ਲਾਰੈਂਸ ਇੰਟਰਵਿਊ ਮਾਮਲੇ ‘ਚ HC ਦੀ ਪੰਜਾਬ ਸਰਕਾਰ ਨੂੰ ਝਾੜ, ਕਾਰਵਾਈ ‘ਤੇ ਚੁੱਕੇ ਸਵਾਲ
Lawrence Bishnoi Interview: ਅਦਾਲਤ ਨੇ ਕਿਹਾ ਕਿ ਜਦੋਂ ਜੇਲ੍ਹ ਵਿੱਚ ਕੋਈ ਅਪਰਾਧ ਹੁੰਦਾ ਹੈ ਤਾਂ ਜੇਲ੍ਹ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਪਰ ਐਸਐਸਪੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਅਦਾਲਤ ਨੇ ਇਹ ਵੀ ਪੁੱਛਿਆ ਕਿ ਪੰਜਾਬ ਪੁਲਿਸ ਨੂੰ ਗੈਂਗਸਟਰ ਦੀ ਇੰਟਰਵਿਊ ਬਾਰੇ ਕਿਵੇਂ ਪਤਾ ਲੱਗਾ।
Lawrence Bishnoi Interview: ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਲਾਰੈਂਸ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਕਿ ਤਤਕਾਲੀ ਐਸਐਸਪੀ ਖ਼ਿਲਾਫ਼ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਅਦਾਲਤ ਨੇ ਕਿਹਾ ਕਿ ਜਦੋਂ ਜੇਲ੍ਹ ਵਿੱਚ ਕੋਈ ਅਪਰਾਧ ਹੁੰਦਾ ਹੈ ਤਾਂ ਜੇਲ੍ਹ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ। ਪਰ ਐਸਐਸਪੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਤਰ੍ਹਾਂ ਅਦਾਲਤ ਨੇ ਇਹ ਵੀ ਪੁੱਛਿਆ ਕਿ ਪੰਜਾਬ ਪੁਲਿਸ ਨੂੰ ਗੈਂਗਸਟਰ ਦੀ ਇੰਟਰਵਿਊ ਬਾਰੇ ਕਿਵੇਂ ਪਤਾ ਲੱਗਾ। ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਲਈ ਤੈਅ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਟਿੱਪਣੀ ਕੀਤੀ ਸੀ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਨੂੰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਸੀ ਅਤੇ ਟੀਵੀ ਇੰਟਰਵਿਊ ਕਰਨ ਲਈ ਸਟੂਡੀਓ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਸਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਗਠਿਤ ਕੀਤੀ ਗਈ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ “ਅਪਰਾਧ ਅਤੇ ਅਪਰਾਧੀਆਂ ਦੀ ਵਡਿਆਈ” ਕਰਨ ਵੇਲੇ ਕੀਤਾ ਗਿਆ ਸੀ ਜਦੋਂ ਉਹ ਖਰੜ, ਪੰਜਾਬ ਵਿੱਚ ਸੀਆਈਏ ਕੰਪਲੈਕਸ ਵਿੱਚ ਸੀ ਅਤੇ ਦੂਜਾ ਇੰਟਰਵਿਊ ਜੈਪੁਰ ਜੇਲ੍ਹ ਵਿੱਚ ਸੀ।
ਪਿਛਲੀ ਸੁਣਵਾਈ ਤੇ ਅਦਾਲਤ ਨੇ ਪੁੱਛਿਆ ਸੀ ਕਿ ਅਧਿਕਾਰੀ ਨੂੰ ਕਿਉਂ ਬਚਾਇਆ ਜਾ ਰਿਹਾ ਹੈ। ਹਾਲਾਂਕਿ, ਸਰਕਾਰ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਪੰਜਾਬ ਸਰਕਾਰ ਸੰਤੁਸ਼ਯ ਨਹੀਂ ਸੀ। ਅਧਿਕਾਰੀ ਦਾ ਕਹਿਣਾ ਹੈ ਕਿ ਡੀਐਸਪੀ ਗੁਰਸ਼ੇਰ ਸੰਧੂ ਉਸ ਸਮੇਂ ਸੀਆਈਏ ਦੇ ਇੰਚਾਰਜ ਸਨ।
ਇਹ ਵੀ ਪੜ੍ਹੋ
7 ਪੁਲਿਸ ਮੁਲਜ਼ਮ ਹੋਏ ਸਨ ਮੁਅੱਤਲ
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀਐਸਪੀ ਗੁਰਸ਼ੇਰ ਸੰਧੂ ਅਤੇ ਸਮਰ ਵਨੀਤ ਸਮੇਤ ਕੁੱਲ 7 ਪੁਲਿਸ ਮੁਲਾਜ਼ਮਾਂ ਨੂੰ ਬਿਸ਼ਨੋਈ ਦੀ ਇੰਟਰਵਿਊ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਸੀ। ਇੰਟਰਵਿਊ ਚ ਜੇਲ ਪ੍ਰਬੰਧਨ ਅਤੇ ਸੁਰੱਖਿਆ ਵਿਵਸਥਾ ਤੇ ਵੀ ਸਵਾਲ ਚੁੱਕੇ ਗਏ ਸਨ, ਜਿਸ ਤੋਂ ਬਾਅਦ ਅਦਾਲਤ ਨੇ ਕਾਰਵਾਈ ਦੇ ਹੁਕਮ ਦਿੱਤੇ ਸਨ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਨਾਲ ਕਈ ਅਪਰਾਧਿਕ ਮਾਮਲੇ ਜੁੜੇ ਹੋਏ ਹਨ।