ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਾਰੈਂਸ ਬਿਸ਼ਨੋਈ ਦੇ ਸਾਥੀ ਪੈਰੀ ਤੋਂ ਪੁੱਛਗਿੱਛ ਕਰੇਗਾ ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ

ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਇੰਦਰਪ੍ਰੀਤ ਸਿੰਘ ਉਰਫ ਪੈਰੀ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਦੇ ਸਾਥੀ ਤੋਂ ਕਈ ਅਹਿਮ ਪੁੱਛਗਿੱਛ ਕਰੇਗਾ।

ਲਾਰੈਂਸ ਬਿਸ਼ਨੋਈ ਦੇ ਸਾਥੀ ਪੈਰੀ ਤੋਂ ਪੁੱਛਗਿੱਛ ਕਰੇਗਾ ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ
Follow Us
tv9-punjabi
| Updated On: 19 Jan 2023 13:49 PM

ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਇੰਦਰਪ੍ਰੀਤ ਸਿੰਘ ਉਰਫ ਪੈਰੀ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਦੇ ਸਾਥੀ ਤੋਂ ਕਈ ਅਹਿਮ ਪੁੱਛਗਿੱਛ ਕਰੇਗਾ। ਉਸ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਵਿੱਚ ਇੱਕ ਹੋਟਲ ਤੋਂ ਕਾਬੂ ਕੀਤਾ ਸੀ। ਜਾਣਕਾਰੀ ਅਨੁਸਾਰ ਪੁਲਿਸ ਲਾਰੇਂਸ ਦੇ ਭਰਾ ਅਨਮੋਲ ਲਈ ਪਾਸਪੋਰਟ ਤਿਆਰ ਕਰਵਾਉਣ ਵਿਚ ਪੈਰੀ ਦੀ ਭੂਮਿਕਾ ਦੀ ਜਾਂਚ ਕਰੇਗੀ। ਦੱਸ ਦਈਏ ਕਿ ਪਿਛਲੇ ਸਾਲ 30 ਮਈ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਨਮੋਲ ਫਰਜ਼ੀ ਪਾਸਪੋਰਟ ਤੇ ਵਿਦੇਸ਼ ਭੱਜ ਗਿਆ ਸੀ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਕੇਸ ਵਿੱਚ ਪੈਰੀ ਦੀ ਅਹਿਮ ਭੂਮਿਕਾ ਵੀ ਸਾਹਮਣੇ ਆ ਰਹੀ ਹੈ। ਉਹ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਤੋਂ ਫਰਾਰ ਸੀ। ਜਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ ਵਿੱਚ ਅੱਧੀ ਦਰਜਨ ਹਮਲਾਵਰਾਂ ਵੱਲੋਂ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਤੋਂ ਇਲਾਵਾ ਪੈਰੀ ਤੇ ਚੰਡੀਗੜ੍ਹ ਪੁਲਿਸ ਨੇ ਪਿਛਲੇ ਸਾਲ ਮਾਰਚ ਵਿਚ ਸ਼ਹਿਰ ਦੇ ਇਕ ਕਾਰੋਬਾਰੀ ਨੂੰ ਫਿਰੌਤੀ ਦੀਆਂ ਕਾਲਾਂ ਕਰਨ ਦੇ ਦੋਸ਼ ਵਿਚ ਵੀ ਕੇਸ ਦਰਜ ਕੀਤਾ ਸੀ। ਚੰਡੀਗੜ੍ਹ ਪੁਲੀਸ ਨੇ ਉਸ ਤੇ 5 ਕੇਸ ਦਰਜ ਕੀਤੇ ਸਨ। ਇਨ੍ਹਾਂ ਚੋਂ 2 ਚ ਉਹ ਬਰੀ ਹੋ ਚੁੱਕਾ ਹੈ। ਪੈਰੀ ਦੇ ਖਿਲਾਫ ਜੂਨ 2011 ਵਿੱਚ ਹੋਏ ਹਮਲੇ, ਦੰਗੇ ਅਤੇ ਆਰਮਜ਼ ਐਕਟ ਦਾ ਕੇਸ ਵੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਲਾਰੈਂਸ ਵੀ ਮੁਲਜ਼ਮ ਹੈ। ਪੈਰੀ ਅਤੇ ਲਾਰੈਂਸ ਦੋਵੇਂ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਕਲਾਸਮੇਟ ਸਨ। ਪੈਰੀ ਨੂੰ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ 16 ਮਾਰਚ 2022 ਨੂੰ ਉਸਦੇ ਘਰੋਂ ਕਾਬੂ ਕੀਤਾ ਸੀ। ਉਸ ਕੋਲੋਂ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੋਰ ਪੁੱਛਗਿੱਛ ਦੌਰਾਨ ਕੁਝ ਹੋਰ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਦੋ ਕੇਸਾਂ ਵਿੱਚ ਪਰਚਾ ਦਰਜ ਹੈ ਅਤੇ ਇੱਕ ਦੀ ਜਾਂਚ ਜਾਰੀ ਹੈ

ਪੈਰੀ ਖ਼ਿਲਾਫ਼ ਚੰਡੀਗੜ੍ਹ ਵਿੱਚ ਸਾਲ 2011, 2013, 2014, 2017 ਅਤੇ 2022 ਵਿੱਚ ਪੰਜ ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ‘ਤੇ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ, ਘੁਸਪੈਠ, ਸੱਟ ਪਹੁੰਚਾਉਣ, ਫਿਰੌਤੀ ਦੀ ਮੰਗ ਕਰਨ ਵਰਗੇ ਅਪਰਾਧ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਸਾਲ 2013 ਵਿੱਚ ਸੈਕਟਰ 3 ਥਾਣੇ ਵਿੱਚ ਦਰਜ ਹੋਏ ਕੇਸ ਵਿੱਚੋਂ ਉਹ ਬਰੀ ਹੋ ਗਿਆ ਸੀ। ਪੈਰੀ ਨੂੰ 2014 ਵਿੱਚ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚੋਂ ਵੀ ਬਰੀ ਕਰ ਦਿੱਤਾ ਗਿਆ ਸੀ। ਬਾਕੀ ਦੋ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ ਅਤੇ 2022 ਵਿੱਚ ਦਰਜ ਹੋਏ ਕੇਸ ਦੀ ਜਾਂਚ ਚੱਲ ਰਹੀ ਹੈ।

ਗੈਂਗਸਟਰ ਤੀਰਥ ਢਿਲਵਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਪੰਜਾਬ ਦੇ ਏ ਕੈਟਗਰੀ ਦੇ ਗੈਂਗਸਟਰ ਤੀਰਥ ਢਿੱਲਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਗੈਂਗਸਟਰ ਦੀ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਤੀਰਥ ਢਿਲਵਾਂ ਨੇ ਆਤਮ-ਸਮਰਪਣ ਕੀਤਾ ਸੀ। ਉਹ ਸੁਧਾਰ ਦੇ ਰਾਹ ਪਿਆ ਹੋਇਆ ਸੀ। ਤੀਰਥ ਢਿਲਵਾਂ ਕਥਿਤ ਤੌਰ ਤੇ ਗੈਂਗਸਟਰ ਸੁੱਖਾ ਕਾਹਲਵਾਂ ਅਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਜਸਵਿੰਦਰ ਸਿੰਘ ਰੌਕੀ ਦੇ ਕਤਲ ਚ ਸ਼ਾਮਲ ਸੀ।

ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...