Pardeep Singh Last Rites: 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ

Updated On: 

11 Mar 2023 19:51 PM

Pardeep Singh Funeral: NRI ਨਿਹੰਗ ਪ੍ਰਦੀਪ ਸਿੰਘ ਦਾ ਅੱਜ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ। ਨਿਹੰਗ ਪ੍ਰਦੀਪ ਸਿੰਘ ਦੇ ਅੰਤਿਮ ਸਸਕਾਰ 'ਚ ਮੌਕੇ ਵੱਡੀ ਗਿਣਤੀ ਵਿੱਚ ਲੋਕ ਪੁਹੰਚੇ। ਪੂਰੇ ਇਲਾਕੇ 'ਚ ਬੇਹੱਦ ਗਮਗੀਨ ਮਾਹੌਲ ਸੀ।

Pardeep Singh Last Rites: 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ

NRI ਨਿਹੰਗ ਪ੍ਰਦੀਪ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ।

Follow Us On

ਗੁਰਦਾਸਪੁਰ ਨਿਊਜ਼: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਸਮਾਗਮ ਮੌਕੇ ਨਿਹੰਗ ਪ੍ਰਦੀਪ ਸਿੰਘ (NRI Nihang Pradeep Singh) ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਨਿਹੰਗ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਗਿਆ। ਨਿਹੰਗ ਪ੍ਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ ਪੁਹੰਚੇ। ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਸੀ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਅੰਤਿਮ ਵਿਧਾਈ ਦੇਣ ਲਈ ਪਹੁੰਚੇ।

ਬਿਕਰਮ ਮਜੀਠੀਆ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਲਈ ਸਰਕਾਰ ਨੂੰ ਕੋਸਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਮੰਦਭਾਗਾ ਹੋਣ ਤੋਂ ਬਚਣ ਦੀ ਅਪੀਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਘਟਨਾ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ, ਇਸ ਘਟਨਾ ਲਈ ਅਸੀਂ ਸਾਰੇ ਜ਼ਿੰਮੇਵਾਰ ਹਾਂ।

ਬੇਹੱਦ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

ਨਿਹੰਗ ਪ੍ਰਦੀਪ ਸਿੰਘ ਦੇ ਪਿਤਾ ਸਿੱਖ ਆਗੂ ਬਰਜਿੰਦਰ ਸਿੰਘ ਪਰਵਾਨਾ ਨੇ ਕਿਹਾ ਕਿ ਪ੍ਰਦੀਪ ਸਿੰਘ ਨੇ ਆਪਣੀ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਪਰਿਵਾਰ ਨੂੰ ਏਨਾ ਦੁੱਖ ਨਾ ਝੱਲਣਾ ਪਵੇ।

ਜਾਣੋ ਕੀ ਹੈ ਪੂਰਾ ਮਾਮਲਾ ?

ਦੱਸ ਦਈਏ ਕਿ ਕਿ ਮੰਗਲਵਾਰ ਨੂੰ 24 ਸਾਲਾ NRI ਨਿਹੰਗ ਪ੍ਰਦੀਪ ਸਿੰਘ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ। ਉਸ ਦਾ ਕੁਝ ਹੁਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਹੁਲੜਬਾਜ਼ਾਂ ਨੇ ਜੀਪ ਵਿੱਚ ਅਸ਼ਲੀਲ ਗਾਣੇ ਲਗਾਏ ਹੋਏ ਸਨ। ਜਿਸ ਨੂੰ ਪ੍ਰਦੀਪ ਸਿੰਘ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਗੁੱਸੇ ਵਿੱਚ ਆਏ ਹੁਲੜਬਾਜ਼ ਨੌਜਵਾਨਾਂ ਨੇ ਕੁੱਟ-ਕੁੱਟ ਕੇ ਨਿਹੰਗ ਪ੍ਰਦੀਪ ਸਿੰਘ ਦੀ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਨੇ ਇਨਸਾਫ ਦੀ ਮਿਲਣ ਤੱਕ ਪੁੱਤਰ ਦਾ ਅੰਤਿਮ ਸਸਕਾਰ (Last Rites) ਕਰਨ ਦੀ ਮੰਗ ਕੀਤੀ। ਅੱਜ ਪੰਜਵੇਂ ਦਿਨ ਮ੍ਰਿਤਕ ਪ੍ਰਦੀਪ ਸਿੰਘ ਦਾ ਪਰਿਵਾਰ ਵੱਲੋਂ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕਰ ਦਿੱਤਾ ਗਿਆ। ਦੱਸ ਦਈਏ ਕਿ 15 ਮਾਰਚ ਨੂੰ ਪ੍ਰਦੀਪ ਸਿੰਘ ਦੀ ਅੰਤਿਮ ਅਰਦਾਸ ਅਤੇ ਪਾਠ ਕੀਤਾ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ