ਲਾਰੈਂਸ ਬਿਸ਼ਨੋਈ ਦੇ ਸਾਥੀ ਪੈਰੀ ਤੋਂ ਪੁੱਛਗਿੱਛ ਕਰੇਗਾ ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ
ਪੰਜਾਬ ਪੁਲਿਸ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਰਮ ਮੈਂਬਰ ਇੰਦਰਪ੍ਰੀਤ ਸਿੰਘ ਉਰਫ ਪੈਰੀ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਦੇ ਸਾਥੀ ਤੋਂ ਕਈ ਅਹਿਮ ਪੁੱਛਗਿੱਛ ਕਰੇਗਾ।
ਦੋ ਕੇਸਾਂ ਵਿੱਚ ਪਰਚਾ ਦਰਜ ਹੈ ਅਤੇ ਇੱਕ ਦੀ ਜਾਂਚ ਜਾਰੀ ਹੈ
ਪੈਰੀ ਖ਼ਿਲਾਫ਼ ਚੰਡੀਗੜ੍ਹ ਵਿੱਚ ਸਾਲ 2011, 2013, 2014, 2017 ਅਤੇ 2022 ਵਿੱਚ ਪੰਜ ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ‘ਤੇ ਕਤਲ ਦੀ ਕੋਸ਼ਿਸ਼, ਆਰਮਜ਼ ਐਕਟ, ਘੁਸਪੈਠ, ਸੱਟ ਪਹੁੰਚਾਉਣ, ਫਿਰੌਤੀ ਦੀ ਮੰਗ ਕਰਨ ਵਰਗੇ ਅਪਰਾਧ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਸਾਲ 2013 ਵਿੱਚ ਸੈਕਟਰ 3 ਥਾਣੇ ਵਿੱਚ ਦਰਜ ਹੋਏ ਕੇਸ ਵਿੱਚੋਂ ਉਹ ਬਰੀ ਹੋ ਗਿਆ ਸੀ। ਪੈਰੀ ਨੂੰ 2014 ਵਿੱਚ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚੋਂ ਵੀ ਬਰੀ ਕਰ ਦਿੱਤਾ ਗਿਆ ਸੀ। ਬਾਕੀ ਦੋ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ ਅਤੇ 2022 ਵਿੱਚ ਦਰਜ ਹੋਏ ਕੇਸ ਦੀ ਜਾਂਚ ਚੱਲ ਰਹੀ ਹੈ।ਗੈਂਗਸਟਰ ਤੀਰਥ ਢਿਲਵਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ
ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਪੰਜਾਬ ਦੇ ਏ ਕੈਟਗਰੀ ਦੇ ਗੈਂਗਸਟਰ ਤੀਰਥ ਢਿੱਲਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਗੈਂਗਸਟਰ ਦੀ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਤੀਰਥ ਢਿਲਵਾਂ ਨੇ ਆਤਮ-ਸਮਰਪਣ ਕੀਤਾ ਸੀ। ਉਹ ਸੁਧਾਰ ਦੇ ਰਾਹ ਪਿਆ ਹੋਇਆ ਸੀ। ਤੀਰਥ ਢਿਲਵਾਂ ਕਥਿਤ ਤੌਰ ਤੇ ਗੈਂਗਸਟਰ ਸੁੱਖਾ ਕਾਹਲਵਾਂ ਅਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਜਸਵਿੰਦਰ ਸਿੰਘ ਰੌਕੀ ਦੇ ਕਤਲ ਚ ਸ਼ਾਮਲ ਸੀ।
Follow Us
