ਲਾਰੈਂਸ ਅਤੇ ਸਚਿਨ ਬਿਸ਼ਨੋਈ ਨੂੰ ਆਹਮੋ-ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿੱਛ, ਦਿੱਲੀ ਪੁਲਿਸ ਨੂੰ ਵੱਡੇ ਖੁਲਾਸਿਆਂ ਦੀ ਉਮੀਦ

Updated On: 

04 Aug 2023 15:04 PM

ਸਚਿਨ ਬਿਸ਼ਨੋਈ ਨੂੰ ਹੁਣ ਪੰਜਾਬ ਪੁਲਿਸ ਵੀ ਪੁੱਛਗਿੱਛ ਲਈ ਲੈ ਕੇ ਆ ਸਕਦੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸਚਿਨ ਤੋਂ ਪੰਜਾਬ ਪੁਲਿਸ ਪੁੱਛਗਿੱਛ ਕਰ ਸਕਦੀ ਹੈ। ਧੱਸ ਦੇਈਏ ਕਿ ਦਿੱਲੀ ਸਣੇ ਹੋਰ ਸੂਬਿਆਂ ਵਿੱਚ ਵੀ ਸਚਿਨ ਬਿਸ਼ਨੋਈ 'ਤੇ ਕਈ ਮਾਮਲੇ ਦਰਜ ਹਨ।

ਲਾਰੈਂਸ ਅਤੇ ਸਚਿਨ ਬਿਸ਼ਨੋਈ ਨੂੰ ਆਹਮੋ-ਸਾਹਮਣੇ ਬਿਠਾ ਕੇ ਹੋਵੇਗੀ ਪੁੱਛਗਿੱਛ, ਦਿੱਲੀ ਪੁਲਿਸ ਨੂੰ ਵੱਡੇ ਖੁਲਾਸਿਆਂ ਦੀ ਉਮੀਦ
Follow Us On

ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਨੂੰ ਮੁੜ ਤੋਂ ਦਿੱਲੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਲਾਰੈਂਸ ਇਸ ਵੇਲ੍ਹੇ ਪੰਜਾਬ ਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਦਰਅਸਲ, ਪੁਲਿਸ ਉਸਨੂੰ ਦਿੱਲੀ ਲਿਆ ਕੇ ਅਜ਼ਰਬਾਈਜ਼ਾਨ ਤੋਂ ਭਾਰਤ ਲਿਆਏ ਗਏ ਉਸਦੇ ਕਰੀਬੀ ਰਿਸ਼ਤੇਦਾਰ ਸਚਿਨ ਬਿਸ਼ਨੋਈ (Sachin Bishnoi) ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਉੱਧਰ, ਅਜ਼ਰਬਾਈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਸਚਿਨ ਬਿਸ਼ਨੋਈ ਦਾ ਅਦਾਲਤ ਕੋਲੋਂ ਦੱਸ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਇਸ ਦੌਰਾਨ ਪੁਲਿਸ ਦੀ ਟੀਮ ਲਗਾਤਾਰ ਸਚਿਨ ਕੋਲੋਂ ਪੁੱਛਗਿੱਛ ਕਰ ਰਹੀ ਹੈ। ਹੁਣ ਪੁੱਛਗਿੱਛ ਦੇ ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਸਚਿਨ ਅਤੇ ਲਾਰੇਂਸ ਕੋਲੋਂ ਇੱਕੋ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਗੈਂਗਸਟਰ ਸਚਿਨ ਨੇ ਪੁੱਛਗਿੱਛ ‘ਚ ਪੁਲਿਸ ਸਾਹਮਣੇ ਕਈ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਦੁਬਈ ਵਿੱਚ ਸਾਜ਼ਿਸ਼ ਰਚੀ ਗਈ। ਸੂਤਰਾਂ ਮੁਤਾਬਕ ਲਾਰੈਂਸ ਨੂੰ ਸ਼ੁੱਕਰਵਾਰ ਨੂੰ ਹੀ ਦਿੱਲੀ ਲਿਜਾਇਆ ਜਾਣਾ ਸੀ। ਪਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਅਤੇ ਉਸਦੀ ਤਬੀਅਤ ਖਰਾਬ ਹੋਣ ਕਰਕੇ ਅਜਿਹਾ ਨਹੀਂ ਹੋ ਸਕਿਆ ਹੈ। ਹੁਣ ਉਸਨੂੰ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ (Tihar Jail) ਵਿੱਚ ਸ਼ਿਫਟ ਕੀਤਾ ਜਾ ਸਕਦਾ ਹੈ।

ਲਾਰੈਂਸ ਨੂੰ ਹਸਪਤਾਲ ਲੈ ਕੇ ਪਹੁੰਚੀ ਪੁਲਿਸ

ਬੀਤੇ ਦਿਨੀਂ ਟਾਈਫਾਈਡ ਹੋਣ ਕਰਕੇ ਬਠਿੰਡਾ ਦੇ ਹਸਪਤਾਲ ਵਿੱਚ ਕਈ ਦਿਨ ਤੱਕ ਰਹੇ ਦਾਖ਼ਲ ਰਹੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ (Guru Gobind Singh Medical Hospital) ਲੈ ਕੇ ਪਹੁੰਚੀ। ਇਸ ਦੌਰਾਨ ਹਸਪਤਾਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਡਾਕਟਰਾਂ ਨੇ ਕਰੀਬ 2 ਘੰਟਿਆਂ ਤੱਕ ਲਾਰੈਂਸ ਦੀ ਮੈਡੀਕਲ ਜਾਂਚ ਕਰਨ ਤੋਂ ਬਾਅਦ ਉਸਨੂੰ ਵਾਪਸ ਜੇਲ੍ਹ ਭੇਜ ਦਿੱਤਾ।

ਲਾਰੇਂਸ ਦੇ ਜਾਣ ਤੋਂ ਬਾਅਦ ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਇਹ ਉਸਦੀ ਰੁਟੀਨ ਸਿਹਤ ਜਾਂਚ ਸੀ। ਨਾਲ ਹੀ ਉਨ੍ਹਾਂ ਨੇ ਪੁਲਿਸ ਅਧਿਕਾਰਿਆਂ ਨੂੰ ਸਲਾਹ ਦਿੱਤੀ ਕਿ ਅਗਲੀ ਵਾਰ ਤੋਂ ਉਸਦੀ ਟੈਲੀ ਮੈਡੀਸਨ ਜਰੀਏ ਜਾਂਚ ਕਰਵਾਈ ਜਾਵੇ, ਤਾਂ ਜੋ ਪਬਲਿਕ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਬੱਚਿਆ ਜਾ ਸਕੇ।

ਦੋਵਾਂ ਕੋਲੋਂ ਹੋ ਸਕਦੇ ਨੇ ਵੱਡੇ ਖੁਲਾਸੇ

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਅਤੇ ਲਾਰੈਂਸ ਕੋਲੋਂ ਕਈ ਵੱਡੇ ਖੁਲਾਸੇ ਹੋ ਸਕਦੇ ਨੇ ਤਾਂ ਲਾਰੈਂਸ ਗੈਂਗ ਨਾਲ ਜੁੜੇ ਸਥਾਨਕ ਗੈਂਗਸਟਰਾਂ ਦੇ ਨੈੱਟਵਰਕ ਦਾ ਵੀ ਪਰਦਾਫਾਸ਼ ਹੋਣ ਦੀ ਉਮੀਦ ਹੈ। ਸੁਰੱਖਿਆ ਏਜੰਸੀਆਂ ਦਾ ਦਾਅਵਾ ਹੈ ਕਿ ਸਚਿਨ ਨੇ ਦੁਬਈ ਚ ਰਹਿ ਰਹੇ ਦਿੱਲੀ ਦੇ ਇਕ ਕਾਰੋਬਾਰੀ ਕੋਲੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ।

ਹਾਲਾਂਕਿ, ਇਸ ਬਾਰੇ ਪੁਖਤਾ ਸਬੂਤ ਉਸ ਤੋਂ ਪੁੱਛਗਿੱਛ ਤੋਂ ਬਾਅਦ ਹੀ ਸਾਹਮਣੇ ਆਉਣਗੇ। ਦੱਸ ਦੇਈਏ ਕਿ ਗਾਇਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਬਿਸ਼ਨੋਈ ਨੇ ਵਿਦੇਸ਼ ‘ਚ ਬੈਠ ਕੇ ਈ-ਮੇਲ ਰਾਹੀਂ ਸਿੰਗਰ ਦੇ ਕਤਲ ਦੀ ਗੱਲ ਕਬੂਲੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ