AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pardeep Singh Last Rites: 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ

Pardeep Singh Funeral: NRI ਨਿਹੰਗ ਪ੍ਰਦੀਪ ਸਿੰਘ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ। ਨਿਹੰਗ ਪ੍ਰਦੀਪ ਸਿੰਘ ਦੇ ਅੰਤਿਮ ਸਸਕਾਰ 'ਚ ਮੌਕੇ ਵੱਡੀ ਗਿਣਤੀ ਵਿੱਚ ਲੋਕ ਪੁਹੰਚੇ। ਪੂਰੇ ਇਲਾਕੇ 'ਚ ਬੇਹੱਦ ਗਮਗੀਨ ਮਾਹੌਲ ਸੀ।

Pardeep Singh Last Rites: 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ
NRI ਨਿਹੰਗ ਪ੍ਰਦੀਪ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ।
tv9-punjabi
| Updated On: 11 Mar 2023 19:51 PM IST
Share
ਗੁਰਦਾਸਪੁਰ ਨਿਊਜ਼: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਸਮਾਗਮ ਮੌਕੇ ਨਿਹੰਗ ਪ੍ਰਦੀਪ ਸਿੰਘ (NRI Nihang Pradeep Singh) ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਨਿਹੰਗ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ। ਨਿਹੰਗ ਪ੍ਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ ਪੁਹੰਚੇ। ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਸੀ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਅੰਤਿਮ ਵਿਧਾਈ ਦੇਣ ਲਈ ਪਹੁੰਚੇ।

ਬਿਕਰਮ ਮਜੀਠੀਆ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਲਈ ਸਰਕਾਰ ਨੂੰ ਕੋਸਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਮੰਦਭਾਗਾ ਹੋਣ ਤੋਂ ਬਚਣ ਦੀ ਅਪੀਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ, ਇਸ ਘਟਨਾ ਲਈ ਅਸੀਂ ਸਾਰੇ ਜ਼ਿੰਮੇਵਾਰ ਹਾਂ।

ਬੇਹੱਦ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

ਨਿਹੰਗ ਪ੍ਰਦੀਪ ਸਿੰਘ ਦੇ ਪਿਤਾ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਪ੍ਰਦੀਪ ਸਿੰਘ ਨੇ ਆਪਣੀ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਪਰਿਵਾਰ ਨੂੰ ਏਨਾ ਦੁੱਖ ਨਾ ਝੱਲਣਾ ਪਵੇ।

ਜਾਣੋ ਕੀ ਹੈ ਪੂਰਾ ਮਾਮਲਾ ?

ਦੱਸ ਦਈਏ ਕਿ ਕਿ ਮੰਗਲਵਾਰ ਨੂੰ 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ। ਉਸ ਦਾ ਕੁਝ ਹੁਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਹੁਲੜਬਾਜ਼ਾਂ ਨੇ ਜੀਪ ਵਿੱਚ ਅਸ਼ਲੀਲ ਗਾਣੇ ਲਗਾਏ ਹੋਏ ਸਨ। ਜਿਸ ਨੂੰ ਪ੍ਰਦੀਪ ਸਿੰਘ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਗੁੱਸੇ ਵਿੱਚ ਆਏ ਹੁਲੜਬਾਜ਼ ਨੌਜਵਾਨਾਂ ਨੇ ਕੁੱਟ-ਕੁੱਟ ਕੇ ਨਿਹੰਗ ਪ੍ਰਦੀਪ ਸਿੰਘ ਦੀ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਨੇ ਇਨਸਾਫ ਦੀ ਮਿਲਣ ਤੱਕ ਪੁੱਤਰ ਦਾ ਅੰਤਿਮ ਸਸਕਾਰ (Last Rites) ਕਰਨ ਦੀ ਮੰਗ ਕੀਤੀ। ਅੱਜ ਪੰਜਵੇਂ ਦਿਨ ਮ੍ਰਿਤਕ ਪ੍ਰਦੀਪ ਸਿੰਘ ਦਾ ਪਰਿਵਾਰ ਵੱਲੋਂ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕਰ ਦਿੱਤਾ ਗਿਆ। ਦੱਸ ਦਈਏ ਕਿ 15 ਮਾਰਚ ਨੂੰ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਅਤੇ ਪਾਠ ਕੀਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...