DHARNA: ਬਲਕੌਰ ਸਿੰਘ ਨੇ ਮੂਸੇਵਾਲਾ ਦੀ ਤਸਵੀਰ ਲੈ ਕੇ ਵਿਧਾਨਸਭਾ ਅੱਗੇ ਦਿੱਤਾ ਧਰਨਾ
DHARNA: ਇਨਸਾਫ ਨਹੀਂ ਮਿਲਣ ਕਾਰਨ ਮੂਸੇਵਾਲਾ ਦੇ ਪਿਤਾ ਮੂਸੇਵਾਲਾ ਦੀ ਤਸਵੀਰ ਲੈ ਕੇ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ,, ਉਨ੍ਹਾਂ ਨੇ ਕਿਹਾ ਕਿ ਕਤਲ ਮਾਮਲੇ ਵਿੱਚ ਕਾਰਵਾਈ ਨਹੀਂ ਹੋਣ ਦੇ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ
ਮੂਸੇਵਾਲਾ ਦੇ ਪਿਤਾ ਨੇ ਪੰਜਾਬ ਵਿਧਾਨਸਭਾ ਅੱਗੇ ਧਰਨਾ,, ਉਨ੍ਹਾਂ ਨੇ ਸਰਕਾਰ ਤੇ ਉਨ੍ਹਾਂ ਦੀ ਗੱਲ ਨਹੀਂ ਸੁਣਨ ਦਾ ਇਲਜ਼ਾਮ ਲਗਾਇਆ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਅੱਜ ਤੀਜੇ ਦਿਨ ਦੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪੰਜਾਬ ਵਿਧਾਨ ਸਭਾ ਅੱਗੇ ਧਰਨਾ ਲਾ ਦਿੱਤਾ। ਸਿੱਧੂ ਮੂਸੇਵਾਲਾ ਦੇ ਮਾਪੇ ਸਿੱਧੂ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਕਰ ਰਹੇ ਸਨ। ਇਸ ਮੌਕੇ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲੇ ਦੀ ਤਸਵੀਰ ਹੱਥ ਵਿਚ ਫੜੀ ਹੋਈ ਸੀ। ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤ ਦਾ ਕਤਲ ਹੋਏ ਨੂੰ 11 ਮਹੀਨੇ ਹੋ ਗਏ ਹਨ ਪਰ ਅਜੇ ਤੱਕ ਸਾਜਿਸ਼ ਘੜਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਬਲਕੌਰ ਸਿੰਘ ਨੇ ਕਿਹਾ ਕਿ ਮੈਨੂੰ ਹੁਣ ਇਨਸਾਫ ਦੀ ਕੋਈ ਉਮੀਦ ਦਿਖਾਈ ਨਹੀਂ ਦਿੱਤੀ। ਹੁਣ ਮਜ਼ਬੂਰੀ ਵਿੱਚ ਅੱਜ ਇਥੇ ਧਰਨਾ ਦੇਣਾ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਵਿਧਾਇਕ ਵੀ ਧਰਨੇ ਉਤੇ ਬੈਠੇ।


