AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲਾਰੈਂਸ ਦੇ ਇੰਟਰਵਿਊ ਦੀ ਜਾਂਚ ਲਈ ਬਣੀ SIT, ਸੋਸ਼ਲ ਮੀਡੀਆ ਤੋਂ ਇੰਟਰਵਿਊ ਹਟਾਉਣ ਦੇ ਨਿਰਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਾਰੈਂਸ ਦੀ ਇੰਟਰਵਿਊ 'ਤੇ ਸੂਓ ਮੋਟੋ ਲਿਆ ਸੀ। ਜਿਸ ਤੋਂ ਬਾਅਦ ਐਸਆਈਟੀ ਨੇ ਜਾਂਚ ਕੀਤੀ ਅਤੇ ਸੀਲਬੰਦ ਰਿਪੋਰਟ ਸੌਂਪੀ ਸੀ। 14 ਮਾਰਚ ਦੀ ਸ਼ਾਮ ਨੂੰ ਇੱਕ ਨਿੱਜੀ ਚੈਨਲ 'ਤੇ ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ ਪ੍ਰਸਾਰਿਤ ਹੋਇਆ ਸੀ। ਜਿਸ ਤੋਂ ਬਾਅਦ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ। 15 ਮਾਰਚ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਸੀ।

ਲਾਰੈਂਸ ਦੇ ਇੰਟਰਵਿਊ ਦੀ ਜਾਂਚ ਲਈ ਬਣੀ SIT, ਸੋਸ਼ਲ ਮੀਡੀਆ ਤੋਂ ਇੰਟਰਵਿਊ ਹਟਾਉਣ ਦੇ ਨਿਰਦੇਸ਼
ਗੈਂਗਸਟਰ ਲਾਰੈਂਸ ਬਿਸ਼ਨੋਈ
amanpreet-kaur
| Updated On: 21 Dec 2023 18:24 PM IST
Share

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਹਾਈਕੋਰਟ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਇੱਕ ਐਸਆਈਟੀ ਬਣਾਉਣ ਦਾ ਫੈਸਲਾ ਕੀਤਾ।

ਇਸ SIT ਵਿੱਚ ਦੋ ਹੋਰ ਅਧਿਕਾਰੀ ਐਸ ਰਾਹੁਲ ਅਤੇ ਆਈਪੀਐਸ ਨਿਲਾਂਬਰੀ ਜਗਾਦਲੇ ਵੀ ਸ਼ਾਮਲ ਹੋਣਗੇ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਸੁਣਵਾਈ ਦੌਰਾਨ ਕੋਰਟ ਨੇ ਦੋ ਮਾਮਲੇ ਵੀ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਹਾਈਕੋਰਟ ਨੇ ਇੰਟਰਵਿਊ ਨੂੰ ਸੋਸ਼ਲ ਮੀਡੀਆ ਸਾਈਟਸ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਨਾਲ ਹੀ ਕੋਰਟ ਨੇ ਇਹ ਵੀ ਕਿਹਾ ਕਿ ਉਹ ਲਗਾਤਾਰ ਇਸ ਮਾਮਲੇ ਤੇ ਤਿੱਖੀ ਨਜ਼ਰ ਰੱਖੇਗੀ।

ਪਿਛਲੀ ਸੁਣਵਾਈ ‘ਚ ਹਾਈਕੋਰਟ ਨੇ ਅਧਿਕਾਰੀਆਂ ਦੇ ਮੰਗੇ ਸਨ ਨਾਂ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਾਈ ਕੋਰਟ ਨੇ ਜਾਂਚ ਲਈ ਪੰਜਾਬ ਸਰਕਾਰ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀਆਂ ਦੇ ਨਾਂ ਮੰਗੇ ਸਨ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ, ਜੋ ਜਾਂਚ ਕਰਨ ਵਿੱਚ ਸਮਰੱਥ ਹਨ। ਇਨ੍ਹਾਂ ਅਫਸਰਾਂ ਦੇ ਨਾਂ ਦਿੱਤੇ ਜਾਣ ਅਤੇ ਇਹ ਅਫਸਰ ਐਸਪੀ ਰੈਂਕ ਤੋਂ ਘੱਟ ਨਾ ਹੋਣ।

ਇਸ ਮਾਮਲੇ ਵਿੱਚ ਅਦਾਲਤ ਦੀ ਸਹਾਇਤਾ ਕਰ ਰਹੇ ਵਕੀਲ ਤਨੂੰ ਬੇਦੀ ਨੇ ਵੀ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਇਸ ਜਾਂਚ ਵਿੱਚ ਕਮੀਆਂ ਵੱਲ ਧਿਆਨ ਦਿਵਾਉਂਦਿਆਂ ਕਿਹਾ ਸੀ ਕਿ ਇਸ ਨੂੰ ਬਿਹਤਰ ਤਰੀਕੇ ਨਾਲ ਕੀਤਾ ਜਾ ਸਕਦਾ ਸੀ। ਇਹ ਯਕੀਨ ਕਰਨਾ ਅਸੰਭਵ ਹੈ ਕਿ ਇਹ ਇੰਟਰਵਿਊ ਜੇਲ੍ਹ ਪ੍ਰਸ਼ਾਸਨ ਦੀ ਮਿਲੀਭੁਗਤ ਤੋਂ ਬਿਨਾਂ ਹੋਈ ਹੈ।

ਸਹਾਇਕ ਵਕੀਲ ਨੇ ਇੰਟਰਵਿਊ ‘ਤੇ ਚੁੱਕੇ ਸਨ ਸਵਾਲ

ਅਦਾਲਤ ਵਿੱਚ ਸਹਾਇਕ ਵਕੀਲ ਤਨੂੰ ਬੇਦੀ ਨੇ ਵੀ ਪਹਿਲੀ ਅਤੇ ਦੂਜੀ ਇੰਟਰਵਿਊ ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੀ ਇੰਟਰਵਿਊ ਤੋਂ ਬਾਅਦ ਡੀਜੀਪੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦਿੱਤਾ ਗਿਆ ਸੀ ਪਰ ਦੂਜੀ ਇੰਟਰਵਿਊ ਵਿੱਚ ਕੱਪੜੇ ਅਤੇ ਵਾਲਾਂ ਦਾ ਸਟਾਈਲ ਇੱਕੋ ਜਿਹਾ ਨਿਕਲਿਆ। ਇੰਨਾ ਹੀ ਨਹੀਂ, ਇੰਟਰਵਿਊ ‘ਚ ਲਾਰੇਂਸ ਜੋ ਕਹਿ ਰਿਹਾ ਹੈ, ਇਸ ਤੋਂ ਪਤਾ ਚੱਲਦਾ ਹੈ ਕਿ ਇਹ ਇੰਟਰਵਿਊ 6-7 ਮਾਰਚ ਦੇ ਵਿਚਕਾਰ ਹੋਇਆ ਸੀ ਅਤੇ ਇਸ ਦੀ ਜਾਂਚ ਮੁਸ਼ਕਿਲ ਨਹੀਂ ਹੈ।

ਐਸਆਈਟੀ ਦਾ ਕਹਿਣਾ ਹੈ ਕਿ ਇਸ ਇੰਟਰਵਿਊ ਦੀ ਜਾਂਚ ਕਰਦਿਆਂ, ਐਫਆਈਆਰ ਤੋਂ ਬਿਨਾਂ, ਪੰਜਾਬ ਪੁਲਿਸ ਬਿਸ਼ਨੋਈ ਦੇ ਸਾਥੀਆਂ ਜਾਂ ਮੁਲਜ਼ਮਾਂ ਨੂੰ ਰਾਜਸਥਾਨ ਜਾਂ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚੋਂ ਸ਼ੱਕ ਦੇ ਘੇਰੇ ਵਿੱਚ ਨਹੀਂ ਲੈ ਸਕਦੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...