Panchayat Elections: ਜਲੰਧਰ ‘ਚ 15 ਅਕਤੂਬਰ ਨੂੰ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੋਟਲਾਂ ‘ਤੇ ਵੀ ਰਹੇਗੀ ਪ੍ਰਸ਼ਾਸਨ ਦੀ ਨਜ਼ਰ
ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਚੋਣਾਂ ਵਾਲੇ ਦਿਨ ਯਾਨੀ ਕਿ 15 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਹੁਕਮ ਜਾਰੀ ਕੀਤੇ ਹਨ।
ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਤਹਿਤ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਪਿੰਡਾਂ ਵਿੱਚ ਜਿੱਥੇ ਵੀ ਪੰਚਾਇਤੀ ਚੋਣਾਂ ਹੋਣੀਆਂ ਹਨ, ਉੱਥੇ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਜ਼ਿਲ੍ਹੇ ਦੇ ਡੀਸੀ ਵੱਲੋਂ ਜਾਰੀ ਹੁਕਮਾਂ ਮੁਤਾਬਕ 15 ਅਕਤੂਬਰ ਨੂੰ ਚੋਣ ਵਾਲੇ ਪਿੰਡਾਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਨਹੀਂ ਖੋਲ੍ਹੇ ਜਾਣਗੇ। ਇਸ ਦੇ ਨਾਲ ਜਲੰਧਰ ਜਿਲ੍ਹੇ ਦੇ ਪਿੰਡਾਂ ਵਿੱਚ ਸਥਿਤ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਦੀ ਬਿਕਰੀ ਨਹੀਂ ਹੋਵੇਗੀ। ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ, ਜਿਨ੍ਹਾਂ ਲਈ ਚੋਣਾਂ ਹੋਣੀਆਂ ਹਨ। ਇਹ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਇਸ ਬਾਰ ਸੂਬੇ ਦੀਆਂ ਕਈ ਪੰਚਾਇਤਾਂ ਤੇ ਸਰਬਸੰਮਤੀ ਨਾਲ ਚੋਣਾਂ ਹੋ ਰਹਿਆਂ ਹਨ। ਜਿਸ ਦਾ ਲਾਭ ਸਿੱਧਾ ਪਿੰਡ ਦੀ ਪੰਚਾਇਤ ਨੂੰ ਹੋਵੇਗਾ।