AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ

ਅੰਮ੍ਰਿਤਪਾਲ ਸਿੰਘ ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਪਿੰਡ ਪਹੁੰਚਣ 'ਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ। ਇਸ ਦੌਰਾਨ ਕਈ ਰਿਸ਼ਤੇਦਾਰ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਗਏ।

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ, ਪੋਤੇ ਨੇ ਦਿੱਤੀ ਅੰਤਿਮ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸਸਕਾਰ
lalit-sharma
| Updated On: 21 Nov 2026 15:07 PM IST
Share

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ।

ਅੰਮ੍ਰਿਤਪਾਲ ਸਿੰਘ ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਪੁਲਿਸ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਸਨ। ਕੁਝ ਸਮਾਂ ਏਅਰਪੋਰਟ ਦੇ ਅੰਦਰ ਰੱਖਣ ਤੋਂ ਬਾਅਦ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋਈ। ਪਿੰਡ ਪਹੁੰਚਣ ‘ਤੇ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲੇ। ਇਸ ਦੌਰਾਨ ਕਈ ਰਿਸ਼ਤੇਦਾਰ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਗਏ।

ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਦੌਰਾਨ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੀਡੀਆ ਨਾਲ ਗੱਲਬਾਤ ਕਰਨ ਅਤੇ ਹੋਰ ਬਾਹਰੀ ਲੋਕਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਜੱਦੀ ਖੇਤਾਂ ‘ਚ ਕੀਤਾ ਗਿਆ ਅੰਤਿਮ ਸਸਕਾਰ

ਪਰਿਵਾਰ ਵੱਲੋਂ ਘਰ ਤੋਂ ਮਾਤਾ ਚਰਨ ਕੌਰ ਦੀ ਅੰਤਿਮ ਯਾਤਰਾ ਕੱਢੀ ਗਈ। ਦਾਦੀ ਦੀ ਅੰਤਿਮ ਯਾਤਰਾ ਦੌਰਾਨ ਅੰਮ੍ਰਿਤਪਾਲ ਸਿੰਘ ਹੱਥ ਜੋੜ ਕੇ ਉੱਥੇ ਪਹੁੰਚੀ ਸੰਗਤ ਦਾ ਧੰਨਵਾਦ ਕਰਦੇ ਨਜ਼ਰ ਆਏ। ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਪਰਿਵਾਰ ਦੇ ਜੱਦੀ ਖੇਤਾਂ ‘ਚ ਕੀਤਾ ਗਿਆ, ਜਿੱਥੇ ਪਰਿਵਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।

ਦੁਪਹਿਰ 12 ਤੋਂ 3 ਵਜੇ ਤੱਕ ਕਸਟਡੀ ਪੈਰੋਲ

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ। ਇਸ ਤਹਿਤ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਿੰਡ ‘ਚ ਰਹਿਣ ਦੀ ਇਜਾਜ਼ਤ ਦਿੱਤੀ ਗਈ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲਿਜਾਣ ਦਾ ਪ੍ਰੋਗਰਾਮ ਨਿਰਧਾਰਤ ਹੈ। ਜਾਣਕਾਰੀ ਮੁਤਾਬਕ, ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਦਿੱਲੀ ਲਈ ਉਡਾਣ ਰਵਾਨਾ ਹੋਣੀ ਸੀ, ਜੋ ਰਾਤ 7:50 ਵਜੇ ਦਿੱਲੀ ਪਹੁੰਚਣੀ ਸੀ।

ਸੁਰੱਖਿਆ ਲਈ 800 ਪੁਲਿਸ ਮੁਲਾਜ਼ਮ ਤਾਇਨਾਤ

ਅੰਮ੍ਰਿਤਪਾਲ ਸਿੰਘ ਦੀ ਆਮਦ ਤੇ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪਿੰਡ ਜੱਲੂਪੁਰ ਖੇੜਾ ਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪੂਰੇ ਇਲਾਕੇ ‘ਚ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਅਤੇ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਹੀ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਗਤ ਨੂੰ ਹਥਿਆਰ ਨਾ ਲਿਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਸੀ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...