AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Toofan Release from Jail: ਬਾਹਰ ਆਇਆ ਤੂਫਾਨ! ਇਸੇ ਲਈ ਹੀ ਅੰਮ੍ਰਿਤਪਾਲ ਨੇ ਅਜਨਾਲਾ ਥਾਣੇ ਵਿੱਚ ਕੀਤਾ ਸੀ ਹੰਗਾਮਾ

Police on Backfoot: ਪੰਜਾਬ ਦੀ ਅੰਮ੍ਰਿਤਸਰ ਜੇਲ੍ਹ ਤੋਂ ਲਵਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਅਜਨਾਲਾ ਵਿੱਚ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਕੀਤੀ ਗਈ ਹੈ। ਨਾਲ ਹੀ 24 ਘੰਟਿਆਂ 'ਚ ਪੰਜਾਬ ਪੁਲਿਸ ਵੀ ਬੈਕਫੁੱਟ 'ਤੇ ਆ ਗਈ ਹੈ।

Toofan Release from Jail: ਬਾਹਰ ਆਇਆ ਤੂਫਾਨ! ਇਸੇ ਲਈ ਹੀ ਅੰਮ੍ਰਿਤਪਾਲ ਨੇ ਅਜਨਾਲਾ ਥਾਣੇ ਵਿੱਚ ਕੀਤਾ ਸੀ ਹੰਗਾਮਾ
ਜੇਲ੍ਹ ‘ਚੋਂ ਬਾਹਰ ਆਇਆ ਲਵਪ੍ਰੀਤ ਤੂਫ਼ਾਨ, ਜਾਣੋ ਕਿਵੇਂ 24 ਘੰਟਿਆਂ ‘ਚ ਬੈਕਫੁੱਟ ‘ਤੇ ਆਈ ਪੰਜਾਬ ਪੁਲਿਸ। Lavpreet Singh Toofan Released from Amritsar Jail
lalit-sharma
| Updated On: 24 Feb 2023 18:22 PM IST
Share
ਅੰਮ੍ਰਿਤਸਰ ਨਿਊਜ: ਪੰਜਾਬ ਦੇ ਅਜਨਾਲਾ ‘ਚ ਪੁਲਿਸ ਥਾਣੇ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ 24 ਘੰਟਿਆਂ ਦੇ ਅੰਦਰ ਹੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਕਰੀਬੀ ਲਵਪ੍ਰੀਤ ਸਿੰਘ ਨੂੰ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਲਵਪ੍ਰੀਤ ਸਿੰਘ ਤੂਫਾਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ, ਜਿਸ ਨੂੰ ਸ਼ੁੱਕਰਵਾਰ ਬਾਅਦ ਦੁਪਹਿਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦਰਅਸਲ ਵੀਰਵਾਰ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ। ਜਦੋਂ ਲਵਪ੍ਰੀਤ ਸਿੰਘ ਜੇਲ੍ਹ ਤੋਂ ਰਿਹਾਅ ਹੋ ਰਿਹਾ ਸੀ ਤਾਂ ਅੰਮ੍ਰਿਤਪਾਲ ਸਿੰਘ ਦੇ ਕਈ ਸਮਰਥਕ ਜੇਲ੍ਹ ਦੇ ਬਾਹਰ ਪਹੁੰਚ ਗਏ। ਇਸ ਦੌਰਾਨ ਉਸ ਦੇ ਸਮਰਥਕ ਸਤਿ ਸ੍ਰੀ ਅਕਾਲ ਦੇ ਨਾਅਰੇ ਲਗਾਉਂਦੇ ਸੁਣੇ ਗਏ। ਇਹ ਸਾਰੇ ਜੇਲ੍ਹ ਤੋਂ ਸਿੱਧੇ ਸ਼੍ਰੀ ਹਰਿਮੰਦਰ ਸਾਹਿਬ ਚਲੇ ਗਏ। ਲਵਪ੍ਰੀਤ ਦੀ ਪਤਨੀ ਵੀ ਸਮਰਥਕਾਂ ਨਾਲ ਉਸ ਨੂੰ ਜੇਲ੍ਹ ਤੋਂ ਲੈਣ ਲਈ ਪਹੁੰਚੀ।

ਅਜਨਾਲਾ ਅਦਾਲਤ ਨੇ ਦਿੱਤੇ ਸਨ ਰਿਹਾਈ ਦੇ ਹੁਕਮ

ਅੱਜ ਬਾਅਦ ਦੁਪਹਿਰ ਅਗਵਾ ਕਾਂਡ ਵਿੱਚ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਨੂੰ ਅਜਨਾਲਾ ਦੀ ਇੱਕ ਅਦਾਲਤ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦਾ ਇਹ ਹੁਕਮ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਇੱਥੇ ਪੁਲਿਸ ਸਟੇਸ਼ਨ ਵਿੱਚ ਹੰਗਾਮਾ ਕਰਨ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਤੋਂ ਇੱਕ ਦਿਨ ਬਾਅਦ ਆਇਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਇੰਸਪੈਕਟਰ ਜਨਰਲ ਪੁਲਿਸ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਨੂੰ ਰਿਹਾਅ ਕੀਤਾ ਜਾ ਰਿਹਾ ਹੈ।

ਸਮਰਥਕਾਂ ਦੇ ਹੱਥਾਂ ਵਿੱਚ ਸਨ ਤਲਵਾਰਾਂ ਅਤੇ ਬੰਦੂਕਾਂ

ਅਮ੍ਰਿਤਪਾਲ ਦੇ ਸਮਰਥਕਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਵੀਰਵਾਰ ਨੂੰ ਇੱਥੇ ਪੁਲਿਸ ਸਟੇਸ਼ਨ ਕੰਪਲੈਕਸ ਵਿੱਚ ਹੰਗਾਮਾ ਕੀਤਾ। ਇਸ ਦੌਰਾਨ ਕੁਝ ਸਮਰਥਕਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੰਦੂਕਾਂ ਸਨ। ਸਮਰਥਕ ਮੰਗ ਕਰ ਰਹੇ ਸਨ ਕਿ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਰਿਹਾਅ ਕੀਤਾ ਜਾਵੇ। ਅਧਿਕਾਰੀਆਂ ਨੇ ਦੱਸਿਆ ਕਿ ਝੜਪ ਦੌਰਾਨ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਅੰਮ੍ਰਿਤਸਰ (ਦਿਹਾਤੀ) ਦੇ ਐਸਪੀ ਸਤਿੰਦਰ ਸਿੰਘ ਨੇ ਕਥਿਤ ਅਗਵਾ ਦਾ ਹਵਾਲਾ ਦਿੰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ (ਅੰਮ੍ਰਿਤਪਾਲ ਪੱਖ) ਨੇ ਸਬੂਤ ਦਿੱਤੇ ਹਨ, ਜਿਸ ਅਨੁਸਾਰ ਉਹ (ਲਵਪ੍ਰੀਤ ਸਿੰਘ) ਮੌਕੇ ‘ਤੇ ਮੌਜੂਦ ਨਹੀਂ ਸੀ। ਇਹ ਵੀ ਪੜ੍ਹੋ –ਅਜਨਾਲਾ ਪਹੁੰਚਣ ਤੋਂ ਪਹਿਲਾਂ ਪੁਲਿਸ ਨੇ ਕੀਤਾ ਸੀ ਸਿੱਖ ਤਾਲਮੇਲ ਕਮੇਟੀ ਦੇ ਆਗੂਆ ਨੂੰ ਨਜਰਬੰਦ ਪੁਲਿਸ ਸੁਪਰਡੈਂਟ ਨੇ ਕਿਹਾ, ਉਨ੍ਹਾਂ ਨੇ ਵੀਰਵਾਰ ਨੂੰ ਸਬੂਤ ਦਿੱਤੇ। ਇਸ ਦੇ ਆਧਾਰ ‘ਤੇ ਉਨ੍ਹਾਂ ਨੂੰ ਅਦਾਲਤ ਰਾਹੀਂ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਵਾਰਿਸ ਪੰਜਾਬ ਦੀ ਸੰਸਥਾ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਆਪਣੇ ਸਮਰਥਕ ਦੀ ਰਿਹਾਈ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਸੀ। ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਵਾਸੀ ਬਰਿੰਦਰ ਸਿੰਘ ਨੂੰ ਕਥਿਤ ਤੌਰ ਤੇ ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 30 ਸਮਰਥਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...