Ludhiana By Election Live: ਲੁਧਿਆਣਾ ਵੈਸਟ ‘ਚ ਵੋਟਿੰਗ ਹੋਈ ਪੂਰੀ, ਜਲਦ ਜਾਰੀ ਕੀਤੇ ਜਾਣਗੇ ਆਂਕੜੇ
Ludhiana West By Election Live Updates: ਲੁਧਿਆਣਾ ਪੱਛਮੀ 'ਚ ਅੱਜ ਯਾਨੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦਾ ਸਮਾਂ ਸਵੇਰੇ 7 ਵਜੇਂ ਤੋਂ ਸ਼ਾਮ 6 ਵਜੇ ਤੱਕ ਰਹੇ। ਚੋਣ ਨਤੀਜ਼ੇ 23 ਜੂਨ ਨੂੰ ਐਲਾਨੇ ਜਾਣਗੇ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90,088 ਪੁਰਸ਼, 85,371 ਔਰਤਾਂ ਅਤੇ 10 ਤੀਜੇ ਲਿੰਗ ਸ਼ਾਮਲ ਹਨ। ਇਨ੍ਹਾਂ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ ਤੁਹਾਨੂੰ ਚੋਣ ਦੀ ਹਰ ਅਪਡੇਟ ਦੇਖਣ ਨੂੰ ਮਿਲੇਗੀ।

Ludhiana West By Election Live Updates: ਲੁਧਿਆਣਾ ਪੱਛਮੀ ‘ਚ ਅੱਜ ਯਾਨੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦਾ ਸਮਾਂ ਸਵੇਰੇ 7 ਵਜੇਂ ਤੋਂ ਸ਼ਾਮ 6 ਵਜੇ ਤੱਕ ਰਹੇ। ਚੋਣ ਨਤੀਜ਼ੇ 23 ਜੂਨ ਨੂੰ ਐਲਾਨੇ ਜਾਣਗੇ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90,088 ਪੁਰਸ਼, 85,371 ਔਰਤਾਂ ਅਤੇ 10 ਤੀਜੇ ਲਿੰਗ ਸ਼ਾਮਲ ਹਨ। ਇਨ੍ਹਾਂ ਲਈ ਕੁੱਲ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇੱਥੇ ਤੁਹਾਨੂੰ ਚੋਣ ਦੀ ਹਰ ਅਪਡੇਟ ਦੇਖਣ ਨੂੰ ਮਿਲੇਗੀ।
LIVE NEWS & UPDATES
-
ਲੁਧਿਆਣਾ ਵੈਸਟ ‘ਚ ਵੋਟਿੰਗ ਹੋਈ ਪੂਰੀ, ਜਲਦ ਜਾਰੀ ਕੀਤੇ ਜਾਣਗੇ ਆਂਕੜੇ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੀਰਵਾਰ ਨੂੰ ਵੋਟਿੰਗ ਪੂਰੀ ਹੋ ਗਈ ਹੈ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਤੇ ਸ਼ਾਮ 6 ਵਜੇ ਖਤਮ ਹੋਈ ਹੈ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ।
-
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਪੂਰੀ
ਸਵੇਰੇ 7 ਵਜੇ ਤੋਂ ਜਾਰੀ ਲੁਧਿਆਣਾ ਪੱਛਮੀ ਸੀਟ ਲਈ ਵੋਟਿੰਗ ਸ਼ਾਮ 6 ਵਜੇ ਖ਼ਤਮ ਹੋ ਗਈ ਹੈ। ਹੁਣ ਸਾਰੇ ਉਮੀਦਵਾਰਾਂ ਨੂੰ 23 ਜੂਨ ਦਾ ਇੰਤਜ਼ਾਰ ਹੈ, ਜਦੋਂ ਇਸ ਚੋਣ ਦੇ ਨਤੀਜੇ ਦਾ ਐਲਾਨ ਹੋਵੇਗਾ। ਵੋਟਿੰਗ ਦੀ ਗੱਲ ਕਰੀਏ ਤਾਂ ਸ਼ਾਮ 5 ਵਜੇ ਤੱਕ 49.7 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਫਾਈਨਲ ਅੰਕੜੇ ਕੁਝ ਦੇਰ ਬਾਅਦ ਚੋਣ ਕਮਿਸ਼ਨ ਵੱਲੋਂ ਐਲਾਨੇ ਜਾਣਗੇ।
-
5 ਵਜੇ ਤੱਕ 49.07% ਵੋਟਿੰਗ
ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਸ਼ਾਮ 5 ਵਜੇ ਤੱਕ ਇੱਥੇ 49.07% ਵੋਟਿੰਗ ਹੋਈ।
-
ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਨਿਰੀਖਣ
ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਵੋਟਿੰਗ ਸ਼ਾਮ 6 ਵਜੇ ਤੱਕ ਜਾਂ ਅੰਦਰਲਾ ਆਖਰੀ ਵੋਟਰ ਆਪਣੀ ਵੋਟ ਪਾਉਣ ਤੱਕ ਜਾਰੀ ਰਹੇਗੀ।
-
ਲੁਧਿਆਣਾ ‘ਚ ਵੋਟਿੰਗ ਜਾਰੀ, ਦੁਪਹਿਰ 3 ਵਜੇ ਤੱਕ 41.04% ਵੋਟਿੰਗ
ਲੁਧਿਆਣਾ ਵਿੱਚ ਦੁਪਹਿਰ 3 ਵਜੇ ਤੱਕ 41.04 ਪ੍ਰਤੀਸ਼ਤ ਪੋਲਿੰਗ ਦਰਜ ਕੀਤੀ ਗਈ ਹੈ। ਚਾਰਾਂ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਵੀ ਆਪਣੀਆਂ ਵੋਟਾਂ ਪਾਈਆਂ ਹਨ।
-
ਸਕੂਟੀ ‘ਤੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈ ਰਹੇ ਆਸ਼ੂ
ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਸਕੂਟੀ ‘ਤੇ ਸਵਾਰ ਹੋ ਕੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਂਦੇ ਨਜ਼ਰ ਆਏ। ਉਹ ਖੁਦ ਸਕੂਟੀ ਚਲਾਉਂਦੇ ਹੋਏ ਦਿਖਾਈ ਦਿੱਤੇ।
-
1 ਵਜੇ ਤੱਕ 33.42 ਫ਼ੀਸਦੀ ਵੋਟਿੰਗ
ਲੁਧਿਆਣਾ ਪੱਛਮੀ ਚ 1 ਵਜੇ ਤੱਕ 33.42 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। 11 ਵਜੇ ਤੱਕ 21.51 ਫ਼ੀਸਦੀ ਵੋਟਿੰਗ ਹੋ ਚੁੱਕੀ ਸੀ। ਇਸ ਤੋਂ ਪਹਿਲਾਂ ਸਵੇਰੇ 9 ਵਜੇ ਤੱਕ 8.50 ਫ਼ੀਸਦੀ ਵੋਟਿੰਗ ਹੋਈ ਸੀ।
-
ਚੋਣ ਅਧਿਕਾਰੀ ਹਿਮਾਂਸ਼ੂ ਜੈਨ ਵੋਟਿੰਗ ਸ਼ਾਂਤੀਪੂਰਵਕ ਤਰੀਕੇ ਨਾਲ ਚੱਲ ਰਹੀ
ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਵੀਰਵਾਰ ਸਵੇਰੇ 11 ਵਜੇ ਤੱਕ 21.51% ਵੋਟਿੰਗ ਦਰਜ ਕੀਤੀ ਗਈ। ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਵੋਟਿੰਗ ਸਵੇਰੇ 7 ਵਜੇ ਸ਼ਾਂਤੀਪੂਰਵਕ ਸ਼ੁਰੂ ਹੋਈ। ਉਨ੍ਹਾਂ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਬਾਹਰ ਆਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੋਲਿੰਗ ਸਟੇਸ਼ਨ ਦੇ ਅੰਦਰ ਮੌਜੂਦ ਆਖਰੀ ਵੋਟਰ ਆਪਣੀ ਵੋਟ ਨਹੀਂ ਪਾ ਦਿੰਦਾ।
-
ਭਾਰਤ ਭੂਸ਼ਣ ਆਸ਼ੂ ਦੀ ਪਤਨੀ ਦੀ ਹੋਈ ਬਹਿਸ
ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਦੀ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਾਹਰ ਬਹਿਸ ਹੋ ਗਈ। ਉਨ੍ਹਾਂ ਨੇ ਕਿਹਾ ਕਿ ਵੋਟਿੰਗ ਸਹੀ ਤਰੀਕੇ ਨਾਲ ਚੱਲ ਰਹੀ ਸੀ, ਪਰ ਵਿਰੋਧੀ ਪਾਰਟੀ ਵੱਲੋਂ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭੀੜ ਦਾ ਹਵਾਲਾ ਦਿੰਦੇ ਹੋਏ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ, ਜਦਕਿ ਕਈ ਲੋਕਾਂ ਨੂੰ ਸਿੱਧਾ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
-
11 ਵਜੇ ਤੱਕ 21.51 ਫ਼ੀਸਦੀ ਵੋਟਿੰਗ
ਲੁਧਿਆਣਾ ਪੱਛਮੀ ‘ਚ 11 ਵਜੇ ਤੱਕ 21.51 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਸਵੇਰੇ 9 ਵਜੇ ਤੱਕ 8.50 ਫ਼ੀਸਦੀ ਵੋਟਿੰਗ ਹੋਈ ਸੀ।
-
ਸੰਜੀਵ ਅਰੋੜਾ ਨੇ ਐਕਸ ਤੇ ਕੀਤੀ ਪੋਸਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ‘ਆਪ’ ਉਮੀਦਵਾਰ ਸ਼੍ਰੀ @MP_SanjeevArora ਜੀ ਨੇ ਪਰਿਵਾਰ ਸਮੇਤ ਵੋਟ ਪਾ ਕੇ ਆਪਣਾ ਲੋਕਤੰਤਰਿਕ ਹੱਕ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ, “ਲੁਧਿਆਣਾ ਵਾਸੀ ਬਿਨਾਂ ਕਿਸੇ ਲਾਲਚ ਜਾਂ ਡਰ ਦੇ ਆਪਣੇ ਵੋਟ ਪਾਉਣ ਦੇ ਅਧਿਕਾਰ ਨੂੰ ਸਮਝਦੇ ਹੋਏ ਵੋਟ ਪਾਉਣ ਜ਼ਰੂਰ ਜਾਣ!” pic.twitter.com/w9UdX2aWeK
— AAP Punjab (@AAPPunjab) June 19, 2025
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਨੂੰ ਵੋਟਿੰਗ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਮੰਦਰ, ਗੁਰਦੁਆਰੇ ਤੇ ਮਜ਼ਾਰ ‘ਚ ਮੱਥਾ ਟੇਕ ਕੇ ਆਏ ਹਨ। ਉਨ੍ਹਾਂ ਕਿਹਾ ਕਿ ਖੁੱਦ ਲਈ ਵੋਟਿੰਗ ਕਰਨ ਦਾ ਇੱਕ ਅਲੱਗ ਅਨੁਭਵ ਹੈ।
-
ਲੁਧਿਆਣਾ ਪੱਛਮੀ ਦੁਪਹਿਰ ਤੱਕ ਵੋਟਿੰਗ ਫੀਸਦੀ ‘ਚ ਤੇਜ਼ੀ ਦੀ ਉਮੀਦ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਸਵੇਰ 9 ਵਜੇ ਤੱਕ 8.50 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਦੁਪਹਿਰ ਤੱਕ ਇਸ ‘ਚ ਤੇਜ਼ੀ ਦੀ ਉਮੀਦ ਕੀਤੀ ਜਾ ਰਹੀ ਹੈ। ਸੀਐਮ ਮਾਨ ਸਮੇਤ ਕਈ ਹੋਰ ਆਗੂਆਂ ਨੇ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਿਹਾ ਹੈ।
-
ਸ਼੍ਰੋਮਣੀ ਅਕਾਲੀ ਦਲ ਦੇ ਉਮੀਵਾਰ ਪਰਉਪਕਾਰ ਸਿੰਘ ਘੁੰਮਣ ਨੇ ਪਾਈ ਵੋਟ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਆਪਣੇ ਪਰਿਵਾਰ ਨਾਲ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨ੍ਹਾਂ ਦੀ ਪਤਨੀ ਨੇ ਲੋਕਾਂ ਨੂੰ ਇੰਨੀ ਗਰਮੀ ‘ਚ ਵੋਟ ਦਾ ਇਸਤੇਮਾਲ ਕਰਨ ਲਈ ਧੰਨਵਾਦ ਕੀਤਾ।
-
ਸਵੇਰ 9 ਵਜੇ ਤੱਕ 8.50 ਫੀਸਦੀ ਵੋਟਿੰਗ
ਲੁਧਿਆਣਾ ਪੱਛਮੀ ‘ਚ ਜ਼ਿਮਨੀ ਚੋਣ ਲਈ ਸਵੇਰੇ 9 ਵਜੇ ਤੱਕ 8.50 ਫੀਸਦੀ ਮਤਦਾਨ ਹੋ ਚੁੱਕਿਆ ਹੈ। ਵੋਟਰ ਵੱਧ-ਚੜ੍ਹ ਕੇ ਵੋਟਿੰਗ ‘ਚ ਹਿੱਸਾ ਲੈ ਰਹੇ ਹਨ।
-
ਸੀਐਮ ਮਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਸੀਐਮ ਮਾਨ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।
—-
लुधियाना पश्चिमी के समझदार वोटरों से मेरी अपील है कि अपने वोट— Bhagwant Mann (@BhagwantMann) June 19, 2025
-
ਭਾਰਤ ਭੂਸ਼ਣ ਆਸ਼ੂ ਨੇ ਪਤਨੀ ਨਾਲ ਪਾਈ ਵੋਟ
ਲੁਧਿਆਣਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਮਮਤਾ ਨਾਲ ਵੋਟਿੰਗ ਦੇ ਹੱਕ ਦਾ ਇਸਤੇਮਾਲ ਕੀਤਾ।
-
ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ
ਲੁਧਿਆਣਾ ਪੱਛਮੀ ਤੋਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਐਨਐਮ ਜੈਨ ਸਕੂਲ ਪੋਲਿੰਗ ਸਟੇਸ਼ਨ ‘ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਲੋਕਾਂ ਦੀ ਲੜਾਈ ਲੜਦੇ ਰਹਿਣਗੇ।
-
‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ ਸਾਰੇ ਵੋਟ ਦੇ ਅਧਿਕਾਰ ਦਾ ਕਰੋ ਇਸਤੇਮਾਲ
ਆਪ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕਿਹਾ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਉਹ ਸਭ ਉਮੀਦਵਾਰਾਂ ਨੂੰ ਬਰਾਬਰ ਸਮਝਦੇ ਹਨ। ਉਨ੍ਹਾਂ ਦਾ ਸਭ ਨਾਲ ਬਰਾਬਰ ਮੁਕਾਬਲਾ ਹੈ।
-
ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਮੰਦਿਰ ‘ਚ ਟੇਕਿਆ ਮੱਥਾ
ਭਾਜਪਾ ਉਮੀਦਵਾਰ ਜੀਵਨ ਗੁਪਤਾ ਚੋਣ ਵਾਲੇ ਦਿਨ ਸਭ ਤੋਂ ਪਹਿਲਾਂ ਮੰਦਿਰ ਆਸ਼ੀਰਵਾਦ ਲੈਣ ਪਹੁੰਚੇ। ਉਨ੍ਹਾਂ ਨੇ ਮੰਦਿਰ ‘ਚ ਮੱਥਾ ਟੇਕਿਆ ਤੇ ਕਿਹਾ ਕਿ 23 ਜੂਨ ਨੂੰ ਨਤੀਜ਼ੇ ਉਨ੍ਹਾਂ ਦੇ ਹੱਕ ‘ਚ ਆਉਣਗੇ।
-
ਕਿਉਂ ਹੋ ਰਹੀ ਹੈ ਜ਼ਿਮਨੀ ਚੋਣ?
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਘਰ ‘ਚ ਹੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹ ਬੰਦੂਕ ਸਾਫ਼ ਕਰ ਰਹੇ ਸਨ, ਇਸ ਦੌਰਾਨ ਗਲਤੀ ਨਾਲ ਗੋਲੀ ਚੱਲ ਗਈ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮੀਸ਼ਨ ਨੇ 25 ਮਈ ਨੂੰ ਜ਼ਿਮਨੀ ਚੋਣ ਦੀ ਘੋਸ਼ਣਾ ਕੀਤੀ।
-
4 ਪ੍ਰਮੁੱਖ ਪਾਰਟੀਆਂ ‘ਚ ਟੱਕਰ
ਇਸ ਜ਼ਿਮਨੀ ਚੋਣ ‘ਚ ਚਾਰ ਪਾਰਟੀਆਂ ‘ਚ ਸਿੱਧੀ ਟੱਕਰ ਦੇਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਕਾਰੋਬਾਰੀ ਦੇ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਦਾਅ ਖੇਡਿਆ ਹੈ। ਉੱਥੇ ਹੀ ਭਾਜਪਾ ਵੱਲੋਂ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਓਪਕਾਰ ਸਿੰਘ ਘੁੰਮਣ ਚੋਣ ਮੈਦਾਨ ‘ਚ ਹਨ।
-
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ
ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।