ਹਾਈਕੋਰਟ ਨੇ SIT ਨੂੰ ਲਗਾਈ ਫਟਕਾਰ: ਲਾਰੈਂਸ ਮਾਮਲੇ 'ਚ ਕੈਂਸਲੇਸ਼ਨ ਰਿਪੋਰਟ ਦਾਇਰ ਕਰਨ ਦਾ ਮਾਮਲਾ, ਹੇਠਲੀ ਅਦਾਲਤ 'ਚ ਕਾਰਵਾਈ 'ਤੇ ਰੋਕ | Lawrence Bishnoi Case Punjab Haryana High Court reprimands SIT know details in Punjabi Punjabi news - TV9 Punjabi

ਹਾਈਕੋਰਟ ਨੇ SIT ਨੂੰ ਲਗਾਈ ਫਟਕਾਰ: ਲਾਰੈਂਸ ਮਾਮਲੇ ‘ਚ ਕੈਂਸਲੇਸ਼ਨ ਰਿਪੋਰਟ ਦਾਇਰ ਕਰਨ ਦਾ ਮਾਮਲਾ, ਹੇਠਲੀ ਅਦਾਲਤ ‘ਚ ਕਾਰਵਾਈ ‘ਤੇ ਰੋਕ

Updated On: 

16 Oct 2024 17:21 PM

ਹਾਈ ਕੋਰਟ ਦੇ ਹੁਕਮਾਂ 'ਤੇ ਐਸਆਈਟੀ ਲਾਰੇਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਇੰਟਰਵਿਊ ਖਰੜ ਸਾਈਆ ਅਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ। SIT ਖਰੜ ਵਿੱਚ ਹੋਈ ਇੰਟਰਵਿਊ ਦੀ ਜਾਂਚ ਕਰ ਰਹੀ ਹੈ। ਕੱਲ੍ਹ ਅਦਾਲਤ ਵਿੱਚ ਸੁਣਵਾਈ ਦੌਰਾਨ ਐਸਆਈਟੀ ਨੇ ਦੱਸਿਆ ਸੀ ਕਿ ਚਾਰ ਅਧਿਕਾਰੀ ਇਸ ਲਈ ਜ਼ਿੰਮੇਵਾਰ ਹਨ।

ਹਾਈਕੋਰਟ ਨੇ SIT ਨੂੰ ਲਗਾਈ ਫਟਕਾਰ: ਲਾਰੈਂਸ ਮਾਮਲੇ ਚ ਕੈਂਸਲੇਸ਼ਨ ਰਿਪੋਰਟ ਦਾਇਰ ਕਰਨ ਦਾ ਮਾਮਲਾ, ਹੇਠਲੀ ਅਦਾਲਤ ਚ ਕਾਰਵਾਈ ਤੇ ਰੋਕ
Follow Us On

ਪੰਜਬਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦਾ ਨੋਟਿਸ ਲਿਆ ਹੈ। ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਫਟਕਾਰ ਲਗਾਈ ਹੈ।

ਅਦਾਲਤ ਨੇ ਕਿਹਾ ਕਿ ਜਦੋਂ ਕੱਲ੍ਹ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ ਤਾਂ ਫਿਰ ਕੈਂਸਲੇਸ਼ਨ ਰਿਪੋਰਟ ਬਾਰੇ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਅਦਾਲਤ ਨੇ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਲਈ ਤੈਅ ਕੀਤੀ ਗਈ ਹੈ।

ਕੱਲ੍ਹ ਇਸ ਤਰ੍ਹਾਂ ਚੱਲੀ ਕੇਸ ਦੀ ਸੁਣਵਾਈ

ਹਾਈ ਕੋਰਟ ਦੇ ਹੁਕਮਾਂ ‘ਤੇ ਐਸਆਈਟੀ ਲਾਰੇਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਆਈਟੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਇੰਟਰਵਿਊ ਖਰੜ ਸਾਈਆ ਅਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ। SIT ਖਰੜ ਵਿੱਚ ਹੋਈ ਇੰਟਰਵਿਊ ਦੀ ਜਾਂਚ ਕਰ ਰਹੀ ਹੈ। ਕੱਲ੍ਹ ਅਦਾਲਤ ਵਿੱਚ ਸੁਣਵਾਈ ਦੌਰਾਨ ਐਸਆਈਟੀ ਨੇ ਦੱਸਿਆ ਸੀ ਕਿ ਚਾਰ ਅਧਿਕਾਰੀ ਇਸ ਲਈ ਜ਼ਿੰਮੇਵਾਰ ਹਨ।

ਚਾਰਾਂ ਦੀਆਂ ਭੂਮਿਕਾਵਾਂ ਵੀ ਸਮਝਾਈਆਂ ਗਈਆਂ। ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਦਸ ਦਿਨਾਂ ਦੇ ਅੰਦਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਐਸਆਈਟੀ ਦੀ ਭੂਮਿਕਾ ਦੀ ਤਾਰੀਫ਼ ਕੀਤੀ ਸੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਅਦਾਲਤ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਤਾਂ ਉਨ੍ਹਾਂ ਨੂੰ ਦੱਸੇ ਬਿਨਾਂ ਕੈਂਸਲੇਸ਼ਨ ਰਿਪੋਰਟ ਕਿਵੇਂ ਦਾਇਰ ਕੀਤੀ ਗਈ।

ਪਹਿਲੇ ਇੰਟਰਵਿਊ ‘ਚ ਲਈ ਸੀ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ

ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ ਨੂੰ ਮਾਰ ਦਿੱਤਾ। ਐਸਆਈਟੀ ਦੀ ਰਿਪੋਰਟ ਮੁਤਾਬਕ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ।

ਦੂਜੀ ਇੰਟਰਵਿਊ ਵਿੱਚ ਬੈਰਕਾਂ ਤੋਂ ਬੁਲਾਉਣ ਦਾ ਸਬੂਤ ਦਿੱਤਾ

ਆਪਣੀ ਦੂਜੀ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਦੇ ਨਾਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਫੋਨ ਕਰਦਾ ਹੈ।

ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

Exit mobile version