Lawrence Bishnoi Interview Case: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ, ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਹੋਣ ‘ਤੇ ਹਾਈਕੋਰਟ ਸਖ਼ਤ

Updated On: 

16 Oct 2024 17:20 PM IST

Lawrence Bishnoi Interview Case: ਅਦਾਲਤ ਨੇ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ 8 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਾਂਚ ਦੀ ਸਟੇਟਸ ਰਿਪੋਰਟ ਵਿੱਚ ਸਪੱਸ਼ਟ ਹੋ ਗਿਆ ਹੈ ਕਿ ਪਹਿਲੀ ਇੰਟਰਵਿਊ ਖਰੜ ਸੀਆਈਏ ਬਰਾਂਚ ਵਿੱਚ ਹਿਰਾਸਤ ਦੌਰਾਨ ਹੋਈ ਸੀ। ਉਥੇ ਮੌਜੂਦ ਪੁਲਿਸ ਵਾਲਿਆਂ ਖਿਲਾਫ ਹੁਣ ਤੱਕ ਕਾਰਵਾਈ ਹੋਣੀ ਚਾਹੀਦੀ ਸੀ।

Lawrence Bishnoi Interview Case:  ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ, ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਹੋਣ ਤੇ ਹਾਈਕੋਰਟ ਸਖ਼ਤ

ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਸਵੀਰ

Follow Us On

Lawrence Bishnoi Interview Case: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਦੋ ਟੀਵੀ ਇੰਟਰਵਿਊਆਂ ਦੇ ਮਾਮਲੇ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਅਦਾਲਤ ਨੇ ਪੁਲਿਸ ਅਤੇ ਸਰਕਾਰ ਦੀ ਖਿਚਾਈ ਕੀਤੀ ਹੈ ਕਿਉਂਕਿ 8 ਮਹੀਨੇ ਬਾਅਦ ਵੀ ਜਾਂਚ ਅਧੂਰੀ ਹੈ।

ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ CS ਨੂੰ ਪੁੱਛਿਆ ਕਿ ਹੁਣ ਤੱਕ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਵਿੰਗ ਦੇ ਮੁਖੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਪਰ ਹਾਲੇ ਤੱਕ ਜਾਂਚ ਮੁਕੰਮਲ ਨਹੀਂ ਹੋਈ। ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਕਾਰਵਾਈ ਨਾ ਹੋਣ ਚਿੰਤਾ ਦਾ ਵਿਸ਼ਾ

ਅਦਾਲਤ ਨੇ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ 8 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਾਂਚ ਦੀ ਸਟੇਟਸ ਰਿਪੋਰਟ ਵਿੱਚ ਸਪੱਸ਼ਟ ਹੋ ਗਿਆ ਹੈ ਕਿ ਪਹਿਲੀ ਇੰਟਰਵਿਊ ਖਰੜ ਸੀਆਈਏ ਬਰਾਂਚ ਵਿੱਚ ਹਿਰਾਸਤ ਦੌਰਾਨ ਹੋਈ ਸੀ। ਉਥੇ ਮੌਜੂਦ ਪੁਲਿਸ ਵਾਲਿਆਂ ਖਿਲਾਫ ਹੁਣ ਤੱਕ ਕਾਰਵਾਈ ਹੋਣੀ ਚਾਹੀਦੀ ਸੀ।

ਪੱਤਰਕਾਰ ਨੂੰ ਰਾਹਤ

ਪਟੀਸ਼ਨਕਰਤਾ ਦੇ ਵਕੀਲ ਗੌਰਵ ਨੇ ਅਦਾਲਤ ਨੂੰ ਦੱਸਿਆ ਕਿ ਐਸਆਈਟੀ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਗੌਰਵ ਨੇ ਇਹ ਵੀ ਦੱਸਿਆ ਕਿ ਲਾਰੇਂਸ ਬਿਸ਼ਨੋਈ ਦੀ ਤਰਫੋਂ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਹਾਈ ਕੋਰਟ ਦੀ ਐਸਆਈਟੀ ਨੂੰ ਭੰਗ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਇਸੇ ਤਰ੍ਹਾਂ ਇੰਟਰਵਿਊ ਕਰਨ ਵਾਲੇ ਪੱਤਰਕਾਰ ਵੱਲੋਂ ਹਾਈਕੋਰਟ ਦੀ ਕਾਰਵਾਈ ‘ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ ਨੂੰ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਪੱਤਰਕਾਰ ਨੂੰ ਰਾਹਤ ਦਿੱਤੀ ਗਈ ਹੈ ਕਿ ਉਸ ਨੂੰ ਇਸ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ।