Liquor Sale in Shops: ਠੇਕਿਆਂ ਤੋਂ ਇਲਾਵਾ ਹੁਣ ਦੁਕਾਨਾਂ ‘ਤੇ ਵੀ ਵਿਕੇਗੀ ਸ਼ਰਾਬ, 1 ਅਪ੍ਰੈਲ ਤੋਂ ਲਾਗੂ ਹੋ ਸਕਦਾ ਹੈ ਨਿਯਮ
Punjab Government ਪਹਿਲੇ ਪੜਾਅ 'ਚ 77 ਦੁਕਾਨਾਂ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਲਿਆ ਗਿਆ ਹੈ ਜੋ ਸ਼ਰਾਬ ਦੀਆਂ ਦੁਕਾਨਾਂ 'ਤੇ ਜਾਣ ਤੋਂ ਬਚਦੇ ਹਨ।

Liquor Sale in Shops: ਠੇਕਿਆਂ ਤੋਂ ਇਲਾਵਾ ਹੁਣ ਦੁਕਾਨਾਂ ‘ਤੇ ਵੀ ਵਿਕੇਗੀ ਸ਼ਰਾਬ, 1 ਅਪ੍ਰੈਲ ਤੋਂ ਲਾਗੂ ਹੋ ਸਕਦਾ ਹੈ ਨਿਯਮ।
ਪੰਜਾਬ ਸਰਕਾਰ (Punjab Government) ਵੱਲੋਂ ਠੇਕਿਆਂ ਤੋਂ ਇਲਾਵਾ ਸੂਬੇ ਦੇ ਸ਼ਹਿਰਾਂ ਵਿੱਚ ਵੀ ਸ਼ਰਾਬ ਦੀਆਂ ਦੁਕਾਨਾਂ *(Liquor Shops) ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਈ ਲੋਕ ਠੇਕਿਆਂ ਤੇ ਜਾਣ ਤੋਂ ਝਿਝਕਦੇ ਹਨ, ਪਰ ਹੁਣ ਉਹ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਸ਼ਰਾਬ ਦੀਆਂ ਦੁਕਾਨਾਂ ‘ਤੇ 1 ਅਪ੍ਰੈਲ ਤੋਂ ਸ਼ਰਾਬ ਅਤੇ ਬੀਅਰ ਦੀ ਵਿਕਰੀ ਸ਼ੁਰੂ ਹੋ ਜਾਵੇਗੀ।