2,800 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਗਏ ਲਾਇਸੈਂਸ, CM ਮਾਨ ਨੇ ਸਮਾਰੋਹ ‘ਚ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

Updated On: 

16 Jul 2026 15:02 PM IST

ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਵਾਲਿਆਂ ਨੇ ਆਪਣੇ ਆਪ ਨੂੰ ਸੂਬੇ ਦੇ ਰਾਖੇ ਕਹਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਦੇ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ, ਉਹ ਹੁਣ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੇ ਪੁਰਾਣੀਆਂ ਰਾਜਨੀਤਿਕ ਪਰੰਪਰਾਵਾਂ ਨੂੰ ਤੋੜ ਦਿੱਤਾ ਹੈ।

2,800 ਨਵੇਂ ਡਿਪੂ ਹੋਲਡਰਾਂ ਨੂੰ ਸੌਂਪੇ ਗਏ ਲਾਇਸੈਂਸ, CM ਮਾਨ ਨੇ ਸਮਾਰੋਹ ਚ ਵਿਰੋਧੀਆਂ ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਲਾਇਸੈਂਸ ਨਹੀਂ ਹੈ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨਵੇਂ ਡਿਪੂ ਹੋਲਡਰਾਂ ਨੂੰ ਲੋੜਵੰਦਾਂ, ਬਜ਼ੁਰਗਾਂ, ਅਪਾਹਜਾਂ ਤੇ ਗਰੀਬ ਪਰਿਵਾਰਾਂ ਨਾਲ ਇਮਾਨਦਾਰੀ ਤੇ ਸਤਿਕਾਰ ਨਾਲ ਪੇਸ਼ ਆਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਹਰ ਫੈਸਲਾ ਜਨਤਾ ਦੀ ਭਲਾਈ ਨੂੰ ਧਿਆਨ ‘ਚ ਰੱਖ ਕੇ ਲਿਆ ਜਾਂਦਾ ਹੈ ਤੇ ਲੋਕਾਂ ਤੋਂ ਇਕੱਠਾ ਕੀਤਾ ਜਾਣ ਵਾਲਾ ਟੈਕਸ ਜਨਤਕ ਸਹੂਲਤਾਂ ‘ਤੇ ਵਾਪਸ ਖਰਚ ਕੀਤਾ ਜਾ ਰਿਹਾ ਹੈ।

“ਪੰਜਾਬ ਨੂੰ ਲੁੱਟਣ ਵਾਲੇ ਆਪਣੇ ਆਪ ਨੂੰ ਰਾਖੇ ਕਹਾਉਂਦੇ”

ਇਸ ਦੌਰਾਨ, ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਵਾਲਿਆਂ ਨੇ ਆਪਣੇ ਆਪ ਨੂੰ ਸੂਬੇ ਦੇ ਰਾਖੇ ਕਹਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਦੇ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ, ਉਹ ਹੁਣ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੇ ਪੁਰਾਣੀਆਂ ਰਾਜਨੀਤਿਕ ਪਰੰਪਰਾਵਾਂ ਨੂੰ ਤੋੜ ਦਿੱਤਾ ਹੈ।

ਉਨ੍ਹਾਂ ਨੇ ਕੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਜਨਤਾ ਦਾ ਸਮਰਥਨ ਹੈ, ਉਹ ਕਿਸੇ ਤੋਂ ਨਹੀਂ ਡਰਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਕੀਤੇ ਗਏ ਵਿਕਾਸ ਕਾਰਜਾਂ ਦੀ ਚਰਚਾ ਹੁਣ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ।

ਸਿੱਖਿਆ ਤੇ ਸਿੰਚਾਈ ਖੇਤਰਾਂ ‘ਚ ਸੁਧਾਰ

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਸਿੱਖਿਆ ਖੇਤਰ ‘ਚ ਨੰਬਰ ਇੱਕ ਸਥਾਨ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 80 ਪ੍ਰਤੀਸ਼ਤ ਤੋਂ ਵੱਧ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਪਾਣੀ ਦੇ ਪੱਧਰ ‘ਚ ਸੁਧਾਰ ਹੋਇਆ ਹੈ ਤੇ ਕਈ ਖੇਤਰਾਂ ‘ਚ ਜ਼ਮੀਨੀ ਪਾਣੀ ਦਾ ਪੱਧਰ ਲਗਭਗ 4 ਮੀਟਰ ਵਧਿਆ ਹੈ।

ਧਾਰਮਿਕ ਮੁੱਦਿਆਂ ‘ਤੇ ਰਾਜਨੀਤੀ ਖੇਡਣ ਦਾ ਇਲਜ਼ਾਮ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਗਵੰਤ ਮਾਨ ਨੇ ਟਿੱਪਣੀ ਕੀਤੀ ਕਿ ਉਹ ਰਾਜਨੀਤਿਕ ਤੌਰ ‘ਤੇ ਮੁਕਾਬਲਾ ਕਰਨ ‘ਚ ਅਸਮਰੱਥ ਹਨ ਤੇ ਹੁਣ ਧਰਮ ਦਾ ਇਸਤੇਮਾਲ ਕਰਕੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਦੇ ਬਾਈਕਾਟ ਦਾ ਪੋਸਟਰ ਲਗਾਉਂਦੇ ਹਨ, ਉਹ ਪਹਿਲਾਂ ਆਪਣੇ ਘਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਭਰਕੇ ਆਉਂਦੇ ਹੋਣਗੇ।

Loading...
Unable to load recommendations.
Follow Us