈਨ (Online) ਕਰਨ ਵਿੱਚ ਦੇਰੀ ਹੋ ਸਕਦੀ ਹੈ। ਇਹ ਕੰਮ ਕਿੰਨਾ ਸਮਾਂ ਲਵੇਗਾ, ਫਿਲਹਾਲ ਸਪੱਸ਼ਟ ਨਹੀਂ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ