ਫਤਿਹਗੜ੍ਹ ਸਾਹਿਬ ‘ਚ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਫੈਸਲਾ
ਪੰਜਾਬ ਸਰਕਾਰ ਨੇ 28 ਦਸੰਬਰ ਤੱਕ ਚੱਲਣ ਵਾਲੇ ਇਸ ਸ਼ਹੀਦੀ ਸਮਾਗਮ ਦੌਰਾਨ ਮਾਹੌਲ ਨੂੰ ਪਵਿੱਤਰ ਰੱਖਣ ਲਈ 3 ਦਿਨ ਲਈ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਰਾਤ 12 ਤੋਂ 28 ਦਸੰਬਰ ਦੀ ਅੱਧੀ ਰਾਤ ਤੱਕ ਕੋਈ ਵੀ ਠੇਕਾ ਨਹੀਂ ਖੋਲ੍ਹਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐਸ.ਡੀ.ਐਮਜ਼ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਫਤਿਹਗੜ੍ਹ ਸਾਹਿਬ ‘ਚ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ 26 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਨੇ 28 ਦਸੰਬਰ ਤੱਕ ਚੱਲਣ ਵਾਲੇ ਇਸ ਸ਼ਹੀਦੀ ਸਮਾਗਮ ਦੌਰਾਨ ਮਾਹੌਲ ਨੂੰ ਪਵਿੱਤਰ ਰੱਖਣ ਦਾ ਫੈਸਲਾ ਲਿਆ ਹੈ।
ਦੱਸ ਦਈਏ ਕਿ ਅੱਜ ਰਾਤ 12 ਤੋਂ 28 ਦਸੰਬਰ ਦੀ ਅੱਧੀ ਰਾਤ ਤੱਕ ਕੋਈ ਵੀ ਠੇਕਾ ਨਹੀਂ ਖੋਲ੍ਹਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐਸ.ਡੀ.ਐਮਜ਼ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
फतेहगढ़ साहिब में 3 दिनों के लिए बंद रहेंगे शराब के ठेके। इस दौरान होटलों के बीयर बार भी नहीं खुलेंगे। छोटे साहिबजादों के शहीदी दिवस को लेकर फैसला लिया गया।
— Abhishek Thakur (@Abhisheklive4u) December 25, 2023
ਇਹ ਵੀ ਪੜ੍ਹੋ
3 ਕਿਲੋਮੀਟਰ ਖੇਤਰ ਵਿੱਚ ਪਾਬੰਦੀ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਵਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਦਾਇਰੇ ਵਿੱਚ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। ਇਸ ਤੋਂ ਇਲਾਵਾ ਹੋਟਲਾਂ ਦੇ ਬੀਅਰ ਬਾਰ ਵੀ ਬੰਦ ਰਹਿਣਗੇ। ਕਿਸੇ ਵੀ ਹੋਟਲ ਵਿੱਚ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸ਼ਰਾਬ ਪੀ ਕੇ ਸ਼ਹੀਦੀ ਸਭਾ ‘ਚ ਆਉਣ ‘ਤੇ ਪੂਰਨ ਪਾਬੰਦੀ ਹੈ।
13 ਪੋਹ ਨੂੰ ਛੋਟੇ ਸਾਹਿਬਜਾਦੀਆਂ ਨੇ ਦਿੱਤੀ ਸੀ ਸ਼ਹਾਦਤ
13 ਪੋਹ 1704 ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨਾਂ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ 9 ਸਾਲ ਬਾਬਾ ਫਤਿਹ ਸਿੰਘ 7 ਸਾਲ ਜੀ ਨੂੰ ਸਰਹਿੰਦ ਦੇ ਨਵਾਬ ਵਜੀਰ ਖਾਨ ਦੇ ਹੁਕਮ ਨਾਲ ਜਿੰਦਾ ਦੀਵਾਰ ਵਿੱਚ ਚਿਣਵਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਵਯੋਗ ਵਿੱਚ ਮਾਤਾ ਗੁਜਰੀ ਜੀ ਨੇ ਵੀ ਆਪਣੇ ਪ੍ਰਾਣ ਤਿਆਗ ਦਿੱਤੇ ਸਨ ।