DHARNA: ਬਲਕੌਰ ਸਿੰਘ ਨੇ ਮੂਸੇਵਾਲਾ ਦੀ ਤਸਵੀਰ ਲੈ ਕੇ ਵਿਧਾਨਸਭਾ ਅੱਗੇ ਦਿੱਤਾ ਧਰਨਾ

Updated On: 

07 Mar 2023 11:01 AM

DHARNA: ਇਨਸਾਫ ਨਹੀਂ ਮਿਲਣ ਕਾਰਨ ਮੂਸੇਵਾਲਾ ਦੇ ਪਿਤਾ ਮੂਸੇਵਾਲਾ ਦੀ ਤਸਵੀਰ ਲੈ ਕੇ ਵਿਧਾਨਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ,, ਉਨ੍ਹਾਂ ਨੇ ਕਿਹਾ ਕਿ ਕਤਲ ਮਾਮਲੇ ਵਿੱਚ ਕਾਰਵਾਈ ਨਹੀਂ ਹੋਣ ਦੇ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ

DHARNA: ਬਲਕੌਰ ਸਿੰਘ ਨੇ ਮੂਸੇਵਾਲਾ ਦੀ ਤਸਵੀਰ ਲੈ ਕੇ ਵਿਧਾਨਸਭਾ ਅੱਗੇ ਦਿੱਤਾ ਧਰਨਾ

ਮੂਸੇਵਾਲਾ ਦੇ ਪਿਤਾ ਨੇ ਪੰਜਾਬ ਵਿਧਾਨਸਭਾ ਅੱਗੇ ਧਰਨਾ,, ਉਨ੍ਹਾਂ ਨੇ ਸਰਕਾਰ ਤੇ ਉਨ੍ਹਾਂ ਦੀ ਗੱਲ ਨਹੀਂ ਸੁਣਨ ਦਾ ਇਲਜ਼ਾਮ ਲਗਾਇਆ।

Follow Us On

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਅੱਜ ਤੀਜੇ ਦਿਨ ਦੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪੰਜਾਬ ਵਿਧਾਨ ਸਭਾ ਅੱਗੇ ਧਰਨਾ ਲਾ ਦਿੱਤਾ। ਸਿੱਧੂ ਮੂਸੇਵਾਲਾ ਦੇ ਮਾਪੇ ਸਿੱਧੂ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਕਰ ਰਹੇ ਸਨ। ਇਸ ਮੌਕੇ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲੇ ਦੀ ਤਸਵੀਰ ਹੱਥ ਵਿਚ ਫੜੀ ਹੋਈ ਸੀ। ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤ ਦਾ ਕਤਲ ਹੋਏ ਨੂੰ 11 ਮਹੀਨੇ ਹੋ ਗਏ ਹਨ ਪਰ ਅਜੇ ਤੱਕ ਸਾਜਿਸ਼ ਘੜਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਬਲਕੌਰ ਸਿੰਘ ਨੇ ਕਿਹਾ ਕਿ ਮੈਨੂੰ ਹੁਣ ਇਨਸਾਫ ਦੀ ਕੋਈ ਉਮੀਦ ਦਿਖਾਈ ਨਹੀਂ ਦਿੱਤੀ। ਹੁਣ ਮਜ਼ਬੂਰੀ ਵਿੱਚ ਅੱਜ ਇਥੇ ਧਰਨਾ ਦੇਣਾ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸੀ ਵਿਧਾਇਕ ਵੀ ਧਰਨੇ ਉਤੇ ਬੈਠੇ।

ਸਿੱਧੂ ਦੇ ਕਾਤਲ ਸ਼ਰੇਆਮ ਬਾਹਰ ਘੁੰਮ ਰਹੇ ਹਨ-ਬਲਕੌਰ ਸਿੰਘ

ਸਿੱਧੂ ਦੇ ਮਾਪਿਆਂ ਨੇ ਕਿਹਾ ਕਿ ਅਸੀਂ ਸਾਜਿਸ਼ ਰਚਨ ਵਾਲਿਆਂ ਦੇ ਲਿਖਤੀ ਨਾਮ ਵੀ ਦੇ ਚੁੱਕੇ ਹਾਂ ਪ੍ਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮਾਸਟਰਮਾਈਡ ਉਤੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਵਿਰੋਧੀ ਧਿਰ ਕਾਂਗਰਰਸੀ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਸਨ। ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਤੇ ਬੈਠੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ। ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਮੌਜੂਦਾ ਸਰਕਾਰ ਵੀ ਸਾਡੀ ਕੋਈ ਗੱਲ ਨਹੀਂ ਸੁਣ ਰਹੀ। ਹਾਲੇ ਤੱਕ ਕੁਝ ਨਹੀਂ ਹੋਇਆ ਹੈ। ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਹਨ। ਇਸ ਕੇਸ ਵਿਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਇਸ ਕਤਲ ਦੇ ਮਾਸਟਰ ਮਾਈਡ ਸ਼ਰੇਆਮ ਘੁੰਮ ਰਹੇ ਹਨ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਿਆ ਸੰਘਰਸ਼ ਜਾਰੀ ਰਹੇਗਾ

ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ : ਪ੍ਰਤਾਪ ਸਿੰਘ ਬਾਜਵਾ

ਇਸ ਮੌਕੇ ਬਲਕੌਰ ਸਿੰਘ ਦੇ ਨਾਮ ਬੈਠੇ ਕਾਂਗਰਸ ਪਾਰਟੀ ਦੇ ਨੇਤਾ ਪ੍ਰਤਾਪ ਸਿੰਘ ਬਾਜਪਾ, ਸੁਖਪਾਲ ਸਿੰਘ ਖਹਿਰਾ,ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਰੁਣਾ ਚੌਧਰੀ ਆਦਿ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਵਿਗੜ ਗਈ ਹੈ। ਗੈਂਗਸਟਰ ਜੇਲ੍ਹਾਂ ਅੰਦਰ ਹੀ ਗੈਂਗਵਾਰ ਕਰਕੇ ਇਕ ਦੂਜੇ ਦਾ ਕਤਲ ਕਰ ਰਹੇ ਹਨ। ਕਾਂਗਰਸੀ ਨੇਤਾਵਾਂ ਨੇ ਅਜਨਾਲ ਘਟਨਾ ਦਾ ਜਿਕਰ ਕਰਦਿਆਂ ਕਿਹਾ ਕਿ ਹਥਿਆਰਬੰਦ ਜਥੇਬੰਦੀਆਂ ਵੱਲੋਂ ਜਬਰੀ ਥਾਣੇ ਤੇ ਕਬਜਾ ਕਰ ਲਿਆ ਜਾਂਦਾ ਹੈ ਪਰ ਸੂਬਾ ਸਰਕਾਰ ਅਜੇ ਤੱਕ ਉਨ੍ਹਾਂ ਖਿਲਾਫ ਇਕ ਕੇਸ ਵੀ ਦਰਜ ਨਹੀਂ ਕਰ ਸਕੀ। ਨੇਤਾਵਾਂ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਖਤਮ ਹੋ ਚੁੱਕੀ ਹੈ। ਲੋਕਾਂ ਨੂੰ ਗੈਂਗਸਟਰਾਂ ਵੱਲੋਂ ਹਰ ਰੋਜ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਵੀ ਜਾਨੋ ਮਾਰਨ ਦੀਆਂ ਧਕੀਆਂ ਦਿੱਤੀਆਂ ਗਈਆਂ ਸਨ। ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ ਮੂਸੇਵਾਲੇ ਦੇ ਅਸਲੀ ਕਾਤਲ ਫੜੇ ਨਹੀਂ ਜਾਂਦੇ ਉਦੋਂ ਤੱਕ ਇਨਸਾਫ ਪ੍ਰਾਪਤੀ ਦੀ ਲੜਾਈ ਜਾਰੀ ਰੱਖੀ ਜਾਵੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ