ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਤੀਫਪੁਰਾ ਮਾਮਲਾ: ਕਮੇਟੀ ਨੇ ਮੁੜ ਵਸੇਬੇ ਲਈ ਮੰਗੀ ਪਰਿਵਾਰਾਂ ਦੀ ਜਾਣਕਾਰੀ

ਲਤੀਫਪੁਰਾ ਮਾਮਲੇ ਵਿੱਚ ਕਮੇਟੀ ਨੇ ਮੁੜ ਵਸੇਬੇ ਲਈ ਪਰਿਵਾਰਾਂ ਦੀ ਜਾਣਕਾਰੀ ਮੰਗੀ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਲੋਂ ਬਦਲਵੀਂ ਥਾਂ ਦਾ ਭਰੋਸਾ ਦੇਣ ਮਗਰੋਂ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਵਿਸਥਾਰਿਤ ਵਿਚਾਰਾਂ ਕੀਤੀਆਂ।

ਲਤੀਫਪੁਰਾ ਮਾਮਲਾ: ਕਮੇਟੀ ਨੇ ਮੁੜ ਵਸੇਬੇ ਲਈ ਮੰਗੀ ਪਰਿਵਾਰਾਂ ਦੀ ਜਾਣਕਾਰੀ
Follow Us
davinder-kumar-jalandhar
| Published: 10 Feb 2023 13:10 PM

ਲਤੀਫ਼ਪੁਰਾ ਮਾਮਲੇ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਅਤੇ ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਵਲੋਂ ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨਾਲ ਮੁੜ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ ਜਿਸ ਦੌਰਾਨ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਜਾਣਕਾਰੀ ਕਮੇਟੀ ਨੂੰ ਦਿੱਤੀ ਜਾਵੇ ਤਾਂ ਜੋ ਬਦਲਵੀਂ ਥਾਂ ਤੇ ਇਨ੍ਹਾਂ ਦੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਕੇ ਘੱਟੋ-ਘੱਟ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ।

ਮਸਲੇ ਤੇ ਡੁੰਘਾਈ ਨਾਲ ਵਿਚਾਰ ਕਰਨ ਦੀ ਅਪੀਲ

ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵਲੋਂ ਲਤੀਫ਼ਪੁਰਾ ਮਾਮਲੇ ਵਿੱਚ ਬਣਾਈ ਕਮੇਟੀ ਵਲੋਂ ਮੋਰਚੇ ਦੇ ਮੈਂਬਰਾਂ ਨੂੰ ਤਾਕੀਦ ਕੀਤੀ ਗਈ ਕਿ ਉਹ ਛੇਤੀ ਤੋਂ ਛੇਤੀ ਇਨ੍ਹਾਂ ਪਰਿਵਾਰਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਕਮੇਟੀ ਦੀ ਅਗਵਾਈ ਕਰ ਰਹੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੋਰਚੇ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਪਾਸਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਸਲੇ ਤੇ ਡੁੰਘਾਈ ਨਾਲ ਵਿਚਾਰ ਕਰਨ।

ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੀਟਿੰਗ

ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੋਰਚਾ ਦੇ ਮੈਂਬਰਾਂ ਨਾਲ ਕਰੀਬ ਢਾਈ ਘੰਟੇ ਚੱਲੀ ਮੀਟਿੰਗ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਇਸ ਮੌਕੇ ਕਿਹਾ ਕਿ ਟਰੱਸਟ ਬਦਲਵੀਂ ਥਾਂ ਤੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਲਦ ਸੌਂਪੀ ਜਾਵੇ ਤਾਂ ਜੋ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਕਮੇਟੀ ਵਲੋਂ ਅਗਲੇਰੀ ਕਾਰਵਾਈ ਆਰੰਭੀ ਜਾ ਸਕੇ।

ਵਿਧਾੲਕ ਸ਼ੀਤਲ ਅੰਗੂਰਾਲ, ਰਮਨ ਅਰੋੜਾ ਅਤੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਮੋਰਚੇ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਰਾਜ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋੜੀਂਦੀ ਜਾਣਕਾਰੀ ਦੇ ਕੇ ਇਸ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ। ਮੋਰਚੇ ਦੇ ਮੈਂਬਰਾਂ ਦੀ ਅਗਵਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ ਵਲੋਂ ਬਾਕੀ ਮੈਂਬਰਾਂ ਸਮੇਤ ਕੀਤੀ ਗਈ ।

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...